ਮੰਤਰੀ ਮੰਡਲ ਵੱਲੋਂ ਸਰਕਾਰੀ ਬੱਸ ਅਪਰੇਟਰ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ 'ਚ ਢਿੱਲ ਦੀ ਪ੍ਰਵਾਨਗੀ
Published : Jun 18, 2021, 6:39 pm IST
Updated : Jun 18, 2021, 6:39 pm IST
SHARE ARTICLE
captain amarinder singh
captain amarinder singh

ਪੰਜਾਬ ਟਰਾਂਸਪੋਰਟ ਸਕੀਮ -2018 ਦੀ ਧਾਰਾ 3 (ਈ) ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ

ਚੰਡੀਗੜ੍ਹ : ਲਿੰਕ ਸੜਕਾਂ ਦੇ ਮੁੱਖ ਜਿਲ੍ਹਾ ਸੜਕਾਂ ਅਤੇ ਹੋਰ ਸਿੱਧੇ ਮਾਰਗਾਂ ਵਜੋਂ ਅਪਗ੍ਰੇਡ ਹੋਣ ਕਰਕੇ ਮਿੰਨੀ ਬੱਸ ਅਪਰੇਟਰਾਂ ਨੂੰ ਉਨ੍ਹਾਂ ਦੇ ਪਰਮਿਟ ਦੇ ਨਵੀਨੀਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਸ ਸਬੰਧੀ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਉਨ੍ਹਾਂ ਅਪਰੇਟਰਾਂ ਨੂੰ ਪੰਜਾਬ ਟਰਾਂਸਪੋਰਟ ਸਕੀਮ -2018 ਦੀ ਧਾਰਾ 3 (ਈ) ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਸਕੀਮ ਦੇ ਲਾਗੂ ਹੋਣ ਤੋਂ ਪਹਿਲਾਂ ਮੋਟਰ ਵਾਹਨ ਐਕਟ, 1988 ਦੇ ਚੈਪਟਰ ਪੰਜ ਦੇ ਅਨੁਸਾਰ ਸਰਕਾਰੀ ਬੱਸਾਂ ਲਈ ਪਰਮਿਟ ਜਾਰੀ ਕੀਤਾ ਗਿਆ ਸੀ। 

ਟਰਾਂਸਪੋਰਟ ਸਕੀਮ, 2018 ਅਨੁਸਾਰ ਉਨ੍ਹਾਂ ਸਾਰੇ ਪਰਮਿਟਾਂ, ਜੋ 2018 ਤੋਂ ਪਹਿਲਾਂ ਜਾਰੀ ਕੀਤੇ ਗਏ ਸਨ ਅਤੇ ਨਵੀਨੀਕਰਨ ਲਈ ਲੰਬਿਤ ਹਨ, ਲਈ ਸਕੀਮ ਦੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸ਼ਰਤ 3 (ਈ) ਅਨੁਸਾਰ ਪੇਂਡੂ ਲਿੰਕ ਸੜਕਾਂ 'ਤੇ ਬੱਸਾਂ ਚਲਾਉਣ ਵਾਲੇ ਆਪ੍ਰੇਟਰ ਹੋਰ ਜ਼ਿਲ੍ਹਾ ਸੜਕਾਂ, ਮੁੱਖ ਜ਼ਿਲ੍ਹਾ ਸੜਕਾਂ, ਰਾਜ ਮਾਰਗਾਂ ਅਤੇ ਕੌਮੀ ਮਾਰਗਾਂ 'ਤੇ 12 ਕਿਲੋਮੀਟਰ ਤੋਂ ਵੱਧ ਬੱਸ ਨਹੀਂ ਚਲਾ ਸਕਦੇ।

ਹਾਲਾਂਕਿ, ਲਿੰਕ ਸੜਕਾਂ ਦੇ ਅਪਗ੍ਰੇਡੇਸ਼ਨ ਦੇ ਕਾਰਨ, ਮਿੰਨੀ ਬੱਸ ਅਪਰੇਟਰਾਂ ਨੂੰ ਉਨ੍ਹਾਂ ਦੇ ਪਰਮਿਟਾਂ ਦੇ ਨਵੀਨੀਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜੋ ਕਿ ਮੋਟਰ ਵਾਹਨ ਐਕਟ ਅਤੇ ਪੰਜਾਬ ਟ੍ਰਾਂਸਪੋਰਟ ਸਕੀਮ -2018  ਅਨੁਸਾਰ ਯੋਗ ਹਨ।

ਅਰਜੁਨ ਬਾਜਵਾ ਦੀ ਇੰਸਪੈਕਟਰ ਅਤੇ ਭੀਸ਼ਮ ਪਾਂਡੇ ਦੀ ਨਾਇਬ ਤਹਿਸੀਲਦਾਰ ਵਜੋਂ ਨਿਯੁਕਤੀ ਨੂੰ ਮਨਜ਼ੂਰੀ  ਇਕ ਵਿਸ਼ੇਸ਼ ਕੇਸ ਦੇ ਤੌਰ ਉਤੇ ਮੰਤਰੀ ਮੰਡਲ ਨੇ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ (ਗਰੁੱਪ ਬੀ) ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਿਨੈਕਾਰ ਪੰਜਾਬ ਦੇ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦਾ ਪੋਤਰਾ ਹੈ, ਜਿਨ੍ਹਾਂ ਨੇ ਸੂਬੇ ਵਿਚ ਅਮਨ ਅਤੇ ਸਦਭਾਵਨਾ ਦੀ ਖ਼ਾਤਰ 1987 ਵਿਚ ਆਪਣੀ ਜਾਨ ਵਾਰ ਦਿੱਤੀ ਸੀ। ਉਨ੍ਹਾਂ ਦੀ ਨਿਯੁਕਤੀ ਮੌਜੂਦਾ ਨਿਯਮਾਂ ਵਿਚ ਇਸ ਨੂੰ ਪ੍ਰਥਾ ਬਣਾਏ ਬਿਨਾਂ ਇਕ-ਵਾਰ ਲਈ ਮੁਆਫੀ/ਢਿੱਲ ਦਿੰਦੇ ਹੋਏ ਕੀਤੀ ਗਈ ਹੈ।

ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ 1987 ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਜੋਗਿੰਦਰ ਪਾਲ ਪਾਂਡੇ ਦੇ ਪੋਤਰੇ ਭੀਸ਼ਮ ਪਾਂਡੇ ਦੀ ਮਾਲ ਵਿਭਾਗ ਵਿਚ ਨਾਇਬ ਤਹਿਸੀਲਦਾਰ (ਗਰੁੱਪ-ਬੀ) ਵਜੋਂ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਸਬੰਧੀ ਪਾਲਿਸੀ, 2002 ਵਿਚ ਇਕ ਵਾਰ ਛੋਟ ਦੇ ਕੇ ਵਿਸ਼ੇਸ਼ ਕੇਸ ਵਜੋਂ ਮੰਨਿਆ ਗਿਆ ਹੈ। ਹਾਲਾਂਕਿ, ਇਸ ਨੂੰ ਪ੍ਰਥਾ ਵਜੋਂ ਨਹੀਂ ਵਿਚਾਰਿਆ ਜਾਵੇਗਾ।

ਇਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਬੱਚਿਆਂ/ਪੋਤੇ-ਪੋਤੀਆਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੇਸ ਦੇ ਆਧਾਰ ਉਤੇ ਇਵਜਾਨੇ ਵਜੋਂ ਨਿਯੁਕਤੀ ਲਈ ਵਿਚਾਰਿਆ ਜਾਣਾ ਜਾਰੀ ਰੱਖਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement