ਮੋਗਾ ਲੁੱਟ ਅਤੇ ਕਤਲਕਾਂਡ ਦੇ ਮੁਲਜ਼ਮ ਕਾਬੂ, ਵਾਰਦਾਤ ਮੌਕੇ ਵਰਤੇ ਹਥਿਆਰ ਵੀ ਬਰਾਮਦ

By : KOMALJEET

Published : Jun 18, 2023, 2:50 pm IST
Updated : Jun 18, 2023, 5:25 pm IST
SHARE ARTICLE
punjab News
punjab News

ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ 

ਪਟਨਾ ਤੋਂ ਤਿੰਨ ਤੇ ਇਕ ਨੂੰ ਨਾਂਦੇੜ ਤੋਂ ਕੀਤਾ ਕਾਬੂ 
ਪੰਜਾਬ ਪੁਲਿਸ ਨੇ AGTF ਤੇ ਬਿਹਾਰ ਪੁਲਿਸ ਨਾਲ ਮਿਲ ਕੇ ਚਲਾਈ ਸਾਂਝੀ ਮੁਹਿੰਮ 

ਚੰਡੀਗੜ/ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ਼.) ਅਤੇ ਮੋਗਾ ਪੁਲਿਸ ਨੇ ਬਿਹਾਰ ਪੁਲਿਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਵੈਲਰ ਕਤਲ ਕੇਸ ਵਿਚ ਸ਼ਾਮਲ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਕਤ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ ।
ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇਥੇ ਦਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿਚ ਸ਼ਾਮਲ 3 ਦੋਸ਼ੀਆਂ ਨੂੰ ਪਟਨਾ, ਬਿਹਾਰ  ਤੋਂ ਅਤੇ ਇਕ ਦੋਸ਼ੀ ਨੂੰ ਨਾਂਦੇੜ , ਮਹਾਂਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 12 ਜੂਨ 2023 ਨੂੰ ਮੋਗਾ ਵਿਚ ਪੰਜ ਅਣਪਛਾਤੇ ਵਿਅਕਤੀਆਂ ਨੇ ਇਕ ਸਵਰਨਕਾਰੀ (ਜਿਊਲਰੀ) ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ 'ਚੋਂ ਬੰਦੂਕ ਦੀ ਨੋਕ ‘ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ  ਤੋਂ ਫ਼ਰਾਰ ਹੋਣ ਤੋਂ ਪਹਿਲਾਂ ਦੋਸ਼ੀਆਂ ਨੇ ਮਿ੍ਰਤਕ ਪਰਮਿੰਦਰ ਸਿੰਘ ਤੋਂ ਉਸਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਤਿੰਨ ਮੁਲਜ਼ਮਾਂ ਜਿੰਨਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ਼ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ਼ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ਼ ਵਾਨੂ ਵਾਸੀ ਜਲੰਧਰ ਵਜੋਂ ਹੋਈ, ਨੂੰ ਬਿਹਾਰ ਦੇ ਪਟਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਚੌਥੇ ਮੁਲਜ਼ਮ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਨੂੰ ਮਹਾਰਾਸ਼ਟਰ ਦੇ ਜ਼ਿਲ੍ਹਾ ਨਾਂਦੇੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

photo photo

ਉਨਾਂ ਦਸਿਆ ਕਿ ਪੁਲਿਸ ਟੀਮਾਂ ਵਲੋਂ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨਾਂ ਵਿਚ ਇਕ .315 ਬੋਰ (ਦੇਸੀ ) ਅਤੇ ਇਕ .32 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਮ੍ਰਿਤਕ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ  ਹੈ।    

ਇਹ ਵੀ ਪੜ੍ਹੋ: ਟਿੱਪਰ ਹੇਠਾਂ ਮੋਟਰਸਾਈਕਲ ਆਉਣ ਨਾਲ ਇਕ ਦੀ ਮੌਤ ਤੇ 2 ਜ਼ਖ਼ਮੀ 

ਡੀ.ਜੀ.ਪੀ. ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜੁਰਾਇਮ-ਪੇਸ਼ਾ (ਹਿਸਟਰੀ ਸ਼ੀਟਰ) ਹਨ ਅਤੇ ਇਨ੍ਹਾਂ ਵਿਰੁਧ ਪੰਜਾਬ ਅਤੇ ਬਿਹਾਰ ਰਾਜ ਵਿਚ ਡਕੈਤੀ, ਚੋਰੀ, ਅਸਲਾ ਐਕਟ, ਐਨ.ਡੀ.ਪੀ.ਐਸ. ਐਕਟ ਆਦਿ ਦੇ ਅਪਰਾਧਕ ਮਾਮਲੇ ਦਰਜ ਹਨ। ਉਨਾਂ ਦਸਿਆ ਕਿ ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਪੁਲੀਸ ਹਿਰਾਸਤ ਵਿਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫ਼ਰਾਰ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਪੰਜਵੇਂ ਦੋਸ਼ੀ ਗੋਲੂ ਵਾਸੀ ਪਟਨਾ, ਬਿਹਾਰ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਿਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਫ਼ਰਾਰ ਮੁਲਜ਼ਮ ਜੇਲ ਦੀਆਂ ਸੀਖਾਂ ਪਿੱਛੇ ਹੋਵੇਗਾ। ਇਸ ਕੇਸ ਸਬੰਧੀ  ਐਫ਼.ਆਈ.ਆਰ. ਨੰ. 105 ਮਿਤੀ 12/06/2023 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 396, 394, 397, 459 ਅਤੇ 379ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ  ਮੋਗਾ ਦੱਖਣੀ ਵਿਖੇ ਦਰਜ ਕੀਤੀ ਜਾ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement