ਵਿਜੀਲੈਂਸ ਵੱਲੋਂ ਰਜਿਸਟਰਾਰ ਦਫ਼ਤਰ ਦਾ ਕਰਮਚਾਰੀ 9,500 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jun 18, 2020, 6:45 pm IST
Updated : Jun 18, 2020, 6:45 pm IST
SHARE ARTICLE
Photo
Photo

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ ਸਿੰਘ ਐਡਵੋਕੇਟ ਨੂੰ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ, 18 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ ਸਿੰਘ ਐਡਵੋਕੇਟ ਨੂੰ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜਗੀਰਪੁਰ, ਰਾਹੋ ਰੋਡ, ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।

punjab policepunjab police

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਦੋਸ਼ੀ ਕਰਮਚਾਰੀ ਉਸਦੀ ਨਵੀਂ ਦੁਕਾਨ ਦੇ ਇੰਤਕਾਲ ਲਈ 21,500 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਆ ਕਿ ਉਸਨੇ ਪਹਿਲੀ ਕਿਸ਼ਤ ਵਜੋਂ 6,000 ਰੁਪਏ ਪਹਿਲਾਂ ਹੀ ਉਕਤ ਕਰਮਚਾਰੀ ਨੂੰ ਅਦਾ ਕਰ ਦਿੱਤੇ ਹਨ। ਉਸਦੀ ਜਾਣਕਾਰੀ ਦੀ ਪੜਚੋਲ ਕਰਨ ਤੋਂ ਬਾਅਦ ਲੁਧਿਆਣਾ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ

Punjab Police Punjab Police

ਅਤੇ ਦੋਸ਼ੀ ਸੁਖਮਨੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਦੇ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜੇ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Punjab PolicePunjab Police

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement