ਖ਼ਬਰਾਂ |

ਤਾਜ਼ਾ |

ਮੋਗਾ ਦੇ ਪਿੰਡ ਸੁੱਖਾਨੰਦ ਵਿੱਚ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ

By : GAGANDEEP

Published : Jun 18, 2026, 7:04 am IST
Updated : Jun 18, 2026, 8:56 am IST
SHARE ARTICLE
photo
photo

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਗਿਆ ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀਐਸਪੀ ਬਾਘਾਪੁਰਾਣਾ ਅਤੇ ਐੱਸਆਈ ਮੰਗਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖੈਹਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ।

ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement