ਬਠਿੰਡਾ : ਨਸ਼ੇ ਦਾ ਜਲਦੀ ਕਰਾਂਗੇ ਖ਼ਾਤਮਾ: ਐੱਸ.ਐੱਸ.ਪੀ. ਨਾਨਕ ਸਿੰਘ
Published : Jul 18, 2018, 12:32 pm IST
Updated : Jul 18, 2018, 12:36 pm IST
SHARE ARTICLE
SSP nanak singh
SSP nanak singh

ਪੰਜਾਬ `ਚ ਦਿਨ ਬ ਦਿਨ ਵਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਈ ਉਪਰਾਲੇ ਸ਼ੁਰੂ ਕਰ ਦਿਤੇ ਹਨ।

ਪੰਜਾਬ `ਚ ਦਿਨ ਬ ਦਿਨ ਵਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਈ ਉਪਰਾਲੇ ਸ਼ੁਰੂ ਕਰ ਦਿਤੇ ਹਨ। ਸੂਬੇ `ਚ ਨਸਿਆ ਦੇ ਕਾਰਨ ਪ੍ਰਤੀਦਿਨ ਹੋ ਰਹੀਆਂ ਮੌਤਾਂ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਦੀਆਂ ਸਰਕਾਰਾਂ ਨੇ ਕੁਝ ਵਿਸ਼ੇਸ ਕਦਮ ਚੁੱਕੇ  ਹਨ। ਤੁਹਾਨੂੰ ਦਸ ਦੇਈਏ ਕੇ ਇਸ ਉਪਰਾਲੇ `ਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਕੁਝ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਸੂਬੇ ਦੀਆਂ ਸਰਕਾਰਾਂ ਦਾ ਸਾਥ ਦਾ ਦੇ ਰਹੇ ਹਨ।

punjab police logopunjab police logo

ਇਸ ਮੌਕੇ ਬਠਿੰਡੇ `ਚ ਪੰਜਾਬ ਪੁਲਿਸ ਦੇ ਅਧਿਕਾਰੀ ਜ਼ਿਲੇ ਦਾ ਬਤੌਰ ਐੱਸ.ਐੱਸ.ਪੀ. ਚਾਰਜ ਸੰਭਾਲਣ ਤੋਂ ਬਾਅਦ ਡਾ.ਨਾਨਕ ਸਿੰਘ ਆਈ.ਪੀ. ਐਸ ਨੇ ਕਿਹਾ ਕਿ ਉਨ੍ਹਾਂ ਨੂੰ  ਸਿਰਫ ਇਕ ਹਫਤਾ ਦਿੱਤਾ ਜਾਵੇ, ਉਹ ਸੁਧਾਰ ਲਿਆਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਹਨਾਂ ਨੇ  ਕਿਹਾ ਕੇ ਜਿਲ੍ਹੇ `ਚ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ  ਉਹਨਾਂ ਨੇ  ਕਿਹਾ ਕੇ ਕਿਸੇ ਵੀ ਗੈਂਗਸਟਰ ਕਿਸਮ ਦੇ ਮੁਲਜ਼ਮ ਨੂੰ ਬਠਿੰਡਾ ਦੇ ਆਸ-ਪਾਸ ਫਟਕਣ ਨਹੀਂ ਦਿੱਤਾ ਜਾਵੇਗਾ।

drugsdrugs

ਮੁਲਜ਼ਮ ਗਤੀਵਿਧੀਆਂ ਦੇ ਚਲਦੇ ਸ਼ਹਿਰ ਦੇ ਵਿਗੜੇ ਮਾਹੌਲ ਨੂੰ ਸੁਧਾਰਨ ਲਈ ਉਹ ਆਪਣੇ ਸਾਰੇ ਪੁਲਸ ਅਫਸਰਾਂ ਨਾਲ ਮੀਟਿੰਗ ਕਰਕੇ ਤੇ ਬਾਰੀਕੀ ਨਾਲ ਜ਼ੁਰਮ ਨੂੰ ਰੋਕਣ ਲਈ ਵਿਚਾਰ ਕਰਨਗੇ। ਉਹਨਾਂ ਨੇ ਕਿਹਾ ਹੈ ਕੇ ਜ਼ਿਲੇ `ਚ ਨਸ਼ੇ ਤੇ ਜਲਦੀ ਤੋਂ ਜਲਦੀ ਠੱਲ ਪਾ ਲਈ ਜਾਵੇਗੀ।  ਉਹਨਾਂ ਨੇ ਕਿਹਾ ਕੇ ਪਿੰਡਾ `ਚ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਵੱਖਰੇ ਵੱਖਰੇ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ। 

drugsdrugs

ਐੱਸ.ਐੱਸ.ਪੀ. ਨੇ ਕਿਹਾ ਕਿ ਸ਼ਹਿਰ 'ਚ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਜਨਤਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦਾ ਫੋਨ ਬੰਦ ਨਹੀਂ ਹੋਵੇਗਾ। ਡਾ.ਨਾਨਕ ਸਿੰਘ ਨੇ ਕਿਹਾ ਕਿ ਨਸ਼ੇ ਦੀ ਵਿਕਰੀ ਰੋਕਣ ਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਬੰਦ ਕਰਨ ਲਈ ਉਹ ਪੂਰਾ ਜ਼ੋਰ ਲਾਉਣਗੇ। ਕਿਸੇ ਵੀਨਸ਼ਾ ਤਸਕਰੀ ਨੂੰ ਬਖਸਿਆ ਨਹੀਂ ਜਾਵੇਗਾ ਸਗੋਂ ਉਹਨਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਹਨਾਂ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕੇ ਜਿਲ੍ਹੇ `ਚ ਜਲਦੀ ਜਲਦੀ ਤੋਂ ਨਸ਼ਾ ਖਤਮ ਕੀਤਾ ਜਾਵੇਗਾ ਅਤੇ ਛੇਤੀ ਹੀ ਬਠਿੰਡੇ ਨੂੰ ਨਸ਼ਾ ਮੁਕਤ ਜ਼ਿਲਾ ਬਣਾ ਦਿੱਤਾ ਜਾਵੇਗਾ.

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement