ਮਿਊਂਸਪਲ ਹੱਦ ਤੋਂ ਬਾਹਰ ਇਕਹਿਰੀਆਂ ਇਮਾਰਤਾਂ ਨੂੰ ਮਾਮੂਲੀ ਦਰਾਂ ’ਤੇ ਰੈਗੂਲਰ ਕਰਨ ਲਈ ਮੌਕਾ ਮਿਲਿਆ
Published : Jun 18, 2021, 5:35 pm IST
Updated : Jun 18, 2021, 5:35 pm IST
SHARE ARTICLE
Captain Amarinder Singh
Captain Amarinder Singh

ਮੰਤਰੀ ਮੰਡਲ ਨੇ ਮਿਊਂਸਪਲ ਹੱਦ ਤੋਂ ਬਾਹਰ ਉਸਾਰੀਆਂ ਇਕਹਿਰੀਆਂ ਇਮਾਰਤਾਂ ਨੂੰ ਬਿਲਡਿੰਗ ਉਪ-ਨਿਯਮਾਂ ਦੀ ਸਖ਼ਤ ਪਾਲਣਾ ਨਾਲ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 

ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਮਿਊਂਸਪਲ ਹੱਦ ਤੋਂ ਬਾਹਰ ਉਸਾਰੀਆਂ ਇਕਹਿਰੀਆਂ ਇਮਾਰਤਾਂ ਨੂੰ ਬਿਲਡਿੰਗ ਉਪ-ਨਿਯਮਾਂ ਦੀ ਸਖ਼ਤ ਪਾਲਣਾ ਨਾਲ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।  ਇਹ ਯਕਮੁਸ਼ਤ ਨਿਪਟਾਰਾ ਨੀਤੀ ਲਈ ਅਰਜ਼ੀਆਂ 31 ਮਾਰਚ, 2022 ਤੱਕ ਪ੍ਰਵਾਨ ਕੀਤੀਆਂ ਜਾਣਗੀਆਂ ਅਤੇ ਇਹ ਨੀਤੀ ਅਜਿਹੀਆਂ ਇਮਾਰਤਾਂ ਨੂੰ ਸਧਾਰਨ ਫੀਸ ਅਤੇ ਸਰਕਾਰੀ ਬਕਾਏ ਦੇ ਨਿਪਟਾਰੇ ਦੀ ਅਦਾਇਗੀ ਨਾਲ ਰੈਗੂਲਰ ਕੀਤਾ ਜਾ ਸਕੇਗਾ।

ਇਸ ਤੋਂ ਇਲਾਵਾ ਇਨ੍ਹਾਂ ਨੂੰ ਯੋਜਨਾਬੰਦੀ ਦੇ ਦਾਇਰੇ ਹੇਠ ਲਿਆਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਵੇਗਾ। ਨੀਤੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਦੇ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਸਾਰੇ ਬਕਾਏ ਕੇਸਾਂ ਅਤੇ 31 ਮਾਰਚ, 2022 ਤੱਕ ਸੌਂਪੇ ਜਾਣ ਵਾਲੇ ਕੇਸਾਂ ਲਈ ਲਾਗੂ ਹੋਣ ਯੋਗ ਹੋਣਗੇ। ਅਜਿਹੀਆਂ ਇਮਾਰਤਾਂ ਜੋ ਮਾਸਟਰ ਪਲਾਨਜ਼ ਦੇ ਅਨੁਕੂਲ ਇਮਾਰਤੀ ਨਿਯਮਾਂ ਤਹਿਤ ਉਸਾਰੀਆਂ ਗਈਆਂ ਹਨ, ਨੂੰ ਵਿਚਾਰਿਆ ਜਾਵੇਗਾ।

Punjab GovtPunjab Govt

ਰੈਗੂਲਾਈਜੇਸ਼ਨ ਫੀਸ ਦੇ ਨਾਲ ਸੀ.ਐਲ.ਯੂ., ਈ.ਡੀ.ਸੀ., ਐਲ.ਐਫ./ਪੀ.ਐਫ.,ਐਸ.ਆਈ.ਐਫ. ਅਤੇ ਇਮਾਰਤੀ ਪੜਤਾਲ ਫੀਸ ਵਰਗੀਆਂ ਸਾਰੀਆਂ ਕਾਨੂੰਨੀ ਦਰਾਂ ਨੂੰ ਅਦਾ ਕਰਨਾ ਹੋਵੇਗਾ ਜਿਨ੍ਹਾਂ ਵਿਚ ਫਾਰਮਹਾਊਸ ਦੇ ਮਾਮਲੇ ਵਿਚ ਕਵਰਡ ਏਰੀਆ ਦੇ 20 ਰੁਪਏ ਪ੍ਰਤੀ ਸੁਕੇਅਰ ਫੁੱਟ, ਸਿੱਖਿਆ ਅਤੇ ਮੈਡੀਕਲ ਸੰਸਥਾਵਾਂ ਲਈ 20 ਰੁਪਏ, ਹੋਟਲਾਂ ਅਤੇ ਈਟਿੰਗ ਜੁਆਇੰਟਜ਼ ਸਮੇਤ ਕਰਮਸ਼ੀਅਲ ਲਈ 35 ਰੁਪਏ, ਇੰਡਸਟਰੀਅਲ ਲਈ 15 ਰੁਪਏ ਅਤੇ ਧਾਰਮਿਕ, ਸਮਾਜਿਕ ਚੈਰੀਟੇਬਲ ਸੰਸਥਾਵਾਂ ਲਈ ਇਕ ਰੁਪਏ ਅਦਾ ਕਰਨੇ ਹੋਣਗੇ। ਸਰਕਾਰੀ ਨਿਯਮਾਂ ਦੀ ਉਲੰਘਣਾ, ਜੇਕਰ ਮੁਆਫੀਯੋਗ ਹੋਵੇ, ਤਾਂ ਸਰਕਾਰ ਦੀ ਨੀਤੀ ਮੁਤਾਬਕ ਮੁਆਫੀਯੋਗ ਹੋਵੇਗੀ।

ਇਹ ਜਿਕਰਯੋਗ ਹੈ ਕਿ ਵੱਖ-ਵੱਖ ਉਦਯੋਗਿਕ ਅਤੇ ਕਾਲਜਾਂ ਦੀਆਂ ਸਾਂਝੀਆਂ ਸੰਸਥਾਵਾਂ ਨੇ ਮੁੱਖ ਮੰਤਰੀ ਅਤੇ ਮਕਾਨ ਤੇ ਸ਼ਹਿਰੀ ਵਿਕਾਸ ਕੋਲ ਮਾਮੂਲੀ ਦੰਡ ਨਾਲ ਯਕਮੁਸ਼ਤ ਨਿਪਟਾਰਾ ਨੀਤੀ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ) ਨੇ ਵੀ ਸੂਬੇ ਵਿਚ ਸਨਅਤ ਦੀ ਸਹੂਲਤ ਲਈ ਰੈਗੂਲਰ ਦਰਾਂ ਵਿਚ ਕਮੀ ਲਿਆਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਵਿਭਾਗ ਨੇ ਮਹਿਸੂਸ ਕੀਤਾ ਕਿ ਹਰੇਕ ਸਾਲ 10 ਫੀਸਦੀ ਦੇ ਵਾਧੇ ਨਾਲ ਇਹ ਦਰਾਂ ਕਈ ਗੁਣਾਂ ਵਧ ਗਈਆਂ ਅਤੇ ਆਪਣੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ ਲੋਕ ਅੱਗੇ ਨਹੀਂ ਆ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement