ਸੰਗਰੂਰ ਨੂੰ ਪੰਜਾਬ ਦਾ ਰੋਲ਼ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ: ਮੁੱਖ ਮੰਤਰੀ ਮਾਨ
Published : Jun 18, 2022, 8:18 pm IST
Updated : Jun 18, 2022, 8:18 pm IST
SHARE ARTICLE
Bhagwant Mann
Bhagwant Mann

‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਉਦਯੋਪਤੀਆਂ ਨੂੰ ਦਿੱਤੀ ਵੱਡੀ ਰਾਹਤ: ਮਨੀਸ਼ ਸਿਸੋਦੀਆ

 

ਸੰਗਰੂਰ/ ਬਰਨਾਲਾ - ‘ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਪਤੀਆਂ ਲਈ ਈ- ਗਵਰਨਮੈਂਟ ਤਹਿਤ ਸਿੰਗਲ ਵਿੰਡੋ ਵਿਵਸਥਾ ਲਾਗੂ ਕਰੇਗੀ ਤਾਂ ਜੋ ਕਾਰੋਬਾਰ ਅਤੇ ਉਦਯੋਗ ਸਥਾਪਤ ਕਰਨ ’ਚ ਆ ਰਹੀਆਂ ਮੁਸ਼ਕਲਾਂ ਦਾ ਸੌਖੇ ਤਰੀਕੇ ਨਾਲ ਹੱਲ ਹੋ ਸਕੇ। ’ ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਲੋਕ ਸਭਾ ਹਲਕੇ ਦੇ ਵਪਾਰੀਆਂ ਅਤੇ ਉਦਯੋਪਤੀਆਂ ਨੂੰ ਬਰਨਾਲਾ, ਸੰਗਰੂਰ ਅਤੇ ਸੁਨਾਮ ’ਚ ਵਿਸ਼ੇਸ਼ ਤੌਰ ’ਤੇ ਮਿਲਣ ਲਈ ਆਏ ਸਨ।

Bhagwant Mann Bhagwant Mann

ਮਾਨ ਨੇ ਦੱਸਿਆ ਕਿ ਸਿੰਗਲ ਵਿੰਡੋ ਸਿਸਟਮ ਲਾਗੂ ਹੋਣ ਨਾਲ ਕਾਰੋਬਾਰੀਆ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਸੌਖੇ ਤੇ ਪਾਰਦਰਸ਼ੀ ਤਰੀਕੇ ਨਾਲ ਐਨ.ਓ.ਸੀ. ਸਮੇਤ ਹੋਰ ਮੰਨਜੂਰੀਆਂ ਪ੍ਰਾਪਤ ਕਰ ਸਕਣਗੇ। ਇਸ ਨਾਲ ਸੂਬੇ ’ਚ ਕਾਰੋਬਾਰ ਸਥਾਪਤ ਕਰਨ ’ਚ ਆਸਾਨੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿੱਛੜੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਸੰਗਰੂਰ ’ਚ ਹਸਪਤਾਲ, ਸਕੂਲ, ਕਾਲਜ, ਕੰਪਨੀਆਂ ਦੇ ਦਫ਼ਤਰ ਅਤੇ ਉਦਯੋਗ ਸਥਾਪਤ ਕਰਕੇ ਇਸ ਨੂੰ ਪੰਜਾਬ ਦਾ ਰੋਲ਼ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ।  ਇੱਥੇ ਰੋਜ਼ਗਾਰ ਸਥਾਪਤ ਹੋਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਹਲਕੇ ਵਿਚੋਂ ਬੇਰੁਜ਼ਗਾਰੀ ਖ਼ਤਮ ਹੋ ਜਾਵੇਗੀ।

Bhagwant Mann Bhagwant Mann

ਮਾਨ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ 6 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਕਬਜੇ ਛੁਡਵਾਏ ਗਏ ਹਨ ਅਤੇ ਜਲਦੀ ਹੀ 60 ਹਜ਼ਾਰ ਏਕੜ ਪੰਚਾਇਤੀ ਅਤੇ ਸਰਕਾਰੀ ਜ਼ਮੀਨ ਤੋਂ ਪ੍ਰਭਾਵਸ਼ਾਲੀ ਲੋਕਾਂ ਦੇ ਕਬਜੇ ਛੁਡਾਉਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਰੌਲ਼ਾ ਪਾਉਣ ਵਾਲੀਆਂ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ‘ਆਪ ਸਰਕਾਰ’ ਦੇ ਕੰਮਾਂ ਨੂੰ ਦੇਖ ਕੇ ਬੁਖਲਾਹਟ ਵਿੱਚ ਆ ਗਏ ਹਨ ਅਤੇ ਉਹ ਆਪਣੀਆਂ ਬੇਤੁਕੀਆਂ ਟਿੱਪਣੀਆਂ ਨਾਲ ‘ਆਪ ਸਰਕਾਰ’ ਦੀ ਸਾਫ਼ ਸੁਥਰੀ ਦਿਖ ਨੂੰ ਖ਼ਰਾਬ ਕਰਨ ਦੀ ਕੋਸ਼ਿਸ ਕਰ ਰਹੇ ਹਨ।

Bhagwant Mann Bhagwant Mann

ਮਾਨ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਨੂੰ ਆਪਣਾ ਪਿਆਰ ਦੇ ਕੇ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਮੇਲ ਸਿੰਘ ਨੇ ਸਰਪੰਚ ਹੁੰਦਿਆਂ ਪਿੰਡ ਦੀ ਜ਼ਮੀਨ ਦੀ ਰੱਖਿਆ ਕੀਤੀ ਸੀ ਅਤੇ ਉਹ ਵੱਡੀ ਪੰਚਾਇਤ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹੱਕਾਂ ਦੀ ਰਾਖੀ ਵੀ ਜ਼ਰੂਰ ਕਰੇਗਾ। 

Bhagwant Mann Bhagwant Mann

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਪਾਰੀਆਂ ਅਤੇ ਉਦਯੋਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਬਹੁਤ ਹੀ ਸ਼ਲਾਘਾਯੋਗ ਹੈ, ਜੋ ਹਰ ਸਮੇਂ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਦੇ ਸ਼ਾਸਨ ’ਚ ਲੋਕਾਂ ਅਤੇ ਵਪਾਰੀਆਂ ਦੀ ਸਹੂਲਤ ਲਈ ਮਾਨ ਸਰਕਾਰ ਵੱਲੋਂ ਚੰਗੇ ਕੰਮ ਕੀਤੇ ਗਏ ਹਨ ਅਤੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਕੀਤਾ ਖ਼ਤਮ ਕਰਕੇ ਉਦਯੋਪਤੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। 

Bhagwant Mann Bhagwant Mann

ਵਿਰੋਧੀਆਂ ਪਾਰਟੀਆਂ ’ਤੇ ਤਿੱਖੇ ਹਮਲੇ ਬੋਲਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਆਗੂ ਆਪਣੀਆਂ ਤਿਜ਼ੌਰੀਆਂ ਭਰਨ ’ਤੇ ਧਿਆਨ ਦਿੰਦੇ ਸਨ ਅਤੇ ਵੱਖ ਵੱਖ ਯੋਜਨਾਵਾਂ ’ਚ ਭ੍ਰਿਸ਼ਟਾਚਾਰ ਕਰਦੇ ਸਨ। ਪਰ ਮਾਨ ਸਰਕਾਰ ਸੂਬੇ ਦੇ ਗੁਆਚੇ ਮਾਣ ਸਨਮਾਨ ਨੂੰ ਮੁੱੜ ਬਹਾਲ ਕਰਨ ਲਈ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਵੇਂ ਸਕੂਲ, ਕਾਲਜ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਦੇ ਲਈ ਮਾਨ ਸਰਕਾਰ ਨੇ ਪਹਿਲਾਂ ਹੀ 25, 000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੇਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।    

Bhagwant Mann Bhagwant Mann

ਸਿਸੋਦੀਆ ਨੇ ‘ਆਪ’ ਮੰਤਰੀਆਂ ਦੀ ਦ੍ਰਿੜ ਇੱਛਾ ਸ਼ਕਤੀ ਦਾ ਖੁਲਾਸਾ ਕਰਦਿਆਂ ਕਿਹਾ, ‘‘ਮੈਂ  ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੁੱਛਿਆ ਕਿ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਸਮੇਂ ਉਨ੍ਹਾਂ ਨੂੰ ਮਾਫੀਆ ਤੋਂ ਡਰ ਨਹੀਂ ਲੱਗਦਾ, ਤਾਂ ਇਸ ਦੇ ਜਵਾਬ ’ਚ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੇ ਪਿਛਲੇ ਮਾੜੇ ਆਗੂਆਂ ਵੱਲੋਂ ਫ਼ੈਲਾਈ ਗੰਦਗੀ ਸਾਫ਼ ਕਰਨ ਲਈ ਹੀ ਉਨ੍ਹਾਂ ਨੂੰ ਮੰਤਰੀ ਬਣਾਇਆ ਹੈ।’’ ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਨੂੰ ਫਿਰ ਤੋਂ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਕੰਮ ’ਤੇ ਪ੍ਰਸੰਸਾ ਵੀ ਕੀਤੀ। 

ਮਨੀਸ਼ ਸਿਸੋਦੀਆਂ ਨੇ ਵਪਾਰੀਆਂ , ਉਦਯੋਗਪਤੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਉਨ੍ਹਾਂ ਕਿਹਾ, ‘‘ਜਿਵੇਂ ਤੁਸੀਂ ਆਪਣੇ ਪਿਆਰੇ ਭਗਵੰਤ ਮਾਨ ’ਤੇ ਪਿਆਰ ਵਰਸਾ ਕੇ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਬਣਾਇਆ ਅਤੇ ਫਿਰ ਪੰਜਾਬ ਦਾ ਮੁੱਖ ਮੰਤਰੀ। ਇਸੇ ਤਰ੍ਹਾਂ 23 ਜੂਨ ਨੂੰ ਆਪਣੀ ਇੱਕ ਇੱਕ ਵੋਟ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਝਾੜੂ ਦੇ ਨਿਸ਼ਾਨ ’ਤੇ ਜ਼ਰੂਰ ਪਾਉਣਾ ਤਾਂ ਜੋ ਪੰਜਾਬ ਦੇ ਹੱਕਾਂ ਲਈ ਸੰਸਦ ਵਿੱਚ ਵੀ ਆਵਾਜ਼ ਗੂੰਜਦੀ ਰਹੇ।’’

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement