ਖ਼ਬਰਾਂ |

ਤਾਜ਼ਾ |

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਤਮਸਤਕ

By : GAGANDEEP

Published : Jun 18, 2026, 9:12 am IST
Updated : Jun 18, 2026, 9:21 am IST
SHARE ARTICLE
Sangat is paying obeisance at the Golden Temple
Sangat is paying obeisance at the Golden Temple

ਸੰਗਤ ਸਰਬੱਤ ਦੇ ਭਲੇ ਦੀ ਕਰ ਰਹੀ ਅਰਦਾਸ

ਅੰਮ੍ਰਿਤਸਰ: ਬਾਣੀ ਦੇ ਪੁੰਜ, ਨਿਮਰਤਾ ਅਤੇ ਸ਼ਰਧਾ ਦੇ ਪ੍ਰਤੀਕ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੂਰੀ ਪਰਕਰਮਾ ਵਿੱਚ ਸੰਗਤਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦੀਆਂ ਦਿਖਾਈ ਦਿੱਤੀਆਂ।

ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਅੱਜ ਦੇ ਦਿਨ ਨੂੰ ਸਮਰਪਿਤ ਥਾਂ-ਥਾਂ ’ਤੇ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ।

ਦਰਸ਼ਨਾਂ ਲਈ ਆਈਆਂ ਸੰਗਤਾਂ ਨੇ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਜਹਾਂਗੀਰ ਅਤੇ ਚੰਦੂ ਦੇ ਜ਼ੁਲਮਾਂ ਦਾ ਅੰਤ ਕਰਨ ਅਤੇ ਸਿੱਖੀ ਨੂੰ ਬਚਾਉਣ ਲਈ ਗੁਰੂ ਸਾਹਿਬ ਨੇ ਤੱਤੀ ਤਵੀ ’ਤੇ ਬੈਠ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਗੁਰੂ ਸਾਹਿਬ ਦੀ ਇਸ ਬੇਮਿਸਾਲ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਗਤਾਂ ਲੰਗਰ ਹਾਲ, ਜੋੜੇ ਘਰ ਅਤੇ ਹੋਰ ਥਾਵਾਂ ’ਤੇ ਨਿਸ਼ਕਾਮ ਸੇਵਾ ਕਰਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement