ਖ਼ਬਰਾਂ |

ਤਾਜ਼ਾ |

ਸਪੇਨ 'ਚ 41 ਹਜ਼ਾਰ ਤੋਂ ਵੱਧ ਪਾਸਪੋਰਟਾਂ ਦੇ ਲਟਕੇ ਮਾਮਲਿਆਂ ਦਾ ਕੀਤਾ ਨਿਪਟਾਰਾ

By : GAGANDEEP

Published : Jun 18, 2026, 6:39 am IST
Updated : Jun 18, 2026, 7:06 am IST
SHARE ARTICLE
photo
photo

ਭਾਰਤੀ ਭਾਈਚਾਰੇ ਨੇ ਸੰਸਦ ਮੈਂਬਰ ਸੰਧੂ ਤੇ ਪੰਜਾਬ ਪੁਲਿਸ ਦਾ ਕੀਤਾ ਧਨਵਾਦ

ਮੋਹਾਲੀ (ਸਤਵਿੰਦਰ ਸਿੰਘ ਧੜਾਕ): ਸਪੇਨ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਮੈਡ੍ਰਿਡ ਅਤੇ ਬਾਰਸੀਲੋਨਾ ਵਿਚ ਪਾਸਪੋਰਟ ਨਵੀਨੀਕਰਨ, ਮੁੜ ਜਾਰੀ ਕਰਨ ਅਤੇ ਪੁਲਿਸ ਕਲੀਅਰੈਂਸ ਸਰਟੀਫ਼ੀਕੇਟਾਂ (ਪੀਸੀਸੀ) ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਹੈ।

ਭਾਈਚਾਰੇ ਦੇ ਨੁਮਾਇੰਦਿਆਂ ਦਾ ਦਾਅਵਾ ਹੈ ਕਿ ਸਾਂਸਦ ਸੰਧੂ ਵਲੋਂ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪੰਜਾਬ ਪੁਲਿਸ ਕੋਲ ਮਾਮਲਾ ਚੁੱਕਣ ਤੋਂ ਬਾਅਦ ਵੱਡੀ ਗਿਣਤੀ ਵਿਚ ਲੰਬਿਤ ਕੇਸਾਂ ਦਾ ਨਿਪਟਾਰਾ ਹੋਇਆ ਹੈ। ਬਾਰਸੀਲੋਨਾ ਵਿਚ ਰਹਿ ਰਹੇ ਭਾਰਤੀ ਨੌਜਵਾਨਾਂ ਦੇ ਇਕ ਸਮੂਹ ਨਾਲ ਜੁੜੇ ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਦੌਰਾਨ ਮੈਡ੍ਰਿਡ ਅਤੇ ਬਾਰਸੀਲੋਨਾ ਵਿਚ ਪਾਸਪੋਰਟਾਂ ਦੇ ਨਵੀਨੀਕਰਨ ਅਤੇ ਮੁੜ ਜਾਰੀ ਕਰਨ ਨਾਲ ਸਬੰਧਤ 41 ਹਜ਼ਾਰ ਤੋਂ ਵੱਧ ਲੰਬਿਤ ਮਾਮਲਿਆਂ ਦਾ ਨਿਪਟਾਰਾ ਹੋਇਆ ਹੈ।

ਉਨ੍ਹਾਂ ਦਸਿਆ ਕਿ ਇਨ੍ਹਾਂ ਵਿਚ ਮੈਡ੍ਰਿਡ ਦੇ ਕਰੀਬ 21 ਹਜ਼ਾਰ ਅਤੇ ਬਾਰਸੀਲੋਨਾ ਦੇ ਲਗਭਗ 20 ਹਜ਼ਾਰ ਮਾਮਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭਾਈਚਾਰੇ ਵਲੋਂ ਕਰੀਬ 150 ਹੋਰ ਲੰਬਿਤ ਮਾਮਲਿਆਂ ਦੀ ਸੂਚੀ ਸਾਂਸਦ ਸੰਧੂ ਨੂੰ ਸੌਂਪੀ ਗਈ ਸੀ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਹੁਣ ਸਿਰਫ਼ 22 ਕੇਸ ਬਾਕੀ ਹਨ, ਜਿਨ੍ਹਾਂ ਵਿਚ ਬਾਰਸੀਲੋਨਾ ਦੇ 15 ਅਤੇ ਮੈਡ੍ਰਿਡ ਦੇ 7 ਮਾਮਲੇ ਸ਼ਾਮਲ ਹਨ। ਭਾਈਚਾਰੇ ਦੇ ਨੁਮਾਇੰਦਿਆਂ ਮੁਤਾਬਕ ਕਈ ਮਾਮਲੇ ਪੰਜਾਬ ਵਿਚ ਪੁਲਿਸ ਤਸਦੀਕ ਅਤੇ ਪੀਸੀਸੀ ਨਾਲ ਸਬੰਧਤ ਕਾਰਵਾਈ ਕਾਰਨ ਲੰਬਿਤ ਪਏ ਸਨ। ਉਨ੍ਹਾਂ ਕਿਹਾ ਕਿ ਸਾਂਸਦ ਸੰਧੂ ਵਲੋਂ ਪੰਜਾਬ ਦੇ ਡੀਜੀਪੀ ਅਤੇ ਪੁਲਿਸ ਪ੍ਰਸ਼ਾਸਨ ਕੋਲ ਇਹ ਮਾਮਲਾ ਉਠਾਏ ਜਾਣ ਤੋਂ ਬਾਅਦ ਇਨ੍ਹਾਂ ਜਾਂਚਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਗਿਆ, ਜਿਸ ਨਾਲ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਰਫ਼ਤਾਰ ਮਿਲੀ।

ਸਪੇਨ ਵਿਚ ਰਹਿ ਰਹੇ ਇਕ ਹੋਰ ਭਾਰਤੀ ਨਾਗਰਿਕ ਨੇ ਕਿਹਾ ਕਿ ਲੰਬੇ ਸਮੇਂ ਤੋਂ ਅਟਕੇ ਹੋਏ ਪਾਸਪੋਰਟਾਂ ਦੀ ਸੂਚੀ ਸਾਂਸਦ ਸੰਧੂ ਨੂੰ ਦਿਤੀ ਗਈ ਸੀ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਹੁਣ ਜਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਵੀ ਜਾਰੀ ਕੀਤੇ ਗਏ ਪਾਸਪੋਰਟਾਂ ਦੀ ਨਵੀਂ ਸੂਚੀ ਪ੍ਰਾਪਤ ਹੋਈ ਹੈ। ਭਾਈਚਾਰੇ ਦੇ ਮੈਂਬਰਾਂ ਨੇ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦਾ ਵੀ ਧਨਵਾਦ ਕੀਤਾ, ਜਿਨ੍ਹਾਂ ਨੇ ਪੀਸੀਸੀ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿਚ ਸਹਿਯੋਗ ਦਿਤਾ।

ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਬਾਕੀ ਰਹਿ ਗਏ ਕੇਸ ਉਹ ਹਨ ਜਿਥੇ ਪੀਸੀਸੀ ਜਮ੍ਹਾਂ ਹੋ ਰਹੇ ਹਨ ਜਾਂ ਅੰਤਮ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਭਾਰਤੀ ਭਾਈਚਾਰੇ ਨੇ ਸਾਂਸਦ ਸੰਧੂ ਨੂੰ ਅਪੀਲ ਕੀਤੀ ਕਿ ਬਾਕੀ ਰਹਿੰਦੇ 22 ਮਾਮਲਿਆਂ ਦਾ ਵੀ 30 ਜੂਨ ਤਕ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਪ੍ਰਭਾਵਤ ਲੋਕਾਂ ਨੂੰ ਰਾਹਤ ਮਿਲ ਸਕੇ।

4harak 2
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement