Barnala News : ਦੋਸਤਾਂ ਨਾਲ ਰਜਵਾਹੇ 'ਚ ਨਹਾਉਣ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਡੁੱਬਣ ਕਾਰਨ ਹੋਈ ਮੌਤ
Published : Jun 18, 2024, 4:59 pm IST
Updated : Jun 18, 2024, 4:59 pm IST
SHARE ARTICLE
youth died
youth died

ਪਿਤਾ ਚਲਾਉਂਦਾ ਜੂਸ ਦੀ ਦੁਕਾਨ

Barnala News : ਬਰਨਾਲਾ ਦੇ ਪਿੰਡ ਟੱਲੇਵਾਲ ਵਿੱਚ ਰਜਵਾਹੇ ਵਿੱਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਰਜਵਾਹਾ 'ਚ ਨਹਾਉਣ ਗਿਆ ਸੀ। ਜਿੱਥੇ ਉਹ ਨਹਾਉਂਦੇ ਸਮੇਂ ਡੁੱਬ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਣਕ ਸਿੰਘ (17) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਭੋਤਨਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਿੰਡ ਭੋਤਨਾ ਦੇ ਬੱਸ ਸਟੈਂਡ 'ਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਹੋਈ ਸੀ। ਛਬੀਲ ਤੋਂ ਬਾਅਦ ਦੇਰ ਸ਼ਾਮ ਮ੍ਰਿਤਕ ਆਪਣੇ ਸਾਥੀਆਂ ਨਾਲ ਪਿੰਡ ਟੱਲੇਵਾਲ 'ਚ ਪੁਲਿਸ ਥਾਣੇ ਦੇ ਬੈਰੀਕੇਡ ਛੱਡਣ ਗਿਆ ਸੀ। ਜਿੱਥੇ ਗਰਮੀ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹਾ ਵਿਖੇ ਨਹਾਉਣ ਲੱਗ ਗਿਆ।

ਇਸ ਦੌਰਾਨ ਜਦੋਂ ਉਸ ਨੇ ਨਹਾਉਣ ਲਈ ਰਜਵਾਹੇ ਵਿੱਚ ਛਾਲ ਮਾਰ ਦਿੱਤੀ ਤਾਂ ਉਹ ਦੁਬਾਰਾ ਬਾਹਰ ਨਹੀਂ ਆਇਆ। ਜਿਸ ਤੋਂ ਬਾਅਦ ਉਸ ਦੇ ਸਾਥੀਆਂ ਨੇ ਕਾਫੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਕੁਝ ਘੰਟਿਆਂ ਬਾਅਦ ਮ੍ਰਿਤਕ ਦੀ ਲਾਸ਼ ਕੁਝ ਕਿਲੋਮੀਟਰ ਦੂਰ ਪਿੰਡ ਦੀਪਗੜ੍ਹ ਤੋਂ ਮਿਲੀ।

ਪਿਤਾ ਚਲਾਉਂਦਾ ਜੂਸ ਦੀ ਦੁਕਾਨ

ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਇਸ ਸਮੇਂ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਉਸ ਦਾ ਪਿਤਾ ਬੱਸ ਸਟੈਂਡ 'ਤੇ ਜੂਸ ਦੀ ਦੁਕਾਨ ਚਲਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਭੋਤਨਾ ਸਮੇਤ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਜ਼ਿਕਰਯੋਗ ਹੈ ਕਿ ਗਰਮੀ ਤੋਂ ਰਾਹਤ ਪਾਉਣ ਲਈ ਪਿੰਡ ਟੱਲੇਵਾਲ ਦੇ ਵੱਡੀ ਗਿਣਤੀ ਲੋਕ ਨਹਿਰ ਅਤੇ ਵੱਡੇ ਰਜਵਾਹੇ ਵਿੱਚ ਨਹਾਉਂਦੇ  ਕਰਦੇ ਹਨ। ਹਰ ਸਾਲ ਕਿਸੇ ਨਾ ਕਿਸੇ ਨੌਜਵਾਨ ਜਾਂ ਵਿਅਕਤੀ ਦੀ ਡੁੱਬਣ ਨਾਲ ਮੌਤ ਹੋ ਜਾਂਦੀ ਹੈ। ਪਿਛਲੇ ਸਾਲ ਵੀ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement