ਫਿਰੋਜ਼ਪੁਰ 'ਚ ਇਨਸਾਨੀਅਤ ਹੋਈ ਸ਼ਰਮਸਾਰ, ਵਿਆਹੁਤਾ ਨਾਲ ਕੀਤਾ ਸਮੂਹਿਕ ਬਲਾਤਕਾਰ

By : GAGANDEEP

Published : Jun 18, 2023, 5:52 pm IST
Updated : Jun 18, 2023, 5:52 pm IST
SHARE ARTICLE
photo
photo

ਮੁਲਜ਼ਮਾਂ ਨੇ ਪਹਿਲਾਂ ਪੀੜਤਾ ਨੂੰ ਕਾਰ 'ਚ ਬਿਠਾਇਆ

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ 28 ਸਾਲਾ ਵਿਆਹੁਤਾ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੈਦਲ ਘਰ ਜਾਂਦੇ ਸਮੇਂ ਕਾਰ ਵਿਚ ਸਵਾਰ 4 ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਲਿਆ। ਜਿਸ ਤੋਂ ਬਾਅਦ ਦੋਸ਼ੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿਤਾ। ਜਿਸ ਤੋਂ ਬਾਅਦ ਦੋਸ਼ੀ ਪੀੜਤਾ ਨੂੰ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਪੀੜਤਾ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

 ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਦਾ ਨਰਮੇ ਤੋਂ ਹੋਇਆ ਮੋਹਭੰਗ, ਇਸ ਵਾਰੀ ਕਪਾਹ ਦੀ ਖੇਤੀ ਲਈ ਰਕਬਾ ਸਿਰਫ਼ 1.75 ਲੱਖ ਹੈਕਟੇਅਰ

ਪੀੜਤ ਦੇ ਬਿਆਨਾਂ 'ਤੇ ਥਾਣਾ ਆਰਿਫਕੇ ਦੀ ਪੁਲਿਸ ਨੇ 3 ਮੁਲਜ਼ਮਾਂ ਨੂੰ ਨਾਮਜ਼ਦ ਕਰਕੇ 1 ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਸਪਤਾਲ ਵਿਚ ਜ਼ੇਰੇ ਇਲਾਜ ਪੀੜਤਾ ਨੇ ਪੁਲਿਸ ਨੂੰ ਦਿਤੇ ਬਿਆਨਾਂ ਵਿਚ ਦਸਿਆ ਹੈ ਕਿ ਉਹ ਫਿਰੋਜ਼ਪੁਰ ਸ਼ਹਿਰ ਤੋਂ ਬੱਸ ਰਾਹੀਂ ਆਪਣੇ ਪਿੰਡ ਜਾ ਰਹੀ ਸੀ। ਅਟਾਰੀ ਵਾਲਾ ਬੱਸ ਸਟੈਂਡ 'ਤੇ ਪਹੁੰਚ ਕੇ ਉਹ ਬੱਸ 'ਚੋਂ ਉਤਰ ਕੇ ਪਿੰਡ  ਨੂੰ ਜਾਣ ਲੱਗੀ। ਅਜੇ ਉਹ ਥੋੜ੍ਹੀ ਦੂਰ ਹੀ ਪਹੁੰਚੀ ਸੀ ਕਿ ਪਿੱਛੇ ਤੋਂ ਇਕ ਚਿੱਟੇ ਰੰਗ ਦੀ ਕਾਰ ਆਈ ਅਤੇ ਉਸ ਨੂੰ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਲਈ ਕਿਹਾ।

 ਇਹ ਵੀ ਪੜ੍ਹੋ: ਕੰਬਾਇਨ ਤੋਂ ਹੇਠਾਂ ਡਿੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਕਾਰ ਵਿਚ ਪਹਿਲਾਂ ਹੀ ਚਾਰ ਵਿਅਕਤੀ ਬੈਠੇ ਸਨ। ਪਿਛਲੀ ਸੀਟ ’ਤੇ ਬੈਠੇ ਮੁਲਜ਼ਮ ਸੋਨੂੰ ਨੇ ਉਸ ਦੀ ਬਾਂਹ ਫੜ ਕੇ ਕਾਰ 'ਚ ਬਿਠਾ ਲਿਆ ਅਤੇ ਪਿੱਛੇ ਬੈਠੇ ਮੁਲਜ਼ਮ ਗੁਰਮੀਤ ਸਿੰਘ ਨੇ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਸੋਨੂੰ ਨੇ ਬਲਾਤਕਾਰ ਕੀਤਾ। ਕਟੋਰਾ ਪੁਲ ਤੋਂ ਥੋੜ੍ਹਾ ਪਹਿਲਾਂ ਮੁਲਜ਼ਮਾਂ ਨੇ ਉਸ ਦੇ ਕੱਪੜੇ ਪਾੜ ਦਿਤੇ ਅਤੇ ਉਸ ਨੂੰ ਹੇਠਾਂ ਸੁੱਟ ਕੇ ਫਰਾਰ ਹੋ ਗਏ। ਥਾਣਾ ਆਰਿਫਕੇ ਦੀ ਏਐਸਆਈ ਰਾਜਵੰਤ ਕੌਰ ਨੇ ਦਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਸੋਨੂੰ, ਗੁਰਮੀਤ ਸਿੰਘ ਅਤੇ ਗੁਰਮੇਜ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂਕਿ ਇਕ ਮੁਲਜ਼ਮ ਅਣਪਛਾਤੇ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement