
Kapurthala Accident : ਮ੍ਰਿਤਕ ਆਟਾ ਚੱਕੀ 'ਤੇ ਗਿਆ ਸੀ ਸਾਈਕਲ 'ਤੇ ਘਰੋਂ, ਪੁਲਿਸ ਮਾਮਲੇ ਦੀ ਕਰ ਰਹੀ ਜਾਂਚ
Kapurthala Accident : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।
ਇਸ ਮੌਕੇ ਚੌਕੀ ਇੰਚਾਰਜ ਏਐਸਆਈ ਪੂਰਨ ਚੰਦ ਨੇ ਦੱਸਿਆ ਕਿ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਢੁੱਡੀਆਂਵਾਲ ਪਿੰਡ ਦੇ ਬਾਹਰ ਮੇਨ ਰੋਡ 'ਤੇ ਸਥਿਤ ਆਟਾ ਚੱਕੀ 'ਤੇ ਕਣਕ ਪੀਸਣ ਲਈ ਸਾਈਕਲ 'ਤੇ ਘਰੋਂ ਗਿਆ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵੱਲੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਧਰ, ਬੱਸ ’ਚ ਮੌਜੂਦ ਸਵਾਰੀਆਂ ਅਤੇ ਬੱਸ ਡਰਾਈਵਰ ਨੇ ਜ਼ਖ਼ਮੀ ਜਤਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਉਥੇ ਹੀ ਡਿਊਟੀ 'ਤੇ ਮੌਜੂਦ ਡਾਕਟਰ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲਾਸ਼ ਨੂੰ ਮੁਰਦਾਘਰ ’ਚ ਰਖਵਾ ਦਿੱਤਾ।
ਇਸ ਮੌਕੇ ਹੁਸੈਨਪੁਰ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੱਸ ਚਾਲਕ ਜੁਗਰਾਜ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਦੋਸ਼ੀ ਬੱਸ ਡਰਾਈਵਰ ਨੂੰ ਜਲ਼ਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
(For more news apart from young man died in collision bus and motorcycle in Kapurthala News in Punjabi, stay tuned to Rozana Spokesman)