ਕਾਬੁਲ ਸਥਿਤ ਗੁਰੂਘਰ 'ਤੇ ਹੋਏ ਹਮਲੇ ਦੀ CM ਮਾਨ ਨੇ ਕੀਤੀ ਨਿਖੇਧੀ 
Published : Jun 18, 2022, 12:30 pm IST
Updated : Jun 18, 2022, 12:30 pm IST
SHARE ARTICLE
CM Mann condemns attack on Gurudwara in Kabul
CM Mann condemns attack on Gurudwara in Kabul

ਕਾਬੁਲ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਹਮਲੇ ਨੂੰ ਅਤਿਵਾਦੀਆਂ ਦੀ ਵਹਿਸ਼ੀ ਅਤੇ ਕਾਇਰਤਾ ਭਰੀ ਕਾਰਵਾਈ ਦੱਸਿਆ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਵਹਿਸ਼ੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸ਼ਨਿੱਚਰਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਇੱਕ ਅਣਮਨੁੱਖੀ ਕਾਰਵਾਈ ਹੈ ਅਤੇ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।”

tweettweet

ਮੁੱਖ ਮੰਤਰੀ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਅਤੇ ਕਾਇਰਤਾ ਭਰੀ ਕਾਰਵਾਈ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫ਼ਗ਼ਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

KABUL GURDUARA KARTE PARWAN SAHIB UPDATEKABUL GURDUARA KARTE PARWAN SAHIB UPDATE

ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਨਿਰਣਾਇਕ ਅਤੇ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਤਵਾਦੀਆਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਅਜਿਹੀਆਂ ਵਹਿਸ਼ੀਆਨਾ ਕਾਰਵਾਈਆਂ ਕਰਨ ਲਈ ਨਹੀਂ ਬਖਸ਼ਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਮਕਸਦ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ।

KABUL GURDUARA KARTE PARWAN SAHIB UPDATEKABUL GURDUARA KARTE PARWAN SAHIB UPDATE

ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਜਿੱਥੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ, `ਤੇ ਹਮਲਾ ਕਰਨਾ ਕਲਪਨਾ ਤੋਂ ਪਰ੍ਹੇ ਹੈ। ਉਨ੍ਹਾਂ ਦੁਹਰਾਇਆ ਕਿ ਇਹ ਇੱਕ ਘਿਣਾਉਣੀ ਕਾਰਵਾਈ ਹੈ, ਜਿਸ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਾਬੁਲ ਵਿੱਚ ਵੱਸਦੇ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement