ਤੇਲ ਕੀਮਤਾਂ 'ਚ ਵਾਧਾ ਮੋਦੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਚੀਮਾ
Published : Jun 18, 2021, 5:23 pm IST
Updated : Jun 18, 2021, 5:23 pm IST
SHARE ARTICLE
Harpal Cheema
Harpal Cheema

ਕੈਪਟਨ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ 'ਤੇ ਲਾਏ ਟੈਕਸਾਂ ਦਾ ਬੋਝ ਪੰਜਾਬ ਦੇ ਲੋਕਾਂ 'ਤੇ ਪੈ ਰਿਹਾ ਭਾਰੀ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਪਹਿਲਾਂ ਹੀ ਕੋਰੋਨਾ ਮਹਾਮਾਰੀ ਨਾਲ ਪੀੜਤ ਲੋਕਾਂ 'ਤੇ ਹੋਰ ਭਾਰੀ ਆਰਥਿਕ ਬੋਝ ਪਵੇਗਾ।

Petrol DieselPetrol Diesel

ਸੁੱਕਰਵਾਰ ਨੂੰ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਮ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਨੂੰ ਦਰਸਾਉਂਦਾ ਹੈ। ਮੋਦੀ ਸਰਕਾਰ ਦਾ ਇਹ ਵਿਵਹਾਰ ਲੋਕ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਵਰਤੋਂ ਦੀਆਂ ਚੀਜਾਂ ਦੇ ਮੁੱਲ ਵੀ ਬਹੁਤ ਵੱਧ ਗਏ ਹਨ, ਜਿਸ ਕਰਕੇ ਗਰੀਬ ਵਰਗ ਸਮੇਤ ਮੱਧ ਵਰਗ ਦੇ ਪਰਿਵਾਰਾਂ 'ਤੇ ਮਾੜਾ ਅਸਰ ਪੈ ਰਿਹਾ ਹੈ।

CoronavirusCorona virus

ਚੀਮਾ ਨੇ ਕਿਹਾ ਕਿ ਜਦੋਂ ਦੇਸ ਦੇ ਲੋਕ ਕੋਰੋਨਾ ਮਹਾਮਾਰੀ ਨਾਲ ਬੇਰੁਜਗਾਰ ਹੋ ਰਹੇ ਹਨ ਅਤੇ ਭਾਰੀ ਆਰਥਿਕ ਸੰਕਟ ਵਿੱਚ ਫਸ ਗਏ ਹਨ, ਉਦੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ਦੇ ਮੁੱਲ ਵਿੱਚ 30 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਹੈ। ਇਸ ਕਾਰਨ ਪੈਟਰੋਲ ਦੀ ਕੀਮਤ ਹੁਣ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਅਤੇ ਡੀਜਲ ਦੀ ਕੀਮਤ 100 ਰੁਪਏ ਤੱਕ ਪਹੁੰਚਣ ਵਾਲੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ 'ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ।

Captain Amarinder SinghCaptain Amarinder Singh

ਖੇਤੀ ਲਾਗਤਾਂ ਵਧਣ ਕਾਰਨ ਅਨਾਜ, ਦਾਲਾਂ, ਸਬਜੀਆਂ ਅਤੇ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ। ਤੇਲ ਕੀਮਤਾਂ ਵਿੱਚ ਹੋ ਰਹੇ ਵਾਧੇ ਤੋਂ ਪਤਾ ਲੱਗਦਾ ਕਿ ਲੋਕਾਂ ਦੀ ਭਲਾ ਕਰਨਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਏਜੰਡੇ ਵਿੱਚ ਹੀ ਨਹੀਂ ਹੈ। ਤੇਲ ਕੀਮਤਾਂ ਦੇ ਮੁੱਦੇ 'ਤੇ ਪੰਜਾਬ ਵਿੱਚਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੈਟਰੋਲ ਤੇ ਡੀਜਲ 'ਤੇ ਭਾਰੀ ਟੈਕਸ ਲਾਗੂ ਕੀਤੇ ਹੋਏ ਹਨ। ਇਹ ਟੈਕਸ ਹੋਰਨਾਂ ਰਾਜਾਂ ਨਾਲੋਂ ਬਹੁਤ ਜਅਿਾਦਾ ਹਨ, ਜਿਸ ਕਾਰਨ ਪੰਜਾਬ 'ਚ ਪੈਟਰੋਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਵੇਚਿਆ ਜਾ ਰਿਹਾ ਹੈ।

Prime minister narendra modiPrime minister narendra modi

ਚੀਮਾ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਹ 'ਤੇ ਹੀ ਚੱਲ ਰਹੇ ਹਨ, ਕਿਉਂਕਿ ਕੈਪਟਨ ਨੂੰ ਵੀ ਪੰਜਾਬ ਦੇ ਲੋਕਾਂ ਦੀ ਸਮੱਸਿਆਵਾਂ ਦੀ ਕੋਈ ਚਿੰਤਾਂ ਨਹੀਂ ਹੈ। ਕੈਪਟਨ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸਾਂ ਹੀ ਲੋਕਾਂ ਦੇ ਮੁੱਦਿਆਂ 'ਤੇ ਆਵਾਜ ਬੁਲੰਦ ਕਰਦੀ ਰਹੀ ਹੈ ਅਤੇ ਹੁਣ ਵੀ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਪੈਟਰੋਲ ਅਤੇ ਡੀਜਲ 'ਤੇ ਲਾਗੂ ਭਾਰੀ ਟੈਕਸਾਂ ਨੂੰ ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM
Advertisement