ਮੰਤਰੀ ਮੰਡਲ ਵੱਲੋਂ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ਼ ਦੀਆਂ ਅਸਾਮੀਆਂ ਲਈ ਦਿੱਤੀ ਗਈ ਹਰੀ ਝੰਡੀ
Published : Jun 18, 2021, 5:14 pm IST
Updated : Jun 18, 2021, 5:14 pm IST
SHARE ARTICLE
captain amarinder singh
captain amarinder singh

ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਚੰਡੀਗੜ੍ਹ-ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ ਜਾਂਚ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। 915 ਸਿਪਾਹੀਆਂ ਦੀਆਂ ਅਸਾਮੀਆਂ ਖਤਮ ਕਰਨ ਦੇ ਨਾਲ ਇਹ ਅਸਾਮੀਆਂ ਬਿਨਾਂ ਕਿਸੇ ਮਾਲੀਆ ਦੇ ਬੋਝ ਨਾਲ ਭਰੀਆਂ ਜਾਣਗੀਆਂ ਜਿਸ ਦਾ ਕੋਈ ਵਾਧੂ ਵਿੱਤੀ ਪ੍ਰਭਾਵ ਨਹੀਂ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵਰਚੁਅਲ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕਰਨ ਦੇ ਫੈਸਲੇ ਦਾ ਮੰਤਵ ਅਮਨ ਤੇ ਕਾਨੂੰਨ ਵਿਵਸਥਾ ਦੇ ਲਿਹਾਜ ਨਾਲ ਕੰਮਕਾਜ 'ਚ ਕਾਰਜਕੁਸ਼ਲਤਾ ਵਧਾ ਕੇ ਜਾਂਚ ਦੇ ਕੰਮਕਾਜ ਨੂੰ ਹੋਰ ਵਧਾਉਣਾ ਹੈ। ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

ਨਵੀਆਂ ਬਣਾਈਆਂ ਜਾ ਰਹੀਆਂ ਅਸਾਮੀਆਂ 'ਚੋਂ ਕਾਨੂੰਨੀ ਖੇਤਰ 'ਚ 157 ਅਸਾਮੀਆਂ (120 ਸਹਾਇਕ ਲੀਗਲ ਅਫਸਰ, 28 ਲੀਗਲ ਅਫਸਰ, 8 ਲੀਗਲ ਸਲਾਹਕਾਰ ਅਤੇ ਇਕ ਮੁੱਖ ਲੀਗਲ ਸਲਾਹਕਾਰ), ਫੋਰੈਂਸਿਕ ਖੇਤਰ 'ਚ 242 ਅਸਾਮੀਆਂ (150 ਸਹਾਇਕ ਫੋਰੈਂਸਿਕ ਅਫਸਰ, 60 ਫੋਰੈਂਸਕ ਅਫਸਰ, 31 ਸੀਨੀਅਰ ਫੋਰੈਂਸਿਕ ਸੁਪਰਵਾਈਜ਼ਰ ਤੇ ਇਕ ਮੁੱਖ ਫੋਰੈਂਸਿਕ ਅਫਸਰ), ਸੂਚਨਾ ਤਕਨਾਲੋਜੀ ਖੇਤਰ 'ਚ 301 (214 ਸੂਚਨਾ ਤਕਨਾਲੋਜੀ ਸਹਾਇਕ ਸਾਫਟਵੇਅਰ, 53 ਸੂਚਨਾ ਤਕਨਾਲੋਜੀ ਅਫਸਰ, 33 ਕੰਪਿਊਟਰ/ਡਿਜੀਟਲ ਫੋਰੈਂਸਿਕ ਅਫਸਰ ਤੇ ਇਕ ਚੀਫ ਸੂਚਨਾ ਤਕਨਾਲੋਜੀ ਅਫਸਰ) ਅਤੇ ਵਿੱਤੀ ਖੇਤਰ 'ਚ 70 ਸਹਾਇਕ ਵਿੱਤੀ ਪੜਤਾਲਕਾਰ, 27 ਵਿੱਤੀ ਅਫਸਰ ਅਤੇ 1 ਮੁੱਖ ਵਿੱਤੀ ਅਫਸਰ ਸ਼ਾਮਲ ਹਨ।

ਇਹ ਵੀ ਪੜ੍ਹੋ-'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

ਪੇਡਾ ਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗਾਂ ਦੇ ਪੁਨਰਗਠਨ ਨੂੰ ਦਿੱਤੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) 'ਚ ਪੁਨਰਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਅਸਾਮੀਆਂ 'ਚ 15 ਮੈਨੇਜਰ, 5-5 ਸਹਾਇਕ ਮੈਨੇਜਰ ਤੇ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਜ਼ (ਕੇਂਦਰੀ ਪੂਲ ਵਿੱਚੋਂ ਲਏ ਜਾਣਗੇ), ਦੋ ਸਹਾਇਕ ਮੈਨੇਜਰ (ਲੇਖਾ), 1-1 ਪ੍ਰੋਗਰਾਮਰ ਤੇ ਸਹਾਇਕ ਮੈਨੇਜਰ (ਲੋਕ ਸੰਪਰਕ) ਸ਼ਾਮਲ ਹਨ। ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰ ਦਿੱਤੀਆਂ। ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ 'ਤੇ ਹੋਵੇਗੀ।

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਇਸੇ ਦੌਰਾਨ ਮੰਤਰੀ ਮੰਡਲ ਨੇ ਪੁਨਰਗਠਨ ਦੀ ਪ੍ਰਕਿਰਿਆ ਅਧੀਨ ਚੀਫ ਇਲੈਕਟ੍ਰੀਕਲ ਵਿਭਾਗ 'ਚ 38 ਅਸਾਮੀਆਂ ਨੂੰ ਤਿਆਗਦਿਆਂ 21 ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਅਸਾਮੀਆਂ ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, ਲਾਈਨ ਸੁਪਰਡੈਂਟ ਤੇ ਕਲਰਕ ਦੀਆਂ 6-6 ਅਤੇ ਸਟੈਨੋ ਟਾਈਪਿਸਟ ਦੀਆਂ 3 ਅਸਾਮੀਆਂ ਹਨ। ਇਸ ਤੋਂ ਇਲਾਵਾ ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰਨ ਅਤੇ ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ 'ਤੇ ਕਰਨ ਦਾ ਫੈਸਲਾ ਕੀਤਾ। ਤਿਆਗ ਕੀਤੀਆਂ ਅਸਾਮੀਆਂ 'ਚ 15 ਲਾਈਨ ਸੁਪਰਡੈਂਟ, 13 ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, 3 ਕਲਰਕ, ਸਟੈਨੋ ਟਾਈਪਿਸਟ ਤੇ ਕਾਰਜਕਾਰੀ ਇੰਜੀਨੀਅਰ (2-2 ਹਰੇਕ) ਅਤੇ ਡਰਾਫਟਮੈਨ, ਡਰਾਈਵਰ ਤੇ ਸਵੀਪਰ (1-1 ਹਰੇਕ) ਸਨ। ਇਸੇ ਦੌਰਾਨ ਕੈਬਨਿਟ ਨੇ ਸਹਿਕਾਰਤਾ ਵਿਭਾਗ ਦੀ ਸਾਲ 2018-19, ਕਿਰਤ ਵਿਭਾਗ ਦੀ ਸਾਲ 2017-18, ਸਕੂਲ ਸਿੱਖਿਆ ਦੀ 2018-19 ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਜਲ ਸ੍ਰੋਤ ਦੀ ਸਾਲ 2019-20 ਲਈ ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement