
ਮੁੱਖ ਮੰਤਰੀ ਨੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ : ਡਾ. ਵੇਰਕਾ
ਚੰਡੀਗੜ੍ਹ, 17 ਜੂਨ (ਗੁਰਉਪਦੇਸ਼ ਭੁੱਲਰ): ਪੰਜਾਂਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਸੀਨੀਅਰ ਕਾਂਗਰਸ ਆਗੂ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਇਥੇ ਮੁੱਖ ਮੰਤਰੀ ਨਾਲ ਮੁਲਾਕਾਤ ਬਾਅਦ ਦਿਤੀ | ਜ਼ਿਕਰਯੋਗ ਹੈ ਕਿ ਸੂਬੇ ਦੇ ਸਫ਼ਾਈ ਸੇਵਕ 13 ਮਈ ਤੋਂ ਹੜਤਾਲ 'ਤੇ ਹਨ, ਜਿਸ ਕਾਰਨ ਸ਼ਹਿਰਾਂ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਸੀ | ਡਾ. ਵੇਰਕਾ ਨੇ ਦਸਿਆ ਕਿ ਉਨ੍ਹਾਂ ਇਹ ਮਾਮਲਾ ਅੱਜ ਦਲਿਤ ਮਾਮਲੇ ਉਠਾਉਣ ਸਮੇਂ ਮੁੱਖ ਮੰਤਰੀ ਕੋਲ ਵਿਸ਼ੇਸ਼ ਤੌਰ 'ਤੇ ਚੁਕਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦੇ ਹੁਕਮ ਜਾimageਰੀ ਕਰ ਦਿਤੇ ਹਨ | ਇਸ ਨਾਲ ਸੂਬੇ ਦੇ 15000 ਤੋਂ ਵੱਧ ਸਫ਼ਾਈ ਸੇਵਕਾਂ ਨੂੰ ਲਾਭ ਹੋਵੇਗਾ |