ਅਕਾਲੀ-ਭਾਜਪਾ ਦੇ ਪ੍ਰਦਰਸ਼ਨ ਸਿਆਸੀ ਡਰਾਮੇ ਤੋਂ ਵੱਧ ਕੁੱਝ ਨਹੀਂ : ਧਰਮਸੋਤ
Published : Jun 18, 2020, 8:27 pm IST
Updated : Jun 18, 2020, 8:27 pm IST
SHARE ARTICLE
Sadhu Singh Dharamsot
Sadhu Singh Dharamsot

ਕਿਹਾ, ਗਵਾਚੀ ਹੋਂਦ ਬਚਾਉਣ ਲਈ ਅਕਾਲੀ ਦਲ ਕਰ ਰਿਹੈ ਸਿਆਸੀ ਡਰਾਮਾ

ਖੰਨਾ : ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਅੱਜ ਸੂਬੇ ਅੰਦਰ ਜ਼ਿਲ੍ਹਾ ਹੈਡਕੁਆਟਰਾਂ ਕੀਤੇ ਪ੍ਰਦਰਸ਼ਨ ਕੀਤੇ ਗਏ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਨ੍ਹਾਂ ਪ੍ਰਦਰਸ਼ਨਾਂ ਸਿਆਸੀ ਡਰਾਮਾ ਕਰਾਰ ਦਿੰਦਿਆਂ ਅਕਾਲੀ-ਭਾਜਪਾ ਸਰਕਾਰ ਨੂੰ ਉਸ ਦੇ ਕਾਰਜਕਾਲ ਦੀਆਂ ਕਾਰਗੁਜ਼ਾਰੀਆਂ ਦਾ ਹਵਾਲਾ ਦਿੰਦਿਆਂ ਘੇਰਿਆ ਹੈ।  

Sadhu Singh DharmsotSadhu Singh Dharmsot

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬੇ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀ ਭਾਜਪਾ ਵਲੋਂ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਗਿਆ ਅਤੇ ਦਬ ਕਿ ਰੇਤ ਮਾਫੀਆ, ਕੇਬਲ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਸਮੇਤ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਖੁਲ੍ਹ ਕੇ ਬੜਾਵਾ ਦਿਤਾ ਗਿਆ ਸੀ।

Sadhu Singh DharmsotSadhu Singh Dharmsot

ਅੱਜ ਇਹੀ ਲੋਕ ਅੱਜ ਸਰਕਾਰ ਖਿਲਾਫ਼ ਭੰਡੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਅੱਜ ਅਕਾਲੀ-ਭਾਜਪਾ ਅਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਦੀ ਬਜਾਏ ਧਰਨੇ ਪ੍ਰਦਰਸ਼ਨ ਕਰ ਕੇ ਲੋਕਾਂ ਗੁਮਰਾਹ ਕਿਉਂ ਕਰ ਰਹੇ ਹਨ।

Sadhu Singh DharamsotSadhu Singh Dharamsot

ਉਨ੍ਹਾਂ ਕਿਹਾ ਕਿ ਅਸਲ 'ਚ ਅਕਾਲੀ ਦਲ ਦੀ ਸੂਬੇ ਅੰਦਰ ਹੋਂਦ ਬਿਲਕੁਲ ਖ਼ਤਮ ਹੋ ਚੁੱਕੀ ਹੈ ਤੇ ਉਹ ਅਪਣੀ ਗੁਆਚ ਚੁੱਕੀ ਹੋਂਦ ਨੂੰ ਲੱਭਣ 'ਤੇ ਬਚਾਉਣ ਵਾਸਤੇ ਅਜਿਹੇ ਡਰਾਮੇ ਕਰ ਰਹੇ ਹਨ। ਜਦDharmsotDharmsotਕਿ ਭਾਜਪਾ ਦਾ ਪਹਿਲਾਂ ਹੀ ਸੂਬੇ ਅੰਦਰ ਕੋਈ ਆਧਾਰ ਨਹੀਂ ਹੈ।

 

ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਸਿਰੇ ਦੀ ਡਰਾਮੇਬਾਜ਼ ਦਸਿਆ ਤੇ ਦੋਸ਼ ਲਾਇਆ ਕਿ ਉਹ ਅਸਲ ਮੁੱਦੇ ਚੁੱਕਣ ਦੀ ਬਜਾਏ ਸੁਰਖੀਆਂ ਬਟੋਰਨਾ ਚਹੁੰਦੀ ਹੈ। ਸਰਦਾਰ ਧਰਮਸੋਤ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਮਾਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹਰ ਤਰ੍ਹਾਂ ਦੇ ਮਾਫ਼ੀਆ ਤੇ ਨਿਕੇਲ ਕੱਸੀ ਗਈ ਹੈ ਇਹ ਗੱਲ ਸਾਰਾ ਜੱਗ ਜਾਣਦਾ ਹੈ। ਇਸ ਲਈ ਅਕਾਲੀ-ਭਾਜਪਾ ਨੂੰ ਅਜਿਹੇ ਡਰਾਮੇ ਕਰ ਕੇ ਲੋਕਾਂ ਨੂੰ ਗੁਮਰਾਹ ਨਹੀ ਕਰਨਾ ਚਾਹੀਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement