
'ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ'
ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਵਾਲੇ ਐਲਾਨ ਤੋਂ ਬਾਅਦ ਐੱਸ.ਜੀ.ਪੀ.ਸੀ.ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ।
ਮੁੱਖ ਮੰਤਰੀ @BhagwantMann ਜੀ, ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ 'ਚ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ। ਤੁਸੀਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ, + pic.twitter.com/pAMLpuHTXW
— Harjinder Singh Dhami (@SGPCPresident) June 18, 2023
ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ 'ਚ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ ਹੈ। ਤੁਸੀਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ। ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ।
ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ। ਇਹ ਕਾਰਜ ਸਿੱਖ ਸੰਗਤ ਵੱਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿੱਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿੱਚ ਪਾਉਣ ਤੋਂ ਬਾਜ ਆਓ। +
— Harjinder Singh Dhami (@SGPCPresident) June 18, 2023
ਇਹ ਕਾਰਜ ਸਿੱਖ ਸੰਗਤ ਵਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿਚ ਪਾਉਣ ਤੋਂ ਬਾਜ ਆਓ। ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।
ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।
— Harjinder Singh Dhami (@SGPCPresident) June 18, 2023