ਖ਼ਬਰਾਂ |

ਤਾਜ਼ਾ |

ਚੰਡੀਗੜ੍ਹ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ

By : GAGANDEEP

Published : Jun 18, 2026, 10:05 am IST
Updated : Jun 18, 2026, 10:05 am IST
SHARE ARTICLE
Chandigarh Encounter News
Chandigarh Encounter News

ਪੁਲਿਸ ਦੋਵਾਂ ਮੁਲਜ਼ਮਾਂ ਨੂੰ ਜੰਮੂ ਤੋਂ ਲੈ ਕੇ ਆ ਰਹੀ ਸੀ

ਚੰਡੀਗੜ੍ਹ ਦੇ ਸੈਕਟਰ 11 ਵਿਚ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਕੇਸ ਦੇ ਮੁਲਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ ਇਸ ਦੌਰਾਨ ਉਨ੍ਹਾਂ ਨੇ ਬਾਥਰੂਮ ਦਾ ਬਹਾਨਾ ਲਗਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਪੈਰਾਂ ਵਿਚ ਗੋਲੀ ਮਾਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਇਹ ਘਟਨਾ ਧਨਾਸ ਨੇੜੇ ਵਾਪਰੀ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।

ਇਸ ਕਾਰਵਾਈ ਦੀ ਅਗਵਾਈ ਆਪਰੇਸ਼ਨ ਸੈੱਲ ਦੇ ਇੰਸਪੈਕਟਰ ਹਰਿੰਦਰ ਅਤੇ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਨਰਿੰਦਰ ਪਟੇਲ ਕਰ ਰਹੇ ਹਨ। ਮੁਕਾਬਲੇ ਦੌਰਾਨ, ਹਮਲਾਵਰ ਸੰਨੀ ਮਹਿਰਾ ਨੂੰ ਦੋ ਗੋਲੀਆਂ ਲੱਗੀਆਂ, ਜਦੋਂ ਕਿ ਦੂਜੇ ਮੁਲਜ਼ਮ ਆਰੀਅਨ ਨੂੰ ਇੱਕ ਗੋਲੀ ਲੱਗੀ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement