ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
Published : Jun 18, 2023, 4:07 pm IST
Updated : Jun 18, 2023, 4:07 pm IST
SHARE ARTICLE
photo
photo

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

 

ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement