Punjab News : ਤਲਾਸ਼ੀ ਅਭਿਆਨ -ਤੀਜਾ ਦਿਨ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

By : BALJINDERK

Published : Jun 18, 2024, 7:58 pm IST
Updated : Jun 18, 2024, 7:58 pm IST
SHARE ARTICLE
ਪੁਲਿਸ ਵਾਹਨਾਂ ਦੀ ਚੈਕਿੰਗ ਕਰਦੀ ਹੋਈ
ਪੁਲਿਸ ਵਾਹਨਾਂ ਦੀ ਚੈਕਿੰਗ ਕਰਦੀ ਹੋਈ

Punjab News : ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ’ਚ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ, 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ ਜ਼ਬਤ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ ਚੈਕਿੰਗ ਕੀਤੀ।

a

ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ । ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ,  ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ   ਵੀ ਕਿਹਾ ਗਿਆ ਸੀ।  

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ  ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’

ਲ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ  ਗਏ ਸਨ। ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।
(For more news apart from Search operation - third day, checking of vehicles across the state by Punjab Police News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement