ਅਸਾਮੀਆਂ ਖ਼ਤਮ ਕਰਨ ਦੇ ਮਾਮਲੇ ਸਿਖਿਆ ਵਿਭਾਗ ਤੇ ਸਕੂਲ ਬੋਰਡ ਨੂੰ ਨੋਟਿਸ ਜਾਰੀ
Published : Jun 18, 2020, 9:13 pm IST
Updated : Jun 18, 2020, 9:13 pm IST
SHARE ARTICLE
High Court
High Court

ਮੁਲਾਜ਼ਮ ਜਥੇਬੰਦੀ ਨੇ ਹਾਈ ਕੋਰਟ 'ਚ ਪਾਈ ਸੀ ਪਟੀਸ਼ਨ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਸਿਖਿਆ ਵਿਭਾਗ, ਸਕੂਲ ਸਿਖਿਆ ਬੋਰਡ ਮੁਹਾਲੀ, ਕ੍ਰਿਸ਼ਨ ਕੁਮਾਰ ਸਕੱਤਰ ਸਿਖਿਆ ਨੂੰ 6 ਅਗਸਤ ਲਈ ਨੋਟਿਸ ਜਾਰੀ ਕੀਤਾ ਗਿਆ ਹੈ।  ਹਾਈ ਕੋਰਟ ਦੇ ਜਸਟਿਸ ਅਰੁਣ ਮੋਂਗਾ ਦੇ ਬੈਂਚ ਵਲੋਂ ਇਹ ਕਾਰਵਾਈ 28 ਕਰਮਚਾਰੀਆਂ ਅਤੇ ਪੀਐਸਈਬੀ ਇੰਪਲਾਈਜ਼ ਐਸੋਸੀਏਸ਼ਨ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਤਹਿਤ ਕੀਤੀ ਗਈ ਹੈ। ਇਸ ਪਟੀਸ਼ਨ ਤਹਿਤ 435 ਅਸਾਮੀਆਂ ਨੂੰ ਖ਼ਤਮ ਕਰਨ ਅਤੇ ਵਿਸ਼ੇਸ਼ ਭੱਤੇ ਤੇ ਰੋਕ ਲਾਉਣ ਦਾ ਮਾਮਲਾ ਚੁੱਕਿਆ ਗਿਆ ਹੈ। ਬੋਰਡ ਆਫ ਡਾਇਰੈਕਟਰਜ਼ ਵਲੋਂ ਇਸ ਬਾਰੇ ਲੰਘੀ 15 ਮਈ ਨੂੰ ਮਤਾ ਪਾਇਆ ਗਿਆ ਹੈ।

High Court High Court

ਪਟੀਸ਼ਨਰ ਨੇ ਦੋਸ਼ ਲਾਇਆ ਹੈ ਕਿ ਬੋਰਡ ਦੇ ਪੁਨਰਗਠਨ ਦਾ ਏਜੰਡਾ 15 ਮਈ ਵਾਲੀ ਬੈਠਕ ਵਿਚ ਅਚਾਨਕ ਹੀ ਟੇਬਲ ਏਜੰਡੇ ਵਜੋਂ ਕਥਿਤ ਤੌਰ 'ਤੇ ਪੇਸ਼ ਕਰ ਦਿਤਾ ਗਿਆ ਅਤੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਉਕਤ ਬੈਠਕ ਵਿਚ ਸ਼ਾਮਲ ਹੋ ਰਹੇ ਕਿਸੇ ਵੀ ਮੈਂਬਰ ਨੂੰ ਇਹ ਏਜੰਡਾ ਸਰਕੂਲੇਟ ਵੀ ਨਹੀਂ ਕੀਤਾ ਗਿਆ। ਜਿਸ ਕਰ ਕੇ ਇਸ ਏਜੰਡੇ ਨੂੰ ਪਾਸ ਕਰਨ ਤੋਂ ਪਹਿਲਾਂ ਇਨ੍ਹਾਂ ਮੈਂਬਰਾਂ ਨੂੰ ਅਪਣੀ ਗੱਲ ਰੱਖਣ ਦਾ ਮੌਕਾ ਤਕ ਨਹੀਂ ਦਿਤਾ ਗਿਆ।

punjab haryana high courtpunjab haryana high court

ਪਟੀਸ਼ਨਰ ਨੇ ਦੋਸ਼ ਲਾਇਆ ਹੈ ਕਿ 435 ਅਸਾਮੀਆਂ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਤਰੱਕੀ ਵਾਲੀਆਂ ਸਮ ਅਸਾਮੀਆਂ ਵੀ ਸ਼ਾਮਲ ਸਨ, ਨੂੰ ਬੋਰਡ ਦੇ ਵਿੱਤੀ ਸੰਕਟ 'ਚ ਹੋਣ ਦਾ ਹਵਾਲਾ ਦੇ ਕੇ ਖ਼ਤਮ ਕਰ ਦਿਤਾ ਗਿਆ। ਜਦਕਿ ਇਸੇ ਬੈਠਕ ਵਿਚ ਧਿਆਨ 'ਚ ਲਿਆਂਦਾ ਗਿਆ ਕਿ ਬੋਰਡ ਦਾ 334 ਕਰੋੜ ਰੁਪੈ ਦਾ ਬਕਾਇਆ ਖੜਾ ਹੈ। ਪੁਛਿਆ ਗਿਆ ਕਿ ਕੀ ਸਰਕਾਰ ਨੇ ਇਹ ਰਕਮ ਬੋਰਡ ਨੂੰ ਦੇ ਦਿਤੀ ਹੈ ਤਾਂ ਬੋਰਡ ਵੱਡੇ ਲਾਭ 'ਚ ਹੋਣਾ ਚਾਹੀਦਾ ਹੈ। ਜਿਸ ਕਰ ਕੇ ਇਨ੍ਹਾਂ ਆਸਾਮੀਆਂ ਨੂੰ ਖ਼ਤਮ ਕਰਨ ਲਈ ਬਣਾਇਆ ਗਿਆ ਆਧਾਰ ਹੀ ਗ਼ਲਤ ਹੈ।

punjab and haryana high courtpunjab and haryana high court

ਇਹ ਵੀ ਕਿਹਾ ਗਿਆ ਕਿ 6 ਜੂਨ 2019 ਨੂੰ ਸਾਰੇ ਵਿਭਾਗਾਂ ਨੂੰ ਜਾਰੀ ਨੀਤੀ ਦੀਆਂ ਹਦਾਇਤਾਂ ਮੁਤਾਬਕ ਤਰੱਕੀ ਵਾਲੀਆਂ ਅਸਾਮੀਆਂ ਖ਼ਤਮ ਨਹੀਂ ਕੀਤੀਆਂ ਜਾ ਸਕਦੀਆਂ ਫਿਰ ਭਾਵੇਂ ਉਹ ਖਾਲੀ ਹੀ ਕਿਉਂ ਨਾ ਪਈਆਂ ਹੋਣ। ਸੋ ਅਜਿਹਾ ਕਰ ਕੇ ਬਹੁਤ ਸਾਰੇ ਕਰਮਚਾਰੀਆਂ ਤੋਂ ਤਰੱਕੀ ਦੇ ਰਾਹ ਖੋਲ੍ਹੇ ਗਏ ਹਨ। ਇੰਨਾ ਹੀ ਨਹੀਂ ਇਸ ਮਤੇ ਰਾਹੀਂ ਹੀ ਵੱਡੀ ਗਿਣਤੀ ਕਰਮਚਾਰੀਆਂ ਦੇ ਵਿਸ਼ੇਸ਼ ਭੱਤੇ ਵੀ ਗੈਰ ਕਾਨੂੰਨੀ ਤਰੀਕੇ ਨਾਲ ਹੀ ਵਾਪਸ ਲੈ ਲਏ ਗਏ ਹਨ।

 Punjab Haryana High courtPunjab Haryana High court

ਅਜਿਹਾ ਜੂਨ ਦੇ ਪਹਿਲੇ ਹਫ਼ਤੇ ਉਨ੍ਹਾਂ ਨੂੰ ਬਗੈਰ ਕੋਈ ਕਾਰਨ ਦੱਸੋ ਨੋਟਿਸ ਜਾਰੀ ਕੀਤਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਵਿਚੋਂ ਹੀ ਕੱਟ ਲਿਆ ਗਿਆ ਹੈ। ਹਾਈ ਕੋਰਟ ਨੇ ਪਟੀਸ਼ਨਰ ਕਰਮਚਾਰੀਆਂ ਨੂੰ ਅੰਤਰਿਮ ਰਾਹਤ ਦੇਣ ਬਾਰੇ ਵੀ ਅਗਲੀ ਸੁਣਵਾਈ ਦੌਰਾਨ ਗੰਭੀਰਤਾ ਨਾਲ ਵਿਚਾਰ ਕਰਨ ਦਾ ਸੰਕੇਤ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement