
ਖਿਡਾਰੀ ਖ਼ੁਦ ਨੂੰ ਆਨਲਾਈਨ ਰਜਿਸਟਰ ਕਰ ਸਕਦੇ ਹਨ, ਦਿਲਚਸਪੀ ਵਾਲੀ ਖੇਡ ਚੁਣ ਸਕਦੇ ਹਨ ਅਤੇ ਸਮੂਹ ਕੋਚਿੰਗ ਸੈਂਟਰਾਂ ਤੇ ਵਿੰਗਾਂ ਦੀ ਭਾਲ ਕਰ ਸਕਦੇ ਹਨ
ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ 'ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ (Mobile app) ਦੀ ਸ਼ੁਰੂਆਤ ਕੀਤੀ। ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ।
Rana Gurmeet Singh Sodhi
ਹੋਰ ਪੜ੍ਹੋ: ਮੈਂ ਹਮੇਸ਼ਾਂ ਇਸ ਸੋਚ ਵਿਚ ਯਕੀਨ ਕੀਤਾ ਕਿ ਮੈਂ ਨਹੀਂ ਮੇਰਾ ਕੰਮ ਬੋਲੇ- Ayushmann Khurrana
ਉਨ੍ਹਾਂ ਕਿਹਾ ਕਿ "ਖੇਡੋ ਪੰਜਾਬ" (Khedo Punjab) ਨਾਮੀ ਇਸ ਮੋਬਾਈਲ ਐਪ ਦੀ ਸ਼ੁਰੂਆਤ ਨਾਲ ਮੌਜੂਦਾ ਖਿਡਾਰੀ ਅਤੇ ਉਭਰਦੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਆਪਣੇ ਕੌਮਾਂਤਰੀ/ਕੌਮੀ/ਰਾਜ ਪੱਧਰ ਦੇ ਮੁਕਾਬਲੇਬਾਜ਼ਾਂ ਅਤੇ ਟੀਚਿਆਂ ਦੀ ਪਛਾਣ ਕਰਨ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਵੀ ਖੇਡ ਚੁਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਉਦਮ ਖਿਡਾਰੀਆਂ ਵਿੱਚ ਮੁਕਾਬਲੇ ਲਈ ਉਤਸ਼ਾਹ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।
ਇਹ ਵੀ ਪੜ੍ਹੋ: ਗੁਰਦਾਸਪੁਰ ’ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਦਿਖਾਈ ਦਿੱਤਾ ਪਾਕਿ ਡਰੋਨ
ਰਾਣਾ ਸੋਢੀ (Rana Sodhi) ਨੇ ਕਿਹਾ ਕਿ ਡਿਜੀਟਲ ਪਲੇਟਫ਼ਾਰਮ ਜ਼ਰੀਏ ਖਿਡਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਸਾਰੇ ਕੋਚਿੰਗ ਸੈਂਟਰਾਂ ਅਤੇ ਵਿੰਗਾਂ ਨੂੰ ਲੱਭ ਸਕਣਗੇ। ਇਸ ਡਿਜੀਟਾਈਜ਼ੇਸ਼ਨ ਨਾਲ ਜ਼ਿਲ੍ਹਾ ਖੇਡ ਅਫ਼ਸਰਾਂ/ਕੋਚਾਂ ਦੀ ਹਾਜ਼ਰੀ, ਸਮੇਂ ਦੀ ਪਾਬੰਦੀ, ਵਧੀਆ ਖੇਡ ਪ੍ਰਦਰਸ਼ਨ ਆਦਿ ਦੀਆਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇਗੀ। ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਰਿਹਾਇਸ਼ੀ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਦਿਨ ਪ੍ਰਤੀ ਖਿਡਾਰੀ 200 ਰੁਪਏ ਅਤੇ ਡੇਅ ਸਕਾਲਰ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਖਿਡਾਰੀ ਨੂੰ 100 ਰੁਪਏ ਪ੍ਰਤੀ ਦਿਨ ਵੱਡੀ ਰਕਮ ਖ਼ਰਚ ਕਰ ਰਹੀ ਹੈ। ਹੁਣ ਖੇਡ ਵਿਭਾਗ ਦੇ ਡਿਜੀਟਲ ਪਲੇਟਫ਼ਾਰਮ ਰਾਹੀਂ ਇਸ ਸਕੀਮ ਦਾ ਵਿੱਤੀ ਅਤੇ ਪ੍ਰਬੰਧਕੀ ਨਿਯੰਤਰਣ ਆਸਾਨ ਹੋ ਜਾਵੇਗਾ।
Rana Sodhi
ਹੋਰ ਪੜ੍ਹੋ: ਅਧਿਐਨ ਦਾ ਦਾਅਵਾ: ਤੇਜ਼ੀ ਨਾਲ ਭਾਰ ਘਟਾਉਣ ਲਈ 16 ਘੰਟੇ ਭੁੱਖੇ ਰਹਿਣ ਦਾ ਤਰੀਕਾ ਅਸਰਦਾਰ ਨਹੀਂ
ਰਾਣਾ ਗੁਰਮੀਤ ਸਿੰਘ ਸੋਢੀ ਨੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੂੰ ਹਕੀਕਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਰੰਗ ਲਿਆਈ ਹੈ। ਇਸੇ ਦੌਰਾਨ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਦੱਸਿਆ ਕਿ ਇਹ ਐਪ ਅਗਲੇ ਕੁਝ ਦਿਨਾਂ ਵਿੱਚ ਮੋਬਾਈਲ ਦੇ ਐਂਡਰਾਇਡ ਅਤੇ ਆਈ.ਓ.ਐਸ. ਵਰਜ਼ਨ ਤੋਂ ਡਾਊਨਲੋਡ ਕੀਤੀ ਜਾ ਸਕੇਗੀ।