ਨੇਮਬੱਧ ਹੋਣਗੀਆਂ ਗ਼ੈਰ ਕਾਨੂੰਨੀ ਕਾਲੋਨੀਆਂ
Published : Jul 18, 2018, 12:56 am IST
Updated : Jul 18, 2018, 12:56 am IST
SHARE ARTICLE
Tripat Rajinder Singh Bajwa
Tripat Rajinder Singh Bajwa

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਨਵੀ ਨੀਤੀ ਉਤੇ ਅੱਜ ਵਿਚਾਰ ਵਟਾਂਦਰੇ ਦੌਰਾਨ ਕੁਝ ਤਬਦੀਲੀਆਂ ਕਰਦਿਆਂ.............

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਨਵੀ ਨੀਤੀ ਉਤੇ ਅੱਜ ਵਿਚਾਰ ਵਟਾਂਦਰੇ ਦੌਰਾਨ ਕੁਝ ਤਬਦੀਲੀਆਂ ਕਰਦਿਆਂ ਇਸ ਉਤੇ ਸਹਿਮਤੀ ਬਣਾ ਲਈ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਹੋਈ ਮੰਤਰੀ ਗਰੁੱਪ ਅਤੇ ਕਾਲੋਨਾਈਜ਼ਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਵਿਚ ਇਹ ਸਹਿਮਤੀ ਬਣੀ ਜਿਸ ਦੀ ਪ੍ਰਧਾਨਗੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤੀ। ਮੀਟਿੰਗ ਉਪ੍ਰੰਤ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਸ ਬਾਜਵਾ ਨੇ ਦਸਿਆ ਕਿ ਗ਼ੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਨਵੀਂ

ਨੀਤੀ ਦੇ ਖਰੜੇ ਨੂੰ ਕੁੱਝ ਤਬਦੀਲੀਆਂ ਨਾਲ ਮੀਟਿੰਗ ਵਿਚ ਮੌਜੂਦ ਮੰਤਰੀਆਂ  ਅਤੇ ਵਿਧਾਇਕਾਂ ਨੇ ਸਹਿਮਤੀ ਦੇ ਦਿਤੀ ਹੈ। ਸ. ਬਾਜਵਾ ਨੇ ਦਸਿਆ ਕਿ ਨੀਤੀ ਦੇ ਸੋਧੇ ਹੋਏ ਖਰੜੇ ਨੂੰ ਇਸੇ ਹਫ਼ਤੇ ਮੁੱਖ ਮੰਤਰੀ ਕੋਲ ਭੇਜ ਦਿਤਾ ਜਾਵੇਗਾ, ਜਿਸ ਤੋਂ ਬਾਅਦ ਇਸ ਨੂੰ ਮੰਤਰੀ ਮੰਡਲ ਵਿਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦਸਿਆ ਕਿ ਇਸ ਨੀਤੀ ਨੂੰ ਨਵਿਆਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਤੀਆਂ ਹਦਾਇਤਾਂ ਅਤੇ ਚੋਣ ਮੈਨੀਫ਼ੈਸਟੋ ਵਿਚ ਕੀਤੇ ਵਾਅਦੇ ਨੂੰ ਧਿਆਨ ਵਿਚ ਰਖਦਿਆਂ ਲੋਕਾਂ ਅਤੇ ਕਾਲੋਨਾਈਜ਼ਰਾਂ ਨੂੰ ਵੱਡੀ ਰਾਹਤ ਦਿਤੀ ਗਈ ਹੈ। ਨਵੀਂ ਨੀਤੀ ਬਣਾਉਣ ਸਮੇਂ ਸਾਰੀਆਂ ਸਬੰਧਤ ਧਿਰਾਂ ਦੇ ਹਿਤਾਂ ਦੀ

ਰਾਖੀ ਯਕੀਨੀ ਬਣਾਉਣ ਦਾ ਯਤਨ ਕੀਤਾ ਗਿਆ ਹੈ। ਮੀਟਿੰਗ ਦੀ ਸ਼ੁਰੂਆਤ ਵਿਚ ਗਮਾਡਾ ਦੇ ਅਧਿਕਾਰੀਆਂ ਵਲੋਂ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਨਵਾਂ ਖਰੜਾ ਪੇਸ਼ ਕੀਤਾ ਗਿਆ ਜਿਸ ਬਾਰੇ ਮੀਟਿੰਗ 'ਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੇ ਖੁੱਲ ਕੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿਚ ਹਾਜ਼ਰ ਪ੍ਰਾਪਰਟੀ ਡੀਲਰਜ਼ ਐਂਡ ਕਲੋਨਾਈਜ਼ਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਅਪਣੇ ਸੁਝਾਅ ਪੇਸ਼ ਕੀਤੇ। ਇਸ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਜਿਨ੍ਹਾਂ ਸੁਝਾਵਾਂ 'ਤੇ ਸਭ ਦੀ ਸਹਿਮਤੀ ਹੋਈ ਹੈ ਉਨਾਂ ਨੂੰ ਨਵੀਂ ਨੀਤੀ ਦਾ ਹਿੱਸਾ ਬਣਾ ਕੇ ਮੁੱਖ ਮੰਤਰੀ ਕੋਲ ਭੇਜ ਦਿਤਾ ਜਾਵੇ। ਪ੍ਰਾਪਰਟੀ ਡੀਲਰਜ਼ ਐਂਡ ਕਾਲੋਨਾਈਜ਼ਰਜ਼ ਐਸੋਸੀਏਸ਼ਨ ਨੇ

ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨੀਤੀ ਦਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਕੋਈ ਵੀ ਕਾਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਕਲੋਨੀ ਵਿਕਸਤ ਨਹੀਂ ਕਰੇਗਾ। ਮੀਟਿੰਗ ਵਿਚ ਸ. ਨਵਜੋਤ ਸਿੰਘ ਸਿੱਧੂ, ਸ. ਸੁਖਬਿੰਦਰ ਸਿੰਘ ਸਰਕਾਰੀਆ, ਸ. ਬਲਬੀਰ ਸਿੰਘ ਸਿੱਧੂ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸਿਆਮ ਸੁੰਦਰ ਅਰੋੜਾ, ਸ੍ਰੀ ਵਿਜੇਇੰਦਰ ਸਿੰਗਲਾ, (ਸਾਰੇ ਕੈਬਨਿਟ ਮੰਤਰੀ),

ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ,  ਸੁਸ਼ੀਲ ਰਿੰਕੂ ਅਤੇ ਕੁਲਦੀਪ ਵੈਦ (ਵਿਧਾਇਕ) ਤੋਂ ਇਲਾਵਾ ਸ੍ਰੀਮਤੀ ਵਿੰਨੀ ਮਹਾਜਨ ਵਧੀਕ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸ੍ਰੀ ਰਵੀ ਭਗਤ ਮੁੱਖ ਪ੍ਰਬੰਧਕ ਪੁੱਡਾ/ਗਮਾਡਾ, ਟੀ.ਪੀ.ਐਸ ਫੂਲਕਾ, ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ, ਸ੍ਰੀ ਗੁਰਪ੍ਰੀਤ ਸਿੰਘ, ਮੁੱਖ ਟਾਉਨ ਪਲਾਨਰ, ਪੰਜਾਬ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement