
ਦੋ ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ ਨੌਜਵਾਨ
ਭਵਾਨੀਗੜ੍ਹ : ਮੱਧ ਪ੍ਰਦੇਸ਼ ’ਚ ਕੰਬਾਇਨ ਚਲਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ 25 ਸਾਲਾ ਨੌਜਵਾਨ ਦੀ ਕੰਬਾਇਨ ਤੋਂ ਡਿੱਗਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲਵਾਯੂ ਤਬਦੀਲੀ ਦੇ ਅਸਰ ਕਾਰਨ ਬਦਲ ਰਿਹੈ ਚਾਹ ਦਾ ਸਵਾਦ
ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਉਰਫ਼ ਦੀਪੀ ਪੁੱਤਰ ਹਰਦਿਆਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਦੋ ਮਾਸੂਮ ਬੱਚਿਆਂ ਦਾ ਪਿਓ ਸੀ। ਜਾਣਕਾਰੀ ਅਨੁਸਾਰ ਰੇਤਗੜ੍ਹ ਦਾ ਰਹਿਣ ਵਾਲਾ ਜਸਵੀਰ ਮੱਧ ਪ੍ਰਦੇਸ਼ ਦੇ ਪਿੰਡ ਬਰੇਲੀ ਵਿਖੇ ਹਰੇਕ ਸੀਨ ਕੰਬਾਈਨ 'ਤੇ ਡਰਾਇਵਰੀ ਦਾ ਕੰਮ ਕਰਦਾ ਸੀ ਤੇ ਕੁੱਝ ਦਿਨ ਪਹਿਲਾਂ ਹੀ ਉੱਥੇ ਗਿਆ ਸੀ। ਇਸ ਦੌਰਾਨ ਰਾਤ ਸਮੇਂ ਕੰਬਾਈਨ ਤੋਂ ਹੇਠਾਂ ਡਿੱਗ ਪਿਆ।
ਇਹ ਵੀ ਪੜ੍ਹੋ: ਤੇਲੰਗਾਨਾ ਦੇ ਗ੍ਰਹਿ ਮੰਤਰੀ ਦਾ ਵਿਵਾਦਤ ਬਿਆਨ, ਕਿਹਾ- ਜਦੋਂ ਔਰਤਾਂ ਛੋਟੇ ਕੱਪੜੇ ਪਾਉਂਦੀਆਂ ਤਾਂ ਹੁੰਦੀ ਹੈ ਪਰੇਸ਼ਾਨੀ
ਘਟਨਾ ਦੌਰਾਨ ਟਰਾਲੀ ਨਾਲ ਸਿਰ ਵੱਜਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਜ਼ਖਮਾਂ ਦੀ ਤਾਬ ਨਾ ਚੱਲਦਿਆਂ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਦੇ ਪਿਤਾ ਹਰਦਿਆਲ ਸਿੰਘ ਨੇ ਦਸਿਆ ਕਿ ਜਸਵੀਰ ਸਿੰਘ ਦਾ ਅੱਜ ਇਥੇ ਪਿੰਡ ਵਿਚ ਸਸਕਾਰ ਕਰ ਦਿਤਾ ਗਿਆ ਹੈ। ਜਸਵੀਰ ਸਿੰਘ ਬਜ਼ੁਰਗ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਮ੍ਰਿਤਕ ਦਾ ਪਰਿਵਾਰ ਸਦਮੇ ’ਚ ਹੈ ਅਤੇ ਪਿੰਡ ’ਚ ਸੋਗ ਦੀ ਲਹਿਰ ਹੈ।