ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਵਿਆਹ ਤੋਂ ਨਾਰਾਜ਼ ਭਰਾਵਾਂ ਨੇ ਭੈਣ ਦਾ ਕੀਤਾ ਕਤਲ
Published : Jun 18, 2022, 7:42 pm IST
Updated : Jun 18, 2022, 8:37 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਤਰਨਤਾਰਨ:  ਤਰਨਤਾਰਨ ਦੇ ਕਸਬਾ ਪੱਟੀ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਰੀਬ ਚਾਰ ਮਹੀਨੇ ਪਹਿਲਾਂ ਕਿਸੇ ਹੋਰ ਜਾਤੀ ਦੇ ਨੌਜਵਾਨ ਨਾਲ ਵਿਆਹ ਕਰਵਾਉਣ ਵਾਲੀ ਨੌਜਵਾਨ ਔਰਤ ਦਾ ਰਾਤ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਕਤਲ ਦਾ ਇਲਜ਼ਾਮ ਮ੍ਰਿਤਕ ਸੁਨੇਹਾ ਦੇ ਭਰਾਵਾਂ 'ਤੇ ਹੈ। ਪੁਲਿਸ ਨੇ ਦੋ ਭਰਾਵਾਂ ਰੋਹਿਤ ਅਤੇ ਅਮਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

PHOTOPHOTO

 

ਘਟਨਾ ਦੇ ਬਾਅਦ ਤੋਂ ਦੋਵੇਂ ਫਰਾਰ ਹਨ। ਦੱਸਿਆ ਜਾਂਦਾ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ਦੇ ਵਾਰਡ-7 ਦੇ ਵਸਨੀਕ ਸ਼ਾਮਲਾਲ ਦੀ ਪੁੱਤਰੀ ਸੁਨੇਹਾ ਦਾ ਗਾਂਧੀ ਸੱਥ ਵਾਸੀ ਪਰਮਜੀਤ ਸਿੰਘ ਪੁੱਤਰ ਰਾਜਨ ਜੋਸ਼ਨ ਨਾਲ ਪ੍ਰੇਮ ਸਬੰਧ ਸਨ। ਦੋਵੇਂ ਵਿਆਹ ਕਰਨਾ ਚਾਹੁੰਦੇ ਸਨ ਪਰ ਲੜਕੀ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਪ੍ਰੇਮ ਵਿਆਹ ਲਈ ਰਾਜ਼ੀ ਨਹੀਂ ਸਨ। ਇਸ ਤੋਂ ਬਾਅਦ ਸੁਨੇਹਾ-ਰਾਜਨ ਨੇ ਚਾਰ ਮਹੀਨੇ ਪਹਿਲਾਂ ਘਰੋਂ ਭੱਜ ਕੇ ਸਥਾਨਕ ਅਦਾਲਤ 'ਚ ਵਿਆਹ ਕਰਵਾ ਲਿਆ। ਲੜਕੀ ਦਾ ਵਿਆਹ ਕਿਸੇ ਹੋਰ ਜਾਤੀ ਦੇ ਲੜਕੇ ਨਾਲ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ 'ਚ ਗੁੱਸਾ ਸੀ।

deathdeath

ਲੜਕੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਮਨਿੰਦਰਪਾਲ ਸਿੰਘ, ਥਾਣਾ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ। ਲੋੜੀਂਦੀ ਕਾਰਵਾਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕਾ ਦੇ ਪਤੀ ਰਾਜਨ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਦੇ ਭਰਾਵਾਂ ਰੋਹਿਤ ਅਤੇ ਅਮਰ ਖ਼ਿਲਾਫ਼ ਕਤਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਰਾਜਨ ਜੋਸ਼ਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਸੁਨੇਹਾ ਸ਼ੁੱਕਰਵਾਰ ਰਾਤ 8.15 ਵਜੇ ਬਾਜ਼ਾਰ ਤੋਂ ਖਰੀਦਦਾਰੀ ਕਰਨ ਲਈ ਘਰੋਂ ਨਿਕਲੀ ਸੀ। ਗਾਂਧੀ ਸੱਥ ਦੇ ਚੌਕ ਵਿੱਚ ਉਸ ਦੇ ਭਰਾ ਰੋਹਿਤ ਅਤੇ ਚਚੇਰੇ ਭਰਾ ਅਮਰ ਨੇ ਉਸ ਨੂੰ ਘੇਰ ਲਿਆ। ਪਹਿਲਾਂ ਉਨ੍ਹਾਂ ਨੇ ਉਸ ਨੂੰ ਥੱਪੜ ਮਾਰੇ ਅਤੇ ਫਿਰ ਤੇਜ਼ ਚਾਕੂ ਨਾਲ ਉਸ ਦੀ ਹੱਤਿਆ ਕਰ ਦਿੱਤੀ। ਪੰਜ ਮਿੰਟ ਤੱਕ ਸੁਨੇਹਾ ਜ਼ਮੀਨ 'ਤੇ ਤੜਫਦੀ ਰਹੀ ਅਤੇ ਉਸ ਦੀ ਮੌਤ ਹੋ ਗਈ।

 ਲੜਕੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਮਨਿੰਦਰਪਾਲ ਸਿੰਘ, ਥਾਣਾ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ। ਲੋੜੀਂਦੀ ਕਾਰਵਾਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕਾ ਦੇ ਪਤੀ ਰਾਜਨ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਦੇ ਭਰਾਵਾਂ ਰੋਹਿਤ ਅਤੇ ਅਮਰ ਖ਼ਿਲਾਫ਼ ਕਤਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement