
ਕਿਹਾ- ਅੰਤਰਰਾਸ਼ਟਰੀ ਪੱਧਰ ’ਤੇ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਈ ਜਾਵੇ
ਅੰਮ੍ਰਿਤਸਰ: ਅਫ਼ਗਾਨਿਸਤਾਨ ਦੇ ਕਾਬੁਲ ਵਿਖੇ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕਰਦਿਆਂ ਉਹਨਾਂ ਅਪੀਲ ਕੀਤੀ ਕਿ ਸਥਾਨਕ ਸਰਕਾਰ ਨਾਲ ਗੱਲਬਾਤ ਕਰਕੇ ਸਿੱਖ ਭਾਈਚਾਰੇ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ।
ਉਹਨਾਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਪੱਧਰ ’ਤੇ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਇਹ ਹਮਲਾ ਬਹੁਤ ਮੰਦਭਾਗਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ਵਿਚ ਗੁਰਦੁਆਰਾ ਸਾਹਿਬ ’ਤੇ ਹਮਲੇ ਹੋਏ ਹਨ, ਜਿਨ੍ਹਾਂ ਵਿਚ ਕਈ ਨਿਰਦੋਸ਼ ਸਿੱਖਾਂ ਨੇ ਜਾਨਾਂ ਗਵਾਈਆਂ ਹਨ।