ਦੋ ਸਾਲ ਦੌਰਾਨ 119 ਵਿਦਿਆਰਥੀਆਂ ਨੂੰ 25.81 ਲੱਖ ਦੀ ਫੀਸ ਮੁਆਫੀ ਅਤੇ ਸਕਾਲਰਸ਼ਿਪ ਦਾ ਲਾਭ
Published : Jun 18, 2021, 4:12 pm IST
Updated : Jun 18, 2021, 4:12 pm IST
SHARE ARTICLE
scholarship
scholarship

ਮੈਰਿਟ ਦੇ ਆਧਾਰ 'ਤੇ ਪਹਿਲੇ ਸਾਲ ਲਈ 37 ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫੀ ਅਤੇ 18 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਸੈਸ਼ਨ 2018-19 ਦੌਰਾਨ ਦਾਖਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮੈਰਿਟ-ਕਮ-ਆਮਦਨ ਦੇ ਅਧਾਰ 'ਤੇ ਦੂਜੇ ਸਾਲ ਲਈ 31ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਅਤੇ 29 ਵਿਦਿਆਰਥੀਆਂ ਨੂੰ ਬੋਰਡ ਦੇ ਨਿਯਮਾਂ ਅਤੇ ਸ਼ਰਤਾ ਮੁਤਾਬਕ ਸਕਾਲਰਸ਼ਿਪ ਦਾ ਲਾਭ ਜਾਰੀ ਕੀਤਾ ਗਿਆ ਹੈ।

ਸੈਸ਼ਨ 2019-20 ਦੌਰਾਨ ਦਾਖਲ ਹੋਏ ਵਿਦਿਆਰਥੀਆਂ ਨੂੰ ਮੈਰਿਟ ਦੇ ਆਧਾਰ 'ਤੇ ਪਹਿਲੇ ਸਾਲ ਲਈ 37 ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫੀ ਅਤੇ 18 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਜਾਰੀ ਕੀਤਾ ਗਿਆ ਹੈ। ਬੋਰਡ ਵੱਲੋਂ ਸੈਸ਼ਨ 2018-19 ਅਤੇ 2019-20 ਲਈ ਫੀਸ ਮੁਆਫੀ ਜਾਂ ਸਕਾਲਰਸ਼ਿਪ ਅਧੀਨ ਆਉਂਦੇ ਕੁੱਲ 119 ਵਿਦਿਆਰਥੀਆਂ ਨੂੰ ਲੱਗਭੱਗ 25.81 ਲੱਖ ਰੁਪਏ ਦੀ ਰਾਸ਼ੀ ਦਾ ਲਾਭ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਅਖਤਿਆਰੀ ਕੋਟੇ ਵਿਚੋਂ 04 ਜਰੂਰਤਮੰਦ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਦੀ ਛੋਟ ਦਿੱਤੀ ਗਈ ਹੈ। ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਡਿਪਲੋਮਾ ਇੰਨ ਇੰਜੀਨੀਅਰਿੰਗ ਅਤੇ ਫਾਰਮੇਸੀ ਕੋਰਸਾਂ ਵਿੱਚ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਮੈਰਿਟ-ਕਮ-ਆਮਦਨ ਦੇ ਆਧਾਰ 'ਤੇ ਵੱਖ-ਵੱਖ ਸਕੀਮਾਂ ਅਧੀਨ ਯੋਗ ਵਿਦਿਆਰਥੀਆਂ ਨੂੰ ਪੂਰੀ ਫੀਸ ਮੁਆਫੀ ਜਾਂ ਸਕਾਲਰਸ਼ਿਪ ਵਜੋਂ ਰੁਪਏ 12000/- ਪ੍ਰਤੀ ਸਾਲ ਸਕੀਮ ਤਹਿਤ ਲਾਭ ਦਿੱਤਾ ਜਾਂਦਾ ਹੈ।

ਇਸ ਦੇ ਨਾਲ ਹੀ ਸ. ਮਹਿੰਦਰ ਸਿੰਘ ਕੇ.ਪੀ., ਚੇਅਰਮੈਨ, ਪੰਜਾਬ ਰਾਜ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀ ਵਿੱਤੀ ਸੰਕਟ ਕਰਕੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement