ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਭਾਈ ਹਾਕਮ ਸਿੰਘ ਦੇ ਪ੍ਰਬੰਧਕ ਸਨਮਾਨਤ
Published : Jun 18, 2020, 10:14 pm IST
Updated : Jun 18, 2020, 10:14 pm IST
SHARE ARTICLE
1
1

ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਭਾਈ ਹਾਕਮ ਸਿੰਘ ਦੇ ਪ੍ਰਬੰਧਕ ਸਨਮਾਨਤ

ਫ਼ਿਰੋਜ਼ਪੁਰ 18 ਜੂਨ (ਸੁਭਾਸ਼ ਕੱਕੜ): ਸਥਾਨਕ ਸ਼ਹਿਰ ਦੇ ਮੱਖੂ ਗੇਟ ਸਥਿਤ ਗੁਰਦੁਆਰਾ ਭਾਈ ਹਾਕਮ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੀ ਚੱਲ ਰਹੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਲੱਗੇ ਕਰਫਿਓ ਅਤੇ ਲਾਕਡਾਊਨ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਇਨ੍ਹਾਂ ਆਗੂਆਂ ਦੀ ਅਗਵਾਈ ਵਿਚ ਕੀਤੀ ਅਥਾਹ ਸੇਵਾ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਲਈ ਭੇਜੀ ਨਗਦ ਰਾਸ਼ੀ ਬਦਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਤਰਫੋਂ ਸਚਖੰਡ ਸ੍ਰੀ ਹਰਮਿੰਦਰ ਸਿੰਘ ਦੇ ਮੈਨੇਜਰ ਭਾਈ ਮੁਖਤਿਆਰ ਸਿੰਘ ਨੇ ਪਹੁੰਚੇ।

1

ਆਗੂਆਂ ਬਾਬਾ ਮੁਖਤਿਆਰ ਸਿੰਘ, ਭਾਈ ਜਸਪਾਲ ਸਿੰਘ, ਸੁਖਬੀਰ ਸਿੰਘ ਸੰਧੂ, ਗੁਰਚਰਨ ਸਿੰਘ ਬਾਵਾ, ਭਾਈ ਨਿਰਮਲ ਸਿੰਘ ਅਤੇ ਅਨੂਪ ਸਿੰਘ ਭੁੱਲਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮੈਨੇਜਰ ਭਾਈ ਮੁਖਤਿਆਰ ਸਿੰਘ ਨੇ ਜਿਥੇ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਗੇਟ ਫਿਰੋਜ਼ਪੁਰ ਸ਼ਹਿਰ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ, ਉਥੇ ਹੋਰ ਵੀ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸੰਸਥਾਵਾਂ ਜੋ ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਉਂਦੀਆਂ ਹਨ ਤੋਂ ਸੇਧ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਧਰਮ ਦਾ ਇਹ ਸਿਧਾਂਤ ਹੈ ਕਿ ਉਹ ਔਖੀ ਘੜੀ ਵੇਲੇ ਹਰੇਕ ਫਿਰਕੇ ਦੇ ਲੋਕਾਂ ਦੀ ਜਿੰਨੀ ਹੋ ਕੇ ਮੱਦਦ ਕਰ ਆਪਣਾ ਫਰਜ਼ ਨਿਭਾਉਣ। ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਵੀ ਉਚੇਚੇ ਤੌਰ ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement