‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਪ੍ਰੀਖਿਆ 'ਚ ਬੈਠਣ ਦਾ ਮੌਕਾ ਦਿਉ
Published : Jun 18, 2022, 8:32 pm IST
Updated : Jun 18, 2022, 8:32 pm IST
SHARE ARTICLE
CM Bhagwant Mann
CM Bhagwant Mann

ਇਸ ਅਜੀਬੋ-ਗਰੀਬ ਸਕੀਮ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ

 

 

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਬੇਤੁਕੀ ਗੱਲ ਹੈ ਕਿ ਪਿਛਲੇ ਦੋ ਸਾਲਾਂ ਤੋਂ ਹਜ਼ਾਰਾਂ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਪਰ ਉਨਾਂ ਨੂੰ ਲਿਖਤੀ ਪ੍ਰੀਖਿਆ ਲਈ ਨਹੀਂ ਬੁਲਾਇਆ ਗਿਆ।

 

CM Bhagwant MannCM Bhagwant Mann

'

ਉਨਾਂ ਕਿਹਾ ਕਿ ਐਨਡੀਏ ਸਰਕਾਰ ਨੇ ਇਸ ਦੇ ਉਲਟ ਇਕ ਅਜੀਬੋ-ਗਰੀਬ ਕਦਮ ਚੁੱਕਦਿਆਂ ਅਗਨੀਪਥ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਵਾਨਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਤੋਂ ਫੌਜ ਵਿੱਚ ਚਾਰ ਸਾਲ ਦੇ ਛੋਟੇ ਜਿਹੇ ਸੇਵਾਕਾਲ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨਾਂ ਨੌਜਵਾਨਾਂ ਨਾਲ ਘੋਰ ਬੇਇਨਸਾਫ਼ੀ ਹੈ, ਜੋ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨੀ ਚਾਹੁੰਦੇ ਹਨ।

 

 

CM Bhagwant MannCM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਟੈਸਟ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਨਾਲ ਉਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਢੁਕਵਾਂ ਮੌਕਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਸ ਤਰਕਹੀਣ ਕਦਮ ਨੇ ਪਹਿਲਾਂ ਹੀ ਦੇਸ਼ ਵਿੱਚ ਤੂਫ਼ਾਨ ਖੜਾ ਕਰ ਦਿੱਤਾ ਹੈ ਕਿਉਂਕਿ ਭਾਰਤ ਦੇ ਹਰ ਕੋਨੇ ਤੋਂ ਨੌਜਵਾਨ ਇਸ ਫੈਸਲੇ ਵਿਰੁੱਧ ਅੰਦੋਲਨ ਕਰ ਰਹੇ ਹਨ।

 

 

CM Bhagwant MannCM Bhagwant Mann

 

ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪਥ ਸਕੀਮ, ਜੇਕਰ ਲਾਗੂ ਹੁੰਦੀ ਹੈ, ਤਾਂ ਸੈਨਿਕਾਂ ਦੀ ਲੜਨ ਦੀ ਸਮਰੱਥਾ ਨੂੰ ਕਮਜੋਰ ਕਰੇਗੀ ਕਿਉਂਕਿ ਸਿਰਫ਼ ਚਾਰ ਸਾਲਾਂ ਵਿੱਚ ਉਨਾਂ ਕੋਲ ਜੰਗ ਦੇ ਮੈਦਾਨ ਵਿੱਚ ਦੁਸਮਣ ਨਾਲ ਲੜਨ ਦਾ ਬਹੁਤਾ ਤਜਰਬਾ ਨਹੀਂ ਹੋਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੀਮ ਫੌਜ ਵਿੱਚ ਚਾਰ ਸਾਲ ਦੇ ਥੋੜੇ ਸਮੇਂ ਦੇ ਕਾਰਜਕਾਲ ਤੋਂ ਬਾਅਦ ਨੌਜਵਾਨਾਂ ਨੂੰ ਬੇਰੋਜਗਾਰ ਬਣਾ ਦੇਵੇਗੀ ਅਤੇ ਉਹ ਵੀ ਉਨਾਂ ਦੇ ਭਵਿੱਖ ਦੀ ਸੁਰੱਖਿਆ ਤੋਂ ਬਿਨਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਕੱਚ-ਘਰੜ ਨੀਤੀ ਇੱਕ ਬੇਤੁਕੀ ਸੋਚ ਹੈ, ਜੋ ਨੌਜਵਾਨਾਂ ਨੂੰ ਬੇਰੋਜ਼ਗਾਰੀ ਅਤੇ ਗਰੀਬੀ ਦੇ ਮਾੜੇ ਦੌਰ ਵਿੱਚ ਧੱਕੇਗੀ, ਜੋ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਘਾਤਕ ਸਿੱਧ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement