ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ 5 ਵਿਭਾਗਾਂ ਦੇ ਨਿਯਮਾਂ 'ਚ ਸੋਧਾਂ ਨੂੰ ਹਰੀ ਝੰਡੀ
Published : Jun 18, 2021, 8:48 pm IST
Updated : Jun 18, 2021, 8:48 pm IST
SHARE ARTICLE
Captain Amarinder Singh
Captain Amarinder Singh

ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਨਿਯਮਾਂ ਦੀ ਤਰਜ਼ 'ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਕਰਾਫਟਜ਼ ਇੰਸਟ੍ਰਕਟਰਾਂ ਸਰਵਿਸ ਰੂਲਜ਼ ਚ ਸੋਧ ਕਰਨ ਨੂੰ ਮਨਜ਼ੂਰੀ ਦਿੱਤੀ

ਚੰਡੀਗੜ੍ਹ-ਸਰਕਾਰੀ ਵਿਭਾਗਾਂ 'ਚ ਭਰਤੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਸੇਵਾ ਨਿਯਮਾਂ 'ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਏਜੰਸੀਆਂ 'ਚ ਪੜਾਅਵਾਰ ਅਤੇ ਸਮਾਂ-ਬੱਧ ਢੰਗ ਨਾਲ ਖਾਲੀ ਅਸਾਮੀਆਂ ਭਰਨ ਸਬੰਧੀ ਸਰਕਾਰ ਦੀ ਸੂਬਾ ਰੋਜ਼ਗਾਰ ਯੋਜਨਾ 2020-22 'ਚ ਤੇਜ਼ੀ ਲਿਆਵੇਗਾ।

ਇਸ ਪ੍ਰਕਿਰਿਆ ਵਿਚ ਸ਼ਾਮਲ ਪੁਨਰਗਠਨ ਦੀ ਪ੍ਰਕਿਰਿਆ ਸੂਬੇ ਦੇ ਪ੍ਰਸ਼ਾਸਨ ਦੇ ਕੰਮਕਾਜ ਨੂੰ ਵਧੇਰੇ ਕੁਸ਼ਲ ਬਣਾਉਣ ਲਈ ਮਨੁੱਖੀ ਵਸੀਲਿਆਂ ਨੂੰ ਤਰਕਸੰਗਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਭਾਰਤ ਸਰਕਾਰ ਦੇ ਨਿਯਮਾਂ ਦੀ ਤਰਜ਼ 'ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਕਰਾਫਟਜ਼ ਇੰਸਟ੍ਰਕਟਰਾਂ ਦੇ ਸਰਵਿਸ ਰੂਲਜ਼ 'ਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਐਜ਼ੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ-ਸੀ ਸਰਵਿਸ ਰੂਲਜ਼ ਅਤੇ ਪੰਜਾਬ ਸਟੇਟ ਐਲੀਮੈਂਟਰੀ ਐਜੂਕੇਸਨ (ਟੀਚਿੰਗ ਕਾਡਰ) ਗਰੁੱਪ-ਸੀ ਸੇਵਾ ਨਿਯਮ, 2018 ਵਿੱਚ ਸੋਧ ਕਰਨ ਅਤੇ ਆਰਟ ਐਂਡ ਕਰਾਫਟ ਟੀਚਰ ਅਤੇ ਈ.ਟੀ.ਟੀ ਅਧਿਆਪਕ ਦੇ ਅਹੁਦੇ ਲਈ ਯੋਗਤਾ 'ਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਟੇ ਵਜੋਂ ਜਿਨ੍ਹਾਂ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਨੰਬਰਾਂ ਨਾਲ ਗਰੈਜੂਏਸ਼ਨ ਕੀਤੀ ਹੈ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ, ਬੋਰਡ ਜਾਂ ਸੰਸਥਾ ਤੋਂ ਬੀ.ਐਡ. ਦੀ ਡਿਗਰੀ ਅਤੇ ਆਰਟ ਐਂਡ ਕਰਾਫਟ ਵਿੱਚ ਦੋ ਸਾਲਾਂ ਦਾ ਡਿਪਲੋਮਾ ਹੈ, ਉਨ੍ਹਾਂ ਨੂੰ ਵੀ ਹੁਣ ਆਰਟ ਐਂਡ ਕਰਾਫਟ ਅਧਿਆਪਕ ਦੇ ਅਹੁਦੇ ਲਈ ਯੋਗ ਮੰਨਿਆ ਗਿਆ ਹੈ।

ਇਹ ਵੀ ਪੜ੍ਹੋ-ਕੋਰੋਨਾ: ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ 'ਚ 2022 ਤੱਕ ਕੀਤਾ ਵਾਧਾ

Punjab GovernmentPunjab Government

ਇਸ ਦੇ ਨਾਲ ਹੀ ਜਿਨ੍ਹਾਂ ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਨੇ ਘੱਟੋ-ਘੱਟ 55 ਫੀਸਦੀ ਅੰਕਾਂ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ./ਬੀ.ਸੀ. ਅਤੇ ਪੀ.ਐੱਚ. ਸ਼੍ਰੇਣੀ ਦੇ ਮਾਮਲੇ ਵਿੱਚ 50 ਫੀਸਦੀ ਅੰਕ ਨਾਲ ਗਰੈਜੂਏਸ਼ਨ ਕੀਤੀ ਹੈ ਅਤੇ ਦੋ ਸਾਲ ਦਾ ਟੀਚਰ ਟ੍ਰੇਨਿੰਗ ਕੋਰਸ ਜਾਂ ਕਿਸੇ ਮਾਨਤਾ ਪ੍ਰਾਪਤ  ਯੂਨੀਵਰਸਿਟੀ ਜਾਂ ਸੰਸਥਾ ਤੋਂ ਐਲੀਮੈਂਟਰੀ ਸਿੱਖਿਆ ਵਿਚ ਦੋ ਸਾਲ ਦਾ ਡਿਪਲੋਮਾ ਕੀਤਾ ਹੈ, ਉਹ ਈ.ਟੀ.ਟੀ. ਅਧਿਆਪਕਾਂ ਦੇ ਅਹੁਦੇ ਲਈ ਯੋਗ ਹਨ। ਮੰਤਰੀ ਮੰਡਲ ਨੇ ਨਵੀਆਂ ਨਿਯਤ ਕੀਤੀਆਂ ਗਈਆਂ ਜੂਨੀਅਰ ਡਰਾਫਟਸਮੈਨ ਦੀਆਂ ਅਸਾਮੀਆਂ ਨੂੰ ਸਿੱਧੀ ਨਿਯੁਕਤੀ ਜ਼ਰੀਏ ਭਰਨ ਲਈ ਲੋਕ ਨਿਰਮਾਣ ਵਿਭਾਗ ਪੰਜਾਬ (ਪਬਲਿਕ ਹੈਲਥ ਬ੍ਰਾਂਚ) ਡਰਾਫਟਸਮੈਨ ਐਂਡ ਟਰੇਸਰਜ਼ (ਕਲਾਸ -3) ਸਰਵਿਸ ਰੂਲਜ਼, 1988 (ਪਹਿਲੀ ਸੋਧ -2021) 'ਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਲਈ ਯੋਗਤਾ 'ਚ ਉਮੀਦਵਾਰ ਨੇ ਦਸਵੀਂ ਪਾਸ ਕੀਤੀ ਹੋਵੇ ਅਤੇ ਉਮੀਦਵਾਰ ਕੋਲ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ, ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ 'ਤੇ ਜਾਰੀ ਨਿਰਦੇਸ਼ਾਂ ਅਨੁਸਾਰ ਉਦਯੋਗਿਕ ਸਿਖਲਾਈ ਇੰਸਟੀਚਿਊਟ ਤੋਂ ਡਰਾਫਟਸਮੈਨ (ਸਿਵਲ) ਵਿੱਚ ਦੋ ਸਾਲਾਂ ਦਾ ਨੈਸ਼ਨਲ ਟਰੇਡ ਸਰਟੀਫਿਕੇਟ ਹੋਵੇ ਜਾਂ ਯੂ.ਜੀ.ਸੀ./ਏ.ਆਈ.ਸੀ.ਟੀ.ਈ./ਐਮ.ਐਚ.ਆਰ.ਡੀ. ਦੁਆਰਾ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ ਵਿਚ ਤਿੰਨ ਸਾਲਾਂ ਦਾ ਡਿਪਲੋਮਾ ਜਾਂ ਇਸ ਤੋਂ ਉੱਪਰਲੀ ਯੋਗਤਾ ਪ੍ਰਾਪਤ ਕੀਤੀ ਹੋਵੇ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

ਇੱਕ ਹੋਰ ਫੈਸਲੇ 'ਚ ਮੰਤਰੀ ਮੰਡਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ 9 ਸ਼੍ਰੇਣੀਆਂ 'ਚ ਸੇਵਾ ਨਿਯਮ ਤਿਆਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਵਿੱਚ ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਇੰਜੀਨੀਅਰਿੰਗ ਵਿੰਗ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਮੁੱਖ ਦਫਤਰ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ ਖੇਤਰ ਦਫਤਰ (ਗਰੁੱਪ-ਏ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਬੀ-ਮੁੱਖ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਬੀ-ਫੀਲਡ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ (ਗਰੁੱਪ ਸੀ-ਮੁੱਖ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟ੍ਰੀਅਲ ਸਟਾਫ (ਸਮੂਹ ਸੀ-ਫੀਲਡ ਦਫਤਰ) ਸੇਵਾ ਨਿਯਮ, 2021, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਜੂਨੀਅਰ ਇੰਜੀਨੀਅਰ (ਗਰੁੱਪ ਬੀ) ਸੇਵਾ ਨਿਯਮ, 2021 ਅਤੇ ਪੰਜਾਬ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡ੍ਰਾਫਟਸਮੈਨ (ਗਰੁੱਪ ਬੀ) ਸੇਵਾ ਨਿਯਮ, 2021 ਸ਼ਾਮਲ ਹਨ।

captain amarinder singhcaptain amarinder singh

ਮੰਤਰੀ ਮੰਡਲ ਨੇ ਪੰਜਾਬ ਪੁਲਿਸ ਤਕਨੀਕੀ ਅਤੇ ਸਹਾਇਤਾ ਸੇਵਾਵਾਂ ਕਾਡਰ ਦੇ ਸੁਬਾਰਡੀਨੇਟ ਰੈਂਕ (ਕਾਂਸਟੇਬਲ ਤੋਂ ਸਬ ਇੰਸਪੈਕਟਰ ਤੱਕ) ਦੀਆਂ ਸੇਵਾ ਦੀਆਂ ਸ਼ਰਤਾਂ ਅਤੇ ਭਰਤੀ/ਨਿਯੁਕਤੀ/ਪਦ-ਉੱਨਤੀ ਕਰਨ ਲਈ 'ਪੰਜਾਬ ਪੁਲਿਸ ਤਕਨੀਕੀ ਅਤੇ ਸਹਾਇਤਾ ਸੇਵਾਵਾਂ ਕਾਡਰ ਗਰੁੱਪ-ਸੀ ਸੇਵਾ ਨਿਯਮ 2021' ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਇੰਟੈਲੀਜੈਂਸ ਕਾਡਰ (ਗਰੁੱਪ ਸੀ) ਸੇਵਾ ਨਿਯਮ, 2015 ਤਹਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਕਾਡਰ ਵਿਚ ਸਬ ਇੰਸਪੈਕਟਰ ਅਤੇ ਕਾਂਸਟੇਬਲਾਂ ਦੀ ਸਿੱਧੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਵਿਚ ਸੋਧ ਕਰਨ ਲਈ ਵੀ  ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਨੇ ਪੰਜਾਬ ਪੁਲਿਸ ਦੇ ਇਨਵੈਸਟੀਗੇਸ਼ਨ ਕਾਡਰ ਦੇ ਅਧਿਕਾਰੀਆਂ ਦੀ ਭਰਤੀ ਅਤੇ ਸੇਵਾ ਸਬੰਧੀ ਸ਼ਰਤਾਂ ਨੂੰ ਨਿਯਮਿਤ ਕਰਨ ਲਈ ਪੰਜਾਬ ਇਨਵੈਸਟੀਗੇਸ਼ਨ ਕਾਰਡ (ਸਬਾਰਡੀਨੇਟ ਰੈਂਕ ) ਸੇਵਾਵਾਂ ਨਿਯਮ, 2020 ਵਿਚ ਸੋਧ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਕੈਬਨਿਟ ਨੇ 'ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਗਰੁੱਪ-ਏ) ਤਕਨੀਕੀ ਸੇਵਾ (ਪਹਿਲੀ ਸੋਧ) ਨਿਯਮ, 2021', 'ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਤਕਨੀਕੀ ਵਿੰਗ) ਗਰੁੱਪ-ਬੀ ਤਕਨੀਕੀ ਸੇਵਾ ਨਿਯਮ, 2021 ਅਤੇ ਅਤੇ 'ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ (ਤਕਨੀਕੀ ਵਿੰਗ) ਗਰੁੱਪ - ਸੀ 'ਡਰਾਫਟਸਮੈਨ ਸੇਵਾ ਨਿਯਮ, 2021 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਦੇ ਨਿਯਮਾਂ ਵਿੱਚ ਸੋਧ
ਇਸ ਦੌਰਾਨ ਮੰਤਰੀ ਮੰਡਲ ਨੇ ਤਕਨੀਕੀ ਸਹਾਇਕਾਂ ਵਿੱਚੋਂ ਪਦ-ਉੱਨਤੀ ਰਾਹੀਂ ਸੀਨੀਅਰ ਤਕਨੀਕੀ ਸਹਾਇਕ ਦੇ ਨਵੇਂ ਬਣੇ ਅਹੁਦੇ ਨੂੰ ਭਰਨ ਲਈ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮਾਂ, 1976 ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਸਿੱਟੇ ਵਜੋਂ  ਸੀਨੀਅਰ ਤਕਨੀਕੀ ਸਹਾਇਕ ਦੀ ਅਸਾਮੀ ਹੁਣ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮ, 1976 ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਕਨੀਕੀ ਸਹਾਇਕ ਦੀ ਅਸਾਮੀ ਲਈ ਨਿਯੁਕਤੀ ਸਬੰਧੀ ਪੰਜਾਬ ਸਿਵਲ ਸਕੱਤਰੇਤ (ਸਟੇਟ ਸਰਵਿਸ ਕਲਾਸ 3) ਨਿਯਮ, 1976 'ਚ ਵੀ ਸੋਧ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement