ਕੇਂਦਰ ਸਰਕਾਰ ਸ਼ਹੀਦਾਂ ਦੇ ਪ੍ਰਵਾਰਾਂ ਨੂੰ ਇਕ-ਇਕ ਕਰੋੜ ਰੁਪਇਆ ਦੇਵੇ : ਬਾਬਾ ਬਲਬੀਰ ਸਿੰਘ
Published : Jun 18, 2020, 10:49 pm IST
Updated : Jun 18, 2020, 10:49 pm IST
SHARE ARTICLE
1
1

ਕੇਂਦਰ ਸਰਕਾਰ ਸ਼ਹੀਦਾਂ ਦੇ ਪ੍ਰਵਾਰਾਂ ਨੂੰ ਇਕ-ਇਕ ਕਰੋੜ ਰੁਪਇਆ ਦੇਵੇ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 18 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਗਲਵਾਨ ਘਾਟੀ ਲੱਦਾਖ਼ ਸਰਹੱਦ 'ਤੇ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸਮੁੱਚੇ ਭਾਰਤ ਦੇ 20 ਅਤੇ ਪੰਜਾਬ ਦੇ ਚਾਰ ਸਿੱਖ ਜਵਾਨ ਸ਼ਹੀਦ ਹੋ ਜਾਣ 'ਤੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼ਰਧਾਂਜਲੀ ਅਰਪਨ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

1


ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ  ਸ਼ਹੀਦ ਹੋਣ ਵਾਲੇ ਫ਼ੌਜੀਆਂ ਦੇ ਪ੍ਰਵਾਰਾਂ ਨੂੰ ਕੇਂਦਰ ਸਰਕਾਰ ਇਕ-ਇਕ ਕਰੋੜ ਰੁਪਇਆ ਅਤੇ ਸਰਕਾਰੀ ਨੌਕਰੀ ਦੇਵੇ। ਉਨ੍ਹਾਂ ਕਿਹਾ ਕਿ ਦੇਸ਼ ਖ਼ਾਤਰ ਲੜਦਿਆਂ ਸ਼ਹੀਦ ਹੋਣ ਵਾਲੇ ਫ਼ੌਜੀ ਜਵਾਨ ਸ. ਗੁਰਵਿੰਦਰ ਸਿੰਘ, ਸ. ਮਨਦੀਪ ਸਿੰਘ ਜ਼ਿਲ੍ਹਾ ਪਟਿਆਲਾ, ਸ. ਸਤਨਾਮ ਸਿੰਘ ਜ਼ਿਲ੍ਹਾ ਗੁਰਦਾਸਪੁਰ ਅਤੇ ਸ. ਗੁਰਤੇਜ ਸਿੰਘ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਤੇ ਐਕਸਗ੍ਰੇਸਿਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਨੌਜਵਾਨ ਤਾਂ ਦੇਸ਼ ਦੀ ਖ਼ਾਤਰ ਸਰਹੱਦ 'ਤੇ ਲੜਦਿਆਂ ਸ਼ਹੀਦ ਹੋਏ ਹਨ।

ਸੂਬਾ ਸਰਕਾਰ ਤੋਂ ਇਲਾਵਾ ਕੇਂਦਰ ਸਰਕਾਰ ਅਪਣੇ ਤੌਰ 'ਤੇ ਕਰੋੜ-ਕਰੋੜ ਰੁਪਇਆ ਇਨ੍ਹਾਂ ਦੇ ਵਾਰਸਾਂ ਨੂੰ ਦੇਵੇ ਅਤੇ ਇਹਨਾਂ ਚੌਹਾਂ ਨੌਜਵਾਨਾਂ ਦੀ ਪੰਜਾਬ ਵਿਚ ਸਾਂਝੀ ਯਾਦਗਾਰ ਸਥਾਪਤ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਾਰੀਆਂ ਸਿੱਖ ਸੰਸਥਾਵਾਂ ਇਨ੍ਹਾਂ ਜਵਾਨਾਂ ਦੇ ਪਰਵਾਰਾਂ ਦੀ ਸਹਾਇਤਾ ਲਈ ਅੱਗੇ ਆਉਣ। ਕੋਰੋਨਾ ਕੋਵਿਡ 19 ਦੀ ਮਹਾਂਮਾਰੀ ਸਮੇਂ ਨੌਕਰੀ ਕਰਦੇ ਕਿਸੇ ਸਰਕਾਰੀ ਮੁਲਾਜ਼ਮ ਦੀ ਮੌਤ ਹੋ ਜਾਣ 'ਤੇ ਦਿੱਲੀ ਸਰਕਾਰ ਨੇ 1 ਕਰੋੜ ਤੇ ਬਾਕੀ ਸੂਬਿਆਂ ਨੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੋਇਆ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਕੁਰਬਾਨੀ ਕਿਸੇ ਤੋਂ ਘੱਟ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement