ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ 'ਚ ਢਿੱਲ ਦੇਣ ਦਾ ਫੈਸਲਾ
Published : Jun 18, 2021, 6:46 pm IST
Updated : Jun 18, 2021, 6:46 pm IST
SHARE ARTICLE
Captain Amarinder Singh
Captain Amarinder Singh

ਇਨ੍ਹਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ

ਚੰਡੀਗੜ੍ਹ-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।ਇਨ੍ਹਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਕੋਰੋਨਾ: ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ 'ਚ 2022 ਤੱਕ ਕੀਤਾ ਵਾਧਾ

ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਕਿ ਠੇਕੇ 'ਤੇ ਕੰਮ ਕਰਦੇ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ। ਮੰਤਰੀ ਮੰਡਲ ਨੇ ਆਪਣੇ 18 ਮਾਰਚ, 2017 ਦੇ ਫੈਸਲੇ 'ਚ ਢਿੱਲ ਦਿੰਦਿਆਂ ਮਿਉਂਸਪੈਲਟੀਆਂ ਦੀ ਲੋੜ ਅਨੁਸਾਰ ਅਜਿਹੇ ਹੋਰ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਠੇਕੇ 'ਤੇ ਭਰਤੀ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਵੀ ਕੀਤਾ। ਕੈਬਨਿਟ ਨੇ ਫੈਸਲਾ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਠੇਕੇ 'ਤੇ ਭਰਤੀ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਬਣਦੀ ਪ੍ਰਕਿਰਿਆ ਦਾ ਪਾਲਣ ਕਰਦਿਆਂ ਢੁੱਕਵੇਂ ਤਜ਼ਰਬੇ ਵਾਲੇ ਵਿਅਕਤੀਆਂ ਨੂੰ ਤਰਜ਼ੀਹ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ-ਬੱਚਿਆਂ ਸਣੇ ਹੁਣ ਇਨ੍ਹਾਂ ਮਾਵਾਂ ਨੂੰ ਘਰਾਂ 'ਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

ਹਾਲਾਂਕਿ ਮੰਤਰੀ ਮੰਡਲ ਨੇ ਗੌਰ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਜ਼ਿਕਰ ਕੀਤਾ ਕਿ ਸਰਵਿਸ ਪ੍ਰੋਵਾਈਡਰਾਂ/ਠੇਕੇਦਾਰਾਂ ਦੁਆਰਾ ਆਉਟਸੋਰਸਿੰਗ ਦੁਆਰਾ ਭੇਜੇ ਗਏ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਸਕਦਾ ਜਾਂ ਸਰਕਾਰ ਦੁਆਰਾ ਸਿੱਧੇ ਕੰਟਰੈਕਟ ਰਾਹੀਂ ਰੱਖਿਆ ਜਾ ਸਕਦਾ। ਇਹ ਵਿਚਾਰ ਕੀਤਾ ਗਿਆ ਕਿ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਕੀਤੇ ਗਏ ਮੌਜੂਦਾ ਨਿਯਮ ਅਤੇ ਹੋਰ ਸਬੰਧਤ ਨਿਯਮਾਂ ਅਨੁਸਾਰ ਅਜਿਹੇ ਕਰਮਚਾਰੀਆਂ ਨੂੰ ਸਰਕਾਰੀ ਤਨਖਾਹਾਂ 'ਤੇ ਨਹੀਂ ਰੱਖਿਆ ਜਾ ਸਕਦਾ।

ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement