Punjab News: ਕਪੂਰਥਲਾ ਦੇ ਨੌਜਵਾਨ ਨੇ ਫਲਾਇੰਗ ਅਫ਼ਸਰ ਬਣ ਚਮਕਾਇਆ ਮਾਪਿਆਂ ਦਾ ਨਾਂਅ 
Published : Jun 18, 2024, 11:38 am IST
Updated : Jun 18, 2024, 11:38 am IST
SHARE ARTICLE
Gursimran singh
Gursimran singh

ਹਰਵੀਰ ਸਿੰਘ ਬਠਿੰਡਾ ਨੇ ਸਬ ਲੈਫਟੀਨੈਂਟ ਵਜੋਂ ਜੁਆਇਨ ਕੀਤਾ

Punjab News:  ਚੰਡੀਗੜ੍ਹ -  ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਐੱਨਡੀ ਵਿੰਗ ਚੌਥਾ ਕੋਰਸ ਦੇ ਵਿਦਿਆਰਥੀਆਂ ਗੁਰਸਿਮਰਨ ਸਿੰਘ ਕਪੂਰਥਲਾ ਨੇ ਫਲਾਇੰਗ ਅਫ਼ਸਰ ਵਜੋਂ ਅਤੇ ਹਰਵੀਰ ਸਿੰਘ ਬਠਿੰਡਾ ਨੇ ਸਬ ਲੈਫਟੀਨੈਂਟ ਵਜੋਂ ਜੁਆਇਨ ਕੀਤਾ। ਇਹਨਾਂ ਦੋਹਾਂ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕਰ ਕੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। 

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ ਵੀਐੱਸਐੱਮ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। 
ਗਰੁੱਪ ਕੈਪਟਨ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਤੋਂ 19 ਵਿਦਿਆਰਥੀਆਂ ਨੇ ਐੱਨਡੀਏ 'ਚ ਜੁਆਇਨਿੰਗ ਕਰ ਲਈ ਹੈ ਤੇ 4 ਵਿਦਿਆਰਥੀ ਇਸ ਮਹੀਨੇ ਦੇ ਆਖਰੀ ਹਫ਼ਤੇ ਜੁਆਇਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਤੋਂ ਸੰਸਥਾ ਵਿੱਚੋਂ 8 ਲੜਕੀਆਂ ਵੀ ਐੱਨਡੀਏ ਦੀ ਟ੍ਰੇਨਿੰਗ ਲੈ ਰਹੀਆਂ ਹਨ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement