
ਨਾਕੇ 'ਤੇ ਚੈਕਿੰਗ ਦੌਰਾਨ ਫੜਿਆ ਮੁਲਜ਼ਮ
ਫਰੀਦਕੋਟ: ਫਰੀਦਕੋਟ ਸੀਆਈਏ ਸਟਾਫ਼ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਦੇ ਏਐਸਆਈ ਵਿਰਮ ਸਿੰਘ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਨਾਲ ਭੋਲੂਵਾਲਾ ਰੋਡ ’ਤੇ ਸੇਮਨਾਲੇ ਕੋਲ ਨਾਕਾਬੰਦੀ ਕਰ ਰਹੇ ਸਨ। ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਸ਼ੱਕ ਪੈਣ 'ਤੇ ਉਸ ਨੂੰ ਜ਼ਬਰਦਸਤੀ ਰੋਕ ਕੇ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ: ਜਾਣੋ, ਬੱਚਿਆਂ ਨੂੰ ਹੱਥਾਂ ਦੀ ਸਫਾਈ ਲਈ ਕਿਹੜੀਆਂ ਆਦਤਾਂ ਸਿਖਾਉਣੀਆਂ ਚਾਹੀਦੀਆਂ ਹਨ
ਏ.ਐਸ.ਆਈ ਅਨੁਸਾਰ ਨੌਜਵਾਨ ਕੋਲੋਂ 40 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-2 ਫਰੀਦਕੋਟ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ-2 ਦੇ ਏਐਸਆਈ ਧਰਮ ਸਿੰਘ ਨੇ ਦਸਿਆ ਕਿ ਮੁਲਜ਼ਮ ਨੂੰ 17 ਜੂਨ ਦੀ ਸ਼ਾਮ ਨੂੰ ਫੜਿਆ ਗਿਆ ਸੀ। ਉਸ ਕੋਲੋਂ ਹੈਰੋਇਨ ਸਪਲਾਈ ਕਰਨ ਵਾਲੇ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਗੱਬਰ ਸਿੰਘ ਪੁੱਤਰ ਸਮੀਰ ਸਿੰਘ ਵਾਸੀ ਪਿੰਡ ਗੇਮਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਟਿਕਟਾਂ ਕੱਟਣ ਦੇ ਨਾਲ-ਨਾਲ ਇਨਸਾਨੀਅਤ ਵੀ ਸਿਖਾਉਂਦਾ ਹੈ ਇਹ ਬੱਸ ਕੰਡਕਟਰ!