ਪੰਜਾਬ ਵਿੱਚ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਦੇ ਦਿਨ ਖ਼ਤਮ - ਵਿੱਤ ਮੰਤਰੀ ਹਰਪਾਲ ਚੀਮਾ
Published : Jun 18, 2022, 5:11 pm IST
Updated : Jun 18, 2022, 5:12 pm IST
SHARE ARTICLE
Harpal Cheema
Harpal Cheema

-ਗੁਰਮੇਲ ਸਿੰਘ ਘਰਾਚੋਂ ਦੇਸ਼ ਦੀ ਸੰਸਦ ਵਿੱਚ ਬਣਨਗੇ ਸੰਗਰੂਰ ਦੇ ਆਮ ਲੋਕਾਂ ਦੀ ਆਵਾਜ਼: ਹਰਪਾਲ ਸਿੰਘ ਚੀਮਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵੱਜੋਂ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਆਪਣੇ ਗੜ੍ਹ ਵਿੱਚ ਜ਼ੋਰ ਸ਼ੋਰ ਨਾਲ ਪ੍ਰਚਾਰ ਵਿੱਚ ਜੁਟੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ-ਸ਼ੋ ਦੇ ਨਾਲ-ਨਾਲ ਕੈਬਨਿਟ ਮੰਤਰੀਆਂ ਅਤੇ 'ਆਪ' ਵਿਧਾਇਕਾਂ ਵੱਲੋਂ ਸੰਗਰੂਰ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। 

 

Cabinet Minister Harpal CheemaCabinet Minister Harpal Cheema

 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿਨ੍ਹਾਂ ਦਾ ਆਪਣਾ ਹਲਕਾ ਦਿੜ੍ਹਬਾ ਸੰਗਰੂਰ ਲੋਕ ਸਭਾ ਸੀਟ 'ਚ ਆਉਂਦਾ ਹੈ, ਨੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਲਈ ਸੰਗਰੂਰ ਦੇ ਵੱਖ-ਵੱਖ ਪਿੰਡਾਂ 'ਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਨੂੰ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਪੂਰੀ ਤਰ੍ਹਾਂ ਗੰਭੀਰ ਹੈ। 

Harpal Cheema Harpal Cheema

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਇੱਕ ਇੱਕ ਕਰਕੇ ਹਰ ਮਾਫ਼ੀਆ ਦੀ ਸੰਘੀ ਨੱਪ ਰਹੀ ਹੈ ਅਤੇ ਜਲਦ ਹੀ ਪੰਜਾਬ ਮਾਫ਼ੀਆ ਮੁਕਤ ਸੂਬਾ ਹੋਵੇਗਾ। ਉਹਨਾਂ ਕਿਹਾ ਕਿ ਜਿਹੜਾ ਪੈਸਾ ਪਹਿਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ ਉਹ ਹੁਣ ਪੰਜਾਬ ਦੇ ਖ਼ਜ਼ਾਨੇ 'ਚ ਜਾ ਰਿਹਾ ਹੈ। ਪੰਜਾਬ ਦੇ ਖ਼ਜ਼ਾਨੇ ਅਤੇ ਪੰਜਾਬ ਦੇ ਲੋਕਾਂ ਦਾ ਵਿੱਤੀ ਸੰਕਟ ਪੂਰੀ ਤਰ੍ਹਾਂ ਹੱਲ ਕਰਨ ਲਈ 'ਆਪ' ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਮਾਫ਼ੀਆ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਜ਼ਮੀਨਾਂ, ਟਰਾਂਸਪੋਰਟ ਅਤੇ ਰੇਤਾ ਮਾਫ਼ੀਆ ਵਿਰੁੱਧ ਲਗਾਤਾਰ ਹੋ ਰਹੀਆਂ ਕਾਰਵਾਈਆਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਅਤੇ ਬਾਕੀ ਦੇ ਭ੍ਰਿਸ਼ਟਾਚਾਰੀਆਂ ਦਾ ਹਿਸਾਬ ਵੀ ਹੋ ਰਿਹਾ ਹੈ ਅਤੇ ਤਦ ਤੱਕ ਜਾਰੀ ਰਹੇਗਾ ਜਦੋ ਤੱਕ ਪੰਜਾਬ ਵਿੱਚੋਂ ਇਹਨਾਂ ਦੀ ਜੜ੍ਹ ਖ਼ਤਮ ਨਹੀਂ ਹੋ ਜਾਂਦੀ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।  

ਵਿੱਤ ਮੰਤਰੀ ਅਨੁਸਾਰ ਸਾਧੂ ਸਿੰਘ ਧਰਮਸੋਤ ਅਤੇ ਜੋਗਿੰਦਰ ਪਾਲ ਖ਼ਿਲਾਫ਼ ਕਾਰਵਾਈ ਇੱਕ ਚੇਤਾਵਨੀ ਹੈ ਸਾਰੇ ਪੁਰਾਣੇ ਭ੍ਰਿਸ਼ਟ ਲੀਡਰਾਂ ਲਈ ਕਿ ਪੰਜਾਬ ਵਿੱਚ ਹੁਣ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਦੇ ਦਿਨ ਖ਼ਤਮ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਾਜਨੀਤਿਕ ਸੋਚ ਅਨੁਸਾਰ ਆਮ ਲੋਕਾਂ ਦੇ ਹਿੱਤ ਵਿੱਚ ਹੀ ਕੰਮ ਕਰੇਗੀ। ਉਹਨਾਂ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਕਿਸੇ ਵੀ ਰਾਜਨੀਤਿਕ ਬਦਲਾਖ਼ੋਰੀ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਆਪਣੇ ਮੰਤਰੀ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ 'ਤੇ ਵੀ ਤੁਰੰਤ ਅਤੇ ਬਿਨਾਂ ਪੱਖ-ਪਾਤ ਤੋਂ ਕਾਰਵਾਈ ਕੀਤੀ। 

ਉਹਨਾਂ ਸੰਗਰੂਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਫਿਰ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਨੂੰ ਜਿਤਾ ਕੇ, ਦੇਸ਼ ਦੀ ਸੰਸਦ ਵਿੱਚ ਆਮ ਲੋਕਾਂ ਦੇ ਪੱਖ ਦੀ ਗੱਲ ਕਰਨ ਵਾਲਾ ਪ੍ਰਤੀਨਿਧੀ ਚੁਣ ਕੇ ਭੇਜਣ। ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਰੋਜ਼ ਲੋਕ ਪੱਖੀ ਕੰਮ ਕਰ ਰਹੀ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement