Electricity Demand News : ਪੰਜਾਬ ’ਚ ਬਿਜਲੀ ਦੀ ਮੰਗ 15,471 ਮੈਗਾਵਾਟ 'ਤੇ ਪੁੱਜੀ, ਪਾਵਰਕੌਮ ਅਧਿਕਾਰੀਆਂ ਦੀ ਵਧਾਈ ਚਿੰਤਾ

By : BALJINDERK

Published : Jun 18, 2024, 1:54 pm IST
Updated : Jun 18, 2024, 1:54 pm IST
SHARE ARTICLE
Electricity Demand
Electricity Demand

Electricity Demand News : ਸਰਕਾਰ ਨੂੰ ਮੁਫ਼ਤ ਬਿਜਲੀ ਦੇਣ ਬਾਰੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Electricity Demand News : ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਲੂ ਤੇ ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਮੰਗ ਵਧ ਗਿਆ ਹੈ। ਅੱਜ ਪੰਜਾਬ ’ਚ  ਬਿਜਲੀ ਦੀ ਮੰਗ 15,471 ਮੈਗਾਵਾਟ 'ਤੇ ਪਹੁੰਚ ਗਈ ਜੋ ਪਿਛਲੇ ਸਾਲ ਨਾਲੋਂ 3400 ਮੈਗਾਵਾਟ ਵੱਧ ਹੈ। ਜੇਕਰ ਗੱਲ ਕਰੀਏ ਤਾਂ 2023 ’ਚ ਅੱਜ ਦੇ ਦਿਨ ਹੀ ਬਿਜਲੀ ਦੀ ਮੰਗ 11,964 ਮੈਗਾਵਾਟ ਦਰਜ ਕੀਤੀ ਗਈ ਸੀ। ਸੂਬੇ ’ਚ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਨੇ ਪਾਵਰਕੌਮ ਅਧਿਕਾਰੀਆਂ ਦੀ ਮੁਸ਼ਕਲਾਂ ਵਧਾ ਦਿੱਤੀਆਂ ਹਨ। 

ਇਹ ਵੀ ਪੜੋ:Ludhiana News : ਪੁਲਿਸ ਕੁਆਰਟਰਾਂ 'ਚ ਮਿਲੀ ਥਾਣੇਦਾਰ ਦੀ ਪਤਨੀ ਦੀ ਪੱਖੇ ਨਾਲ ਲਟਕਦੀ ਲਾਸ਼, ਮਾਮਲਾ ਦਰਜ

ਇਸ ਵੇਲੇ ਸੂਬੇ ਵਿਚਲੇ ਸਰਕਾਰੀ ਤੇ ਨਿੱਜੀ ਖੇਤਰ ਦੇ ਪੰਜ ਥਰਮਲ ਪਲਾਟਾਂ ਦੀਆਂ 15 'ਚੋਂ 14 ਯੂਨਿਟਾਂ ਚੱਲ ਰਹੀਆਂ ਹਨ। ਇਸ 'ਚ ਲਹਿਰਾ ਮੁਹੱਬਤ ਥਰਮਲ ਪਲਾਂਟ ਦੀਆਂ ਚਾਰ ਯੂਨਿਟਾਂ 'ਚੋਂ ਇਕ ਯੂਨਿਟ ਬੰਦ ਹੈ। ਇੱਥੇ ਦੀਆਂ ਬਾਕੀ ਤਿੰਨ ਯੂਨਿਟਾਂ ਵੱਲੋਂ 636 ਮੰਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। 
ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟ 103 ਮੰਗਾਵਾਟ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟ 100 ਮੈਗਾਵਾਟ ਕਿਤੇ ਬਿਜਲੀ ਪੈਦਾ ਕਰ ਰਹੇ ਹਨ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ 1,312 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ਯੂਨਿਟ 1,784 ਮੰਗਾਵਾਟ ਬਿਜਲੀ ਪੈਦਾ ਕਰ ਰਹੇ ਹਨ। ਪੰਜਾਬ ’ਚ ਸਰਕਾਰੀ ਤੌਰ 'ਤੇ ਭਾਵੇਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ ਪਰ ਵੱਡੀ ਗਿਣਤੀ ਕਿਸਾਨਾਂ ਨੇ ਹਾਲੇ ਝੋਨਾ ਲਾਉਣਾ ਸ਼ੁਰੂ ਨਹੀਂ ਕੀਤਾ ਜਿਸ ਦਾ ਮੁੱਖ ਕਾਰਨ ਅਤਿ ਦੀ ਗਰਮੀ ਦੱਸੀ ਜਾ ਰਹੀ ਹੈ। 

ਇਹ ਵੀ ਪੜੋ:Bhatinda News : ਸੰਗਤ ਮੰਡੀ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ  

ਇਸ ਬਾਰੇ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਬਲਦੇਵ ਸਿੰਘ ਬਾਜਕ ਨੇ ਕਿਹਾ ਕਿ ਗਰਮੀ ਕਰਕੇ ਝੋਨੇ ਦੀ ਲੁਆਈ ਹਾਲੇ ਸ਼ੁਰੂ ਨਹੀਂ ਕੀਤੀ ਗਈ। 20 ਜੂਨ ਤੋਂ ਬਾਅਦ ਮੌਸਮ ਦੇਖ ਕੇ ਝੋਨੇ ਦੀ ਲੁਆਈ ਸ਼ੁਰੂ ਕੀਤੀ ਜਾਵੇਗੀ। ਇਸ ਤਰਾਂ ਪਾਵਰਕੌਮ ਲਈ ਅਸਲ ਪ੍ਰੀਖਿਆ ਦੀ ਘੜੀ 20 ਜੂਨ ਤੋਂ ਬਾਅਦ ਸ਼ੁਰੂ ਹੋਵੇਗੀ। ਉਸ ਦੌਰਾਨ ਸੂਬੇ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨਾ ਪਾਵਰਕੌਮ ਲਈ ਵੱਡੀ ਚੁਣੌਤੀ ਬਣ ਸਕਦਾ ਹੈ।  ਜ਼ਿਕਰਯੋਗ ਹੈ ਕਿ ਪੂਰੇ ਸੂਬੇ ’ਚ 15 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਸੀ।

ਇਹ ਵੀ ਪੜੋ:NEET UG 2024: ਸੁਪਰੀਮ ਕੋਰਟ ਨੇ NEET ਮੁੱਦੇ 'ਤੇ NTA ਤੋਂ ਮੰਗਿਆ ਜਵਾਬ 

ਸੂਬੇ ’ਚ ਬਿਜਲੀ ਦੀ ਮੰਗ ਵਧਣ 'ਤੇ ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏਆਈਪੀਈਐੱਫ) ਨੇ ਚਿੰਤਾ ਪ੍ਰਗਟਾਈ ਹੈ। ਇਸ ਬਾਰੇ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਿਜਲੀ ਦੀ ਵਧ ਰਹੀ ਮੰਗ ਵੱਲ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ 13 ਫ਼ੀਸਦ ਵਧ ਗਈ ਹੈ। ਫੈਡਰੇਸ਼ਨ ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਸਰਕਾਰ ਨੂੰ ਸੂਬੇ ’ਚ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ਸਬੰਧੀ ਪਾਲਿਸੀ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਘਟਾਉਣ ਲਈ ਸੂਬੇ ਦੇ ਦਫ਼ਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇ। ਇਸ ਤੋਂ ਇਲਾਵਾ ਸਾਪਿੰਗ ਮਾਲ ਤੇ ਦੁਕਾਨਾਂ ਦਾ ਸਮਾਂ ਸ਼ਾਮ 7 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਇੰਡਸਟਰੀ ਚਲਾਉਣ 'ਤੇ ਪਾਬੰਦੀ ਲਾਈ ਜਾਵੇ ਅਤੇ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਐੱਨਐੱਮਏ ਅਧੀਨ ਲਿਆਂਦਾ ਜਾਵੇ। ਫੈਡਰੇਸ਼ਨ ਨੇ ਸੂਬੇ ’ਚ ਝੋਨੇ ਦੀ ਲੁਆਈ ਵੀ 26 ਜੂਨ ਤੱਕ ਟਾਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਫੈਡਰੇਸ਼ਨ ਨੇ ਕੇਂਦਰ ਸਰਕਾਰ ਤੋਂ ਵੀ ਪੰਜਾਬ ’ਚ ਬਿਜਲੀ ਦੀ ਵਧ ਰਹੀ ਮੰਗ ਨੂੰ ਦੇਖਦਿਆਂ ਕੇਂਦਰੀ ਪੂਲ 'ਚ ਇਕ ਹਜ਼ਾਰ ਮੈਗਾਵਾਟ ਵਾਧੂ ਬਿਜਲੀ ਸਪਲਾਈ ਕਰਨ ਦੀ ਮੰਗ ਕੀਤੀ ਹੈ। 

(For more news apart from  Electricity demand in Punjab reaches 15,471 MW  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement