PRTC Bus Strike News: ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

By : GAGANDEEP

Published : Jun 18, 2025, 12:29 pm IST
Updated : Jun 18, 2025, 12:47 pm IST
SHARE ARTICLE
PRTC Bus Strike News in punjabi
PRTC Bus Strike News in punjabi

PRTC Bus Strike News: ਮੰਗਾਂ ਪੂਰੀਆਂ ਨਾ ਹੋਣ 'ਤੇ ਮੁਲਾਜ਼ਮ ਕਰਨਗੇ ਚੱਕਾ ਜਾਮ

PRTC Bus Strike News in punjabi : ਪੰਜਾਬ ਵਿਚ ਸਰਕਾਰੀ ਬੱਸਾਂ ਦਾ ਸਫ਼ਰ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 9,10 ,11 ਜੁਲਾਈ ਨੂੰ  ਸੂਬੇ ਵਿਚ ਪੀਆਰਟੀਸੀ ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਚੱਕਾ ਜਾਮ ਕਰਨਗੇ। 

 


PRTC Bus Strike News in punjabi
PRTC Bus Strike News in punjabi
 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਮਹੀਨਾ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ਪਰ ਮਹੀਨਾ ਗੁਜ਼ਰਨ ਤੋਂ ਬਾਅਦ ਵੀ ਮਸਲਾ ਉਥੇ ਹੀ ਖੜ੍ਹਾ ਹੈ। ਦਰਅਸਲ ਮੁਲਾਜ਼ਮਾਂ ਦੀ ਮੁੱਖ ਮੰਗ ਕੱਚਿਆਂ ਤੋਂ ਪੱਕੇ ਕਰਨਾ ਹੈ। ਦੂਜੇ ਪਾਸੇ ਪੀਆਰਟੀਸੀ, ਪਨਬਸ ਠੇਕੇਦਾਰੀ ਪ੍ਰਣਾਲੀ ਲਾਗੂ ਕਰ ਕੇ ਇਨ੍ਹਾਂ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਖ਼ਤਰੇ ਪਾ ਰਹੀਆਂ ਹਨ।

ਮੁਲਾਜ਼ਮਾਂ ਨੂੰ ਡਰ ਹੈ ਕਿ ਜੇਕਰ ਠੇਕੇਦਾਰੀ ਪ੍ਰਣਾਲੀ ਲਾਗੂ ਹੋ ਗਈ ਤਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਹੱਥ ਵੀ ਧੋਣਾ ਪੈ ਸਕਦਾ ਹੈ। ਇਸ ਲਈ ਉਹ ਵਾਰ-ਵਾਰ ਚੱਕਾ ਜਾਮ ਕਰਦੇ ਹਨ ਪਰ ਦੋਹਾਂ ਧਿਰਾਂ ਦੀ ਲੜਾਈ ਵਿਚ ਆਮ ਜਨਤਾ ਪਿਸ ਜਾਂਦੀ ਹੈ। ਜਿਸ ਬਾਰੇ ਸਰਕਾਰ ਤੇ ਮੁਲਾਜ਼ਮਾਂ ਨੂੰ ਚਿੰਤਨ ਕਰਨਾ ਪਵੇਗਾ। 

(For more news apart from 'PRTC Bus Strike News in punjabi' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement