ਬੱਚਿਆਂ ਸਣੇ ਹੁਣ ਇਨ੍ਹਾਂ ਮਾਵਾਂ ਨੂੰ ਘਰਾਂ 'ਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
Published : Jun 18, 2021, 5:54 pm IST
Updated : Jun 18, 2021, 5:54 pm IST
SHARE ARTICLE
Aruna chaudhary
Aruna chaudhary

ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਦੇ ਬੱਚਿਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲੱਬਧ ਕਰਵਾਈ ਜਾਵੇਗੀ

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ। ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲੱਬਧ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

Aruna chaudharyAruna chaudhary

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ 'ਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।

ਇਹ ਵੀ ਪੜ੍ਹੋ-'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

Aruna chaudharyAruna chaudhary

ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ 'ਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈੱਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Aruna chaudharyAruna chaudhary

ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement