ਪੰਜਾਬ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ 'ਚ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀ
Published : Jun 18, 2024, 8:29 pm IST
Updated : Jun 18, 2024, 8:29 pm IST
SHARE ARTICLE
Punjab Police
Punjab Police

ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ

SBS Nagar : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ।

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ  ਵਾਲੀ ਇਸ ਰੈਲੀ  ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ  ਸੰਦੇਸ਼ ਦਿੱਤਾ।

 ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ  ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਐਸਐਸਪੀ ਡਾ: ਮਹਿਤਾਬ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦੇ ਆਯੋਜਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾਂ ਅਤੇ  ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ  ਕਰਦੀਆਂ ਹਨ।

ਐਸਐਸਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲਿਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ  ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।’’
   

ਜ਼ਿਕਰਯੋਗ ਹੈ ਕਿ ਐਸ.ਬੀ.ਐਸ.ਨਗਰ ਪੁਲਿਸ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ 500 ਬੂਟੇ ਵੀ ਵੰਡੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement