Punjab News: ਪੰਜਾਬ 'ਚ DIG ਦੀ ਥਾਣੇ ਵਿਚ ਰੇਡ, ਸੁੱਤੇ ਪਏ ਸੀ DSP-SHO, ਹੋਵੇਗੀ ਕਾਰਵਾਈ  
Published : Jun 18, 2024, 2:09 pm IST
Updated : Jun 18, 2024, 2:12 pm IST
SHARE ARTICLE
File Photo
File Photo

ਬਿਨਾਂ ਹਥਿਆਰਾਂ ਤੋਂ ਸਿਰਫ਼ ਸਹਾਇਕ ਕਲਰਕ ਹੀ ਮਿਲੇ, SHO ਸਸਪੈਂਡ, SSP ਤੋਂ ਜਵਾਬ ਮੰਗਿਆ 

Punjab News:  ਚੰਡੀਗੜ੍ਹ - ਪੰਜਾਬ ਵਿਚ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿਚ ਛਾਪਾ ਮਾਰਿਆ। ਜਦੋਂ ਉਹ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿਚ ਸੁੱਤੇ ਪਏ ਸਨ। ਇੰਨਾ ਹੀ ਨਹੀਂ ਥਾਣੇ ਵਿਚ ਸਿਰਫ਼ ਸਹਾਇਕ ਕਲਰਕ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ।

ਇਸ ਤੋਂ ਨਾਰਾਜ਼ਗੀ ਦਿਖਾਉਂਦੇ ਹੋਏ ਡੀਆਈਜੀ ਨੇ ਐਸਐਚਓ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਨੇ ਡੀਐਸਪੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਐਸਐਸਪੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਥਾਣਾ ਟਾਂਡਾ ਪੁੱਜੇ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਸਭ ਤੋਂ ਪਹਿਲਾਂ ਮੁਨਸ਼ੀ ਦੇ ਕਮਰੇ ਵਿਚ ਪਹੁੰਚ ਕੇ ਵਾਇਰਲੈੱਸ ਸੈੱਟ ’ਤੇ ਕੰਟਰੋਲ ਰੂਮ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਡੀਆਈਜੀ ਗਿੱਲ ਨੇ ਕੰਟਰੋਲ ਰੂਮ ਵਿਚ ਤਿੰਨਾਂ ਜ਼ਿਲ੍ਹਿਆਂ (ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ) ਦੇ ਐਸਐਸਪੀ ਨੂੰ ਨੋਟ ਕਰਨ ਲਈ ਕਿਹਾ ਕਿ ਮੈਂ ਅੱਜ ਟਾਂਡਾ ਥਾਣੇ ਵਿਚ ਚੈਕਿੰਗ ਲਈ ਪਹੁੰਚਿਆ। 

ਡੀਆਈਜੀ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਹੀ ਥਾਣੇ ਵਿਚ ਸਹਾਇਕ ਕਲਰਕ ਹੀ ਬੈਠਾ ਸੀ। ਸਵੇਰੇ 8 ਵਜੇ ਦੀ ਰੋਲ ਕਾਲ ਗਾਇਬ ਸੀ। ਐਸਐਚਓ ਅਤੇ ਡੀਐਸਪੀ ਟਾਂਡਾ ਆਪੋ-ਆਪਣੇ ਕੁਆਟਰਾਂ ਵਿਚ ਪਾਏ ਗਏ। ਥਾਣੇ ਵਿਚ ਕੋਈ ਵੀ ਮੈਨਪਾਵਰ ਨਹੀਂ ਸੀ। ਥਾਣੇ ਵਿਚ ਇੱਕ ਔਰਤ ਦਾ ਹਵਾਲਾ ਦਿੱਤਾ ਗਿਆ, ਪਰ ਥਾਣੇ ਵਿਚ ਕੋਈ ਵੀ ਮਹਿਲਾ ਮੁਲਾਜ਼ਮ ਨਹੀਂ ਸੀ।

ਕਾਰਵਾਈ ਕਰਦਿਆਂ ਡੀਆਈਜੀ ਨੇ ਕਿਹਾ ਕਿ ਫਿਲਹਾਲ ਉਹ ਟਾਂਡਾ ਥਾਣੇ ਦੇ ਐਸਐਚਓ ਨੂੰ ਲਾਈਨ ਹਾਜ਼ਰ ਕਰ ਰਹੇ ਹਨ। ਡੀਐਸਪੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਐਸਐਸਪੀ ਹੁਸ਼ਿਆਰਪੁਰ ਨੂੰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਗਿੱਲ ਨੇ ਕਿਹਾ- ਮੇਰੀ ਰੇਂਜ ਦੇ ਹਰ ਥਾਣੇ ਵਿੱਚ ਅਜਿਹੀ ਚੈਕਿੰਗ ਜਾਰੀ ਰਹੇਗੀ ਅਤੇ ਜਿੱਥੇ ਕਿਤੇ ਵੀ ਕੋਈ ਕਮੀ ਪਾਈ ਗਈ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਰੇਂਜ ਦਫ਼ਤਰ (ਡੀ.ਜੀ.ਪੀ. ਦਫ਼ਤਰ) ਵੱਲੋਂ ਆਉਣ ਵਾਲੇ ਏਜੰਡੇ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement