Ludhiana West by-election: ਓਪੀਨੀਅਨ ਪੋਲ ਦਿਖਾਉਣ ਵਾਲੇ ਆਨਲਾਈਨ ਨਿਊਜ਼ ਚੈਨਲਾਂ ਵਿਰੁਧ ਐਫ਼ਆਈਆਰ ਦਰਜ

By : PARKASH

Published : Jun 18, 2025, 1:45 pm IST
Updated : Jun 18, 2025, 1:45 pm IST
SHARE ARTICLE
Ludhiana West by-election: FIR registered against online news channels for showing opinion polls
Ludhiana West by-election: FIR registered against online news channels for showing opinion polls

Ludhiana West by-election: ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨੂੰ ਲੈ ਕੇ ਹੋਈ ਕਾਰਵਾਈ

 

Ludhiana West by-election: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਦੇ ਦੋਸ਼ ਵਿੱਚ ਕੁਝ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਪੋਲ ਕਥਿਤ ਤੌਰ ’ਤੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਪ੍ਰਕਾਸ਼ਿਤ ਕੀਤਾ ਗਿਆ, ਜੋ ਪਾਬੰਦੀਸ਼ੁਦਾ ਸਮੇਂ (ਪੋਲਿੰਗ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ) ਦੌਰਾਨ ਇਲੈਕਟਰਾਨਿਕ ਮੀਡੀਆ ਵਿੱਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਣ ’ਤੇ ਪਾਬੰਦੀ ਲਗਾਉਂਦੇ ਹਨ।

ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਸ਼ਿਕਾਇਤ ਰਸਮੀ ਤੌਰ ’ਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਦੁਆਰਾ ਦਰਜ ਕਰਵਾਈ ਗਈ ਸੀ। ਅਜਿਹੇ ਸਰਵੇਖਣਾਂ ਦੇ ਪ੍ਰਕਾਸ਼ਨ ਨੂੰ ਵੋਟਰਾਂ ਦੀ ਧਾਰਨਾ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ। ਇਸ ਵਿੱਚ ਕਿਹਾ ਗਿਆ ਹੈ, ‘‘ਪਬੰਦੀਸ਼ੁਦਾ ਸਮੇਂ ਦੌਰਾਨ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਲਈ ‘ਟਰਨ ਟਾਈਮਜ਼, ਜਨ ਹਿੱਤੀ, ਦ ਸਿਟੀ ਹੈੱਡਲਾਈਨਜ਼ ਅਤੇ ਈ ਨਿਊਜ਼ ਪੰਜਾਬ’ ਵਰਗੇ ਆਨਲਾਈਨ ਨਿਊਜ਼ ਚੈਨਲਾਂ ਵਿਰੁੱਧ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।’’ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਐਫ਼ਆਈਆਰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਤਹਿਤ ਦਰਜ ਕੀਤੀ ਗਈ ਸੀ। 

ਸ਼ਿਕਾਇਤ ਦੀ ਸਮੱਗਰੀ ਦੇ ਆਧਾਰ ’ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 1261 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਦੇ ਤਹਿਤ ਐਫ਼ਆਈਆਰ ਦਰਜ ਕੀਤੀ ਹੈ ਅਤੇ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।  ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।

(For more news apart from Ludhiana West Latest News, stay tuned to Rozana Spokesman)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement