
ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਆਖ਼ਰ ਰੰਗ ਲਿਆਈ ਹੈ ਜਦੋਂ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 40 ਫੀਸਦੀ ਪੈਸੇ ਰਿਲੀਵ ਕਰਨ ਦਾ ਐਲਾਨ ਕਰ ਦਿੱਤਾ
ਚੰਡੀਗੜ੍ਹ-ਦਲਿਤ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਘੁਟਾਲੇ ਖ਼ਿਲਾਫ਼ ਪਿਛਲੇ ਚਾਰ ਦਿਨਾਂ ਤੋਂ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਮਿਹਨਤੀ ਯੋਧਿਆਂ ਦੀ ਮਿਹਨਤ ਨੂੰ ਸਲਾਮ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਦੇ ਯੋਧਿਆਂ ਦੀ ਜਿੱਤ ਦੱਸਿਆ ਹੈ।
ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਆਖ਼ਰ ਰੰਗ ਲਿਆਈ ਹੈ ਜਦੋਂ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 40 ਫੀਸਦੀ ਪੈਸੇ ਰਿਲੀਵ ਕਰਨ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਮੁੱਦੇ ਤੇ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਨੂੰ ਘੇਰਿਆ ਹੋਇਆ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘੇਰਾਓ ਤੋਂ ਲੈ ਕੇ ਪੂਰੇ ਪ੍ਰਦੇਸ਼ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ।
Raghav chadha
ਇਹ ਵੀ ਪੜ੍ਹੋ-ਕੋਰੋਨਾ: ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ 'ਚ 2022 ਤੱਕ ਕੀਤਾ ਵਾਧਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਮੈਡਮ ਸਰਬਜੀਤ ਕੌਰ ਮਾਣੂੰਕੇ ਅਤੇ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਪਿਛਲੇ ਚਾਰ ਦਿਨਾਂ ਤੋਂ ਲੁਧਿਆਣਾ ਵਿੱਚ ਮਰਨ ਵਰਤ ਉੱਤੇ ਬੈਠੇ ਸਨ। ਉਨ੍ਹਾਂ ਨੇ ਮੈਡਮ ਮਾਣੂੰਕੇ ਤੇ ਗੈਂਗਸਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਉੱਤੇ ਮਾਣ ਹੈ ਕਿ ਉਹ ਦਲਿਤਾਂ ਦੇ ਹੱਕਾਂ ਲਈ ਲੜਾਈ ਲੜੇ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਵਿਰੋਧੀ ਧਿਰ ਦੀ ਭੂਮਿਕਾ ਬਿਹਤਰ ਤਰੀਕੇ ਨਾਲ ਨਿਭਾਉਂਦੇ ਹੋਏ ਸਰਕਾਰ ਨੂੰ ਹਰ ਮਸਲੇ ਉੱਤੇ ਘੇਰਿਆ ਹੈ।
ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ
Captain Govt
ਉਨ੍ਹਾਂ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਰਿਲੀਜ਼ ਹੋਣ ਨਾਲ ਪੰਜਾਬ ਦੇ ਦਲਿਤ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਹੋਏਗਾ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕੈਬਨਿਟ ਨੇ ਵਜ਼ੀਫੇ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਪੈਸੇ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾ ਸਕੇ ਤਾਂ ਜੋ ਬੱਚਿਆਂ ਦਾ ਭਵਿੱਖ ਬਚਾਇਆ ਜਾ ਸਕੇ। ਆਪ ਨੇਤਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰ ਦੀ ਹੈ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਸਰਕਾਰ ਦਾ ਘਿਰਾਓ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਇਸ ਮਾਮਲੇ 'ਤੇ ਇਥੇ ਐਲਾਨ ਹੀ ਕੀਤਾ ਹੈ ਇਸ ਲਈ ਆਮ ਆਦਮੀ ਪਾਰਟੀ ਜਦ ਤਕ ਦਲਿਤ ਬੱਚਿਆਂ ਨੂੰ ਰੋਲ ਨੰਬਰ ਨਹੀਂ ਮਿਲ ਜਾਂਦੇ ਸਰਕਾਰ ਤੇ ਦਬਾਅ ਬਣਾਈ ਰੱਖੇਗੀ।