CM ਦੀ ਕੇਂਦਰ ਨੂੰ ਅਪੀਲ: ਸਰੀਰਕ ਪ੍ਰੀਖਿਆ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ 'ਚ ਬੈਠਣ ਦਾ ਮੌਕਾ ਦਿਉ
Published : Jun 18, 2022, 4:35 pm IST
Updated : Jun 18, 2022, 4:42 pm IST
SHARE ARTICLE
CM Bhagwant Mann
CM Bhagwant Mann

ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਨਾਲ ਘੋਰ ਬੇਇਨਸਾਫ਼ੀ ਹੈ, ਜੋ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨੀ ਚਾਹੁੰਦੇ ਹਨ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।  ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ‘ਅਗਨੀਪਥ’ ਸਕੀਮ ਨੂੰ ਵਾਪਸ ਲੈਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਬੇਤੁਕੀ ਗੱਲ ਹੈ ਕਿ ਪਿਛਲੇ ਦੋ ਸਾਲਾਂ ਤੋਂ ਹਜ਼ਾਰਾਂ ਨੌਜਵਾਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ ਪਰ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਲਈ ਨਹੀਂ ਬੁਲਾਇਆ ਗਿਆ।

Bhagwant Mann Bhagwant Mann

ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਨੇ ਇਸ ਦੇ ਉਲਟ ਇਕ ਅਜੀਬੋ-ਗਰੀਬ ਕਦਮ ਚੁੱਕਦਿਆਂ ਅਗਨੀਪਥ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਜਵਾਨਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਤੋਂ ਫੌਜ ਵਿੱਚ ਚਾਰ ਸਾਲ ਦੇ ਛੋਟੇ ਜਿਹੇ ਸੇਵਾਕਾਲ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਉਨ੍ਹਾਂ ਨੌਜਵਾਨਾਂ ਨਾਲ ਘੋਰ ਬੇਇਨਸਾਫ਼ੀ ਹੈ, ਜੋ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨੀ ਚਾਹੁੰਦੇ ਹਨ।

Agnipath Scheme: IAF to begin recruitment on June 24Army Recruitment

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਕੀਮ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਟੈਸਟ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦਾ ਢੁਕਵਾਂ ਮੌਕਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਸ ਤਰਕਹੀਣ ਕਦਮ ਨੇ ਪਹਿਲਾਂ ਹੀ ਦੇਸ਼ ਵਿੱਚ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਭਾਰਤ ਦੇ ਹਰ ਕੋਨੇ ਤੋਂ ਨੌਜਵਾਨ ਇਸ ਫੈਸਲੇ ਵਿਰੁੱਧ ਅੰਦੋਲਨ ਕਰ ਰਹੇ ਹਨ।

Bhagwant Mann Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਅਗਨੀਪਥ ਸਕੀਮ, ਜੇਕਰ ਲਾਗੂ ਹੁੰਦੀ ਹੈ, ਤਾਂ ਸੈਨਿਕਾਂ ਦੀ ਲੜਨ ਦੀ ਸਮਰੱਥਾ ਨੂੰ ਕਮਜ਼ੋਰ ਕਰੇਗੀ ਕਿਉਂਕਿ ਸਿਰਫ਼ ਚਾਰ ਸਾਲਾਂ ਵਿੱਚ ਉਨ੍ਹਾਂ ਕੋਲ ਜੰਗ ਦੇ ਮੈਦਾਨ ਵਿੱਚ ਦੁਸ਼ਮਣ ਨਾਲ ਲੜਨ ਦਾ ਬਹੁਤਾ ਤਜਰਬਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੀਮ ਫੌਜ ਵਿੱਚ ਚਾਰ ਸਾਲ ਦੇ ਥੋੜ੍ਹੇ ਸਮੇਂ ਦੇ ਕਾਰਜਕਾਲ ਤੋਂ ਬਾਅਦ ਨੌਜਵਾਨਾਂ ਨੂੰ ਬੇਰੋਜ਼ਗਾਰ ਬਣਾ ਦੇਵੇਗੀ ਅਤੇ ਉਹ ਵੀ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਤੋਂ ਬਿਨਾਂ। ਭਗਵੰਤ ਮਾਨ ਨੇ ਕਿਹਾ ਕਿ ਇਹ ਕੱਚ-ਘਰੜ ਨੀਤੀ ਇੱਕ ਬੇਤੁਕੀ ਸੋਚ ਹੈ, ਜੋ ਨੌਜਵਾਨਾਂ ਨੂੰ ਬੇਰੋਜ਼ਗਾਰੀ ਅਤੇ ਗਰੀਬੀ ਦੇ ਮਾੜੇ ਦੌਰ ਵਿੱਚ ਧੱਕੇਗੀ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਘਾਤਕ ਸਿੱਧ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement