ਦਰਦਨਾਕ! ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ,  ਪੰਜਾਬ ਪੁਲਿਸ ਮੁਲਾਜ਼ਮ ਦੀ ਮੌਤ
Published : Jun 18, 2021, 1:03 pm IST
Updated : Jun 18, 2021, 1:03 pm IST
SHARE ARTICLE
Punjab policeman killed in road accident
Punjab policeman killed in road accident

ਸ਼ਹਿਰ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਨੌਜਵਾਨ ਸਿਪਾਹੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਫਿਰੋਜ਼ਪੁਰ: ਸ਼ਹਿਰ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ (Punjab Police) ਦੇ ਨੌਜਵਾਨ ਸਿਪਾਹੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਜਵਾਨ ਦੀ ਪਛਾਣ ਜਸਵਿੰਦਰ ਸਿੰਘ (Jaswinder Singh) ਪੁੱਤਰ ਜਰਨੈਲ ਸਿੰਘ ਵਾਸੀ ਮੱਲੂ ਬਾਣੀਆ ਵਜੋਂ ਹੋਈ ਹੈ।

Punjab policeman killed in road accidentRoad accident

ਹੋਰ ਪੜ੍ਹੋ: Global Approval Rating: PM ਮੋਦੀ ਨੰਬਰ 1 'ਤੇ, ਅਮਰੀਕੀ ਰਾਸ਼ਟਰਪਤੀ ਸਮੇਤ ਕਈਆਂ ਨੂੰ ਛੱਡਿਆ ਪਿੱਛੇ

ਮਿਲੀ ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਬੀਤੀ ਰਾਤ ਅਪਣੀ ਕਾਰ ਵਿਚ ਫਿਰੋਜ਼ਪੁਰ (Firozpur) ਤੋਂ ਜ਼ੀਰਾ ਜਾ ਰਿਹਾ ਸੀ। ਇਸ ਦੌਰਾਨ ਖੋਸਾ ਦਲ ਸਿੰਘ ਨੇੜੇ ਉਸ ਦੀ ਕਾਰ ਅਤੇ ਇਕ ਟਰਾਲੇ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਸਿਪਾਹੀ ਜਸਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ ’ਤੇ ਫਰਾਰ ਹੋ ਗਿਆ।

AccidentAccident

ਹੋਰ ਪੜ੍ਹੋ: ਕਾਂਗਰਸ ਨੂੰ ਝਟਕਾ! ਅਸਾਮ ਤੋਂ ਪਾਰਟੀ ਵਿਧਾਇਕ ਨੇ ਦਿੱਤਾ ਅਸਤੀਫ਼ਾ, ਰਾਹੁਲ ਗਾਂਧੀ ਨੂੰ ਦੱਸਿਆ ਅਸਮਰੱਥ

ਦੱਸ ਦਈਏ ਕਿ ਜਸਵਿੰਦਰ ਸਿੰਘ (Jaswinder Singh) ਦੇ ਪਿਤਾ ਜਰਨੈਲ ਸਿੰਘ ਵੀ ਪੁਲਿਸ ਵਿਚ ਮੁਲਾਜ਼ਮ ਸਨ। ਉਹਨਾਂ ਦੀ ਮੌਤ ਹੋਣ ਤੋਂ ਬਾਅਦ ਉਹਨਾਂ ਦੀ ਨੌਕਰੀ ਜਸਵਿੰਦਰ ਸਿੰਘ ਨੂੰ ਮਿਲੀ ਸੀ। ਜਸਵਿੰਦਰ ਸਿੰਘ ਦੀ ਡਿਊਟੀ ਫਿਰੋਜ਼ਪੁਰ ਵਿਖੇ ਸੀ। ਨੌਜਵਾਨ ਸਿਪਾਹੀ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਤੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement