ਪੰਜਾਬ ਦੇ 9 ਜ਼ਿਲ੍ਹਿਆਂ 'ਚ ਦਿਖੇਗਾ ਬਿਪਰਜੋਏ ਦਾ ਅਸਰ: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Published : Jun 18, 2023, 1:59 pm IST
Updated : Jun 18, 2023, 1:59 pm IST
SHARE ARTICLE
photo
photo

ਕਿਸਾਨਾਂ ਨੂੰ ਖੇਤਾਂ 'ਚ ਨਾ ਜਾਣ ਦੀ ਹਦਾਇਤ

 

ਮੁਹਾਲੀ : ਪੰਜਾਬ ਦੇ ਪੂਰਬੀ ਮਾਲਵੇ 'ਚ ਅੱਜ ਬਿਪਰਜੋਏ ਤੂਫਾਨ ਦਾ ਅਸਰ ਦਿਖਾਈ ਦੇਵੇਗਾ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਅੱਜ ਤੋਂ ਮੰਗਲਵਾਰ ਤੱਕ ਪੂਰਬੀ ਮਾਲਵੇ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿਚ ਨਾ ਜਾਣ, ਕੱਚੇ ਅਤੇ ਕਮਜ਼ੋਰ ਘਰਾਂ ਵਿਚ ਨਾ ਰਹਿਣ ਅਤੇ ਝੱਖੜ ਦੌਰਾਨ ਸ਼ੀਸ਼ੇ ਦੀਆਂ ਖਿੜਕੀਆਂ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਦੂਜੇ ਪਾਸੇ ਮਾਝੇ-ਦੁਆਬੇ ਦੇ ਚਾਰ ਜ਼ਿਲ੍ਹਿਆਂ ਤੋਂ ਇਲਾਵਾ ਪੂਰਬੀ ਮਾਮਲੇ ਦੇ ਨਾਲ-ਨਾਲ ਪੂਰੇ ਸੂਬੇ ਵਿਚ ਗਰਮੀ ਦਾ ਜ਼ੋਰ ਰਹੇਗਾ।

ਬਿਪਰਜੋਈ ਜਿੱਥੇ ਦੂਜੇ ਰਾਜਾਂ ਵਿਚ ਮੁਸੀਬਤ ਲਿਆ ਰਹੀ ਹੈ, ਉੱਥੇ ਹੀ ਪੰਜਾਬ ਵਿਚ ਮੌਸਮ ਸੁਹਾਵਣਾ ਬਣਾ ਦੇਵੇਗਾ। ਐਤਵਾਰ-ਸੋਮਵਾਰ ਇੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪਰ ਜ਼ਿਆਦਾ ਨੁਕਸਾਨ ਨਹੀਂ ਹੋਵੇਗਾ। ਪੰਜਾਬ ਦੇ ਮਾਝੇ ਅਤੇ ਦੁਆਬੇ ਵਿਚ ਬਿਪਰਜੋਈ ਦੇ ਮਾਮੂਲੀ ਪ੍ਰਭਾਵ ਕਾਰਨ ਹੁਣ ਤਾਪਮਾਨ ਵਧੇਗਾ। ਅੱਜ ਸ਼ਾਮ ਤੱਕ ਮਾਝਾ ਅਤੇ ਦੁਆਬੇ ਦਾ ਤਾਪਮਾਨ 38 ਨੂੰ ਪਾਰ ਕਰ ਜਾਵੇਗਾ, ਜੋ ਕਿ ਪਿਛਲੇ ਦਿਨ 37 ਡਿਗਰੀ ਦੇ ਨੇੜੇ ਸੀ।

ਜਦੋਂ ਕਿ ਮਾਲਵੇ ਵਿਚ ਬਿਪਰਜੋਈ ਗਰਮੀ ਤੋਂ ਰਾਹਤ ਦਿਵਾਏਗਾ ਅਤੇ ਤਾਪਮਾਨ ਨੂੰ ਹੇਠਾਂ ਲਿਆਏਗਾ। ਮਾਲਵੇ ਵਿਚ ਤਾਪਮਾਨ 38 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਪੰਜਾਬ ਵਿਚ ਅੱਜ ਘੱਟੋ-ਘੱਟ ਤਾਪਮਾਨ ਵਿਚ ਔਸਤਨ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਰਿਹਾ ਹੈ। ਜਦੋਂ ਕਿ ਗੁਰਦਾਸਪੁਰ ਵਿਚ ਸਭ ਤੋਂ ਘੱਟ ਤਾਪਮਾਨ 25.3 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ: ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 2 ਡਿਗਰੀ ਸੈਲਸੀਅਸ ਅਤੇ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਜਲੰਧਰ— ਜਲੰਧਰ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਆਸ-ਪਾਸ ਰਿਹਾ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ: ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 2 ਡਿਗਰੀ ਸੈਲਸੀਅਸ ਅਤੇ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement