ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਲਈ ਨਰਿੰਦਰ ਤੋਮਰ ਨੇ ਰੱਖੀ ਸ਼ਰਤ, ਸਰਕਾਰ ਦਾ ਰੁਖ਼ ਕੀਤਾ ਸਾਫ਼ 
Published : Jun 18, 2021, 5:53 pm IST
Updated : Jun 18, 2021, 5:53 pm IST
SHARE ARTICLE
Narendra Tomar
Narendra Tomar

ਕਿਸਾਨ ਜਥੇਬੰਦੀ ਅੱਧੀ ਰਾਤ ਨੂੰ ਗੱਲ ਕਰਨ ਲਈ ਤਿਆਰ ਹੈ ਤਾਂ ਮੈਂ ਉਨ੍ਹਾਂ ਦਾ ਸਵਾਗਤ ਕਰਾਂਗਾ।'

ਨਵੀਂ ਦਿੱਲੀ - ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸਰਕਾਰ ਦਾ ਰੁਖ ਸਾਫ਼ ਕਰ ਦਿੱਤਾ ਹੈ। ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਸੰਬੰਧਤ ਪ੍ਰਬੰਧਾਂ 'ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਦੇ ਵੀ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ,''ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਰੱਦ ਕਰਨ ਨੂੰ ਛੱਡ ਕੇ ਐਕਟ ਨਾਲ ਸੰਬੰਧਤ ਪ੍ਰਬੰਧ 'ਤੇ ਕੋਈ ਵੀ ਕਿਸਾਨ ਜਥੇਬੰਦੀ ਅੱਧੀ ਰਾਤ ਨੂੰ ਗੱਲ ਕਰਨ ਲਈ ਤਿਆਰ ਹੈ ਤਾਂ ਮੈਂ ਉਨ੍ਹਾਂ ਦਾ ਸਵਾਗਤ ਕਰਾਂਗਾ।'' ਕਿਸਾਨ ਸੰਗਠਨ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਲੋੜ ਅਨੁਸਾਰ ਇਸ 'ਚ ਸੁਧਾਰ ਕਰਨ ਲਈ ਤਿਆਰ ਹੈ।

Farmers ProtestFarmers Protest

ਕੇਂਦਰ ਸਰਕਾਰ ਨੇ ਕਈ ਵਾਰ ਸੰਕੇਤ ਦਿੱਤੇ ਹਨ ਕਿ ਕਿਸਾਨ ਜਥੇਬੰਦੀਆਂ ਨੂੰ ਸਿਰਫ਼ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਵੱਖ ਕਾਨੂੰਨੀ ਬਿੰਦੂਆਂ 'ਤੇ ਗੱਲ ਕਰਨੀ ਚਾਹੀਦੀ ਹੈ, ਉਦੋਂ ਗੱਲ ਅੱਗੇ ਵਧ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਖੇਤੀਬਾੜੀ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਨਾਲ ਹੀ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਦੇ ਪ੍ਰਬੰਧਾਂ 'ਚ ਕਿੱਥੇ ਨਾਰਾਜ਼ਗੀ ਹੈ, ਠੋਸ ਤਰਕ ਨਾਲ ਆਪਣੀ ਗੱਲ ਰੱਖਣ ਲਈ ਕਿਹਾ ਸੀ।   

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement