
ਫੂਡ ਸਪਲਾਈ ਵਿਭਾਗ ਵਿਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮਾਫ਼ੀ ਨਹੀਂ : ਆਸ਼ੂ
ਚੰਡੀਗੜ੍ਹ : ਫੂਡ ਸਪਲਾਈ ਵਿਭਾਗ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਅਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਭਾਗ 'ਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਆਰਥਕ ਤੌਰ 'ਤੇ ਕਮਜ਼ੋਰ ਪਰਵਾਰਾਂ ਨੂੰ ਅਨਾਜ ਦੀ ਵੰਡ ਕਰਦਾ ਹੈ। ਗ਼ਰੀਬਾਂ ਨੂੰ ਵੰਡੇ ਜਾਣ ਵਾਲੇ ਅਨਾਜ ਵਿਚ ਕਿਸੇ ਵੀ ਕਿਸਮ ਦੀ ਚੋਰੀ ਜਾਂ ਹੇਰਾ-ਫੇਰੀ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਾਰਾ ਸਿਰਫ਼ ਡਿਊਟੀ ਵਿਚ ਕੁਤਾਹੀ ਨਹੀਂ, ਸਗੋਂ ਘੋਰ ਅਨੈਤਿਕਤਾ ਹੈ।
Food and Civil Supplies Minister Bharat Bhushan Ashu
ਆਸ਼ੂ ਨੇ ਦੱÎਸਿਆ ਕਿ ਗੁਰਦਾਸਪੁਰ ਵਿਖੇ ਤਾਇਨਾਤ ਸੁਮਿਤ ਕੁਮਾਰ, ਹੁਸ਼ਿਆਰਪੁਰ 'ਚ ਜਗਤਾਰ ਸਿੰਘ, ਲੁਧਿਆਣਾ 'ਚ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਜੋਂ ਤਾਇਨਾਤ ਖੁਸ਼ਵੰਤ ਸਿੰਘ ਅਤੇ ਲੁਧਿਆਣਾ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ (ਏ.ਐਫ.ਐਸ.ਓ.) ਜਸਵਿੰਦਰ ਸਿੰਘ ਨੂੰ ਅਨਾਜ ਦੀ ਵੰਡ ਵਿੱਚ ਵੱਡੀ ਹੇਰਾ-ਫੇਰੀ ਪਾਏ ਜਾਣ 'ਤੇ ਮੁਅੱਤਲ ਕੀਤਾ ਗਿਆ ਹੈ।
4 Suspended over diversion of food grains
ਸਿਸਟਮ 'ਚ ਵਧੇਰੇ ਨਿਰਪੱਖਤਾ ਲਿਆਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ, ਭਾਰਤ ਭੂਸ਼ਣ ਆਸ਼ੂ ਨੇ ਦਸਿਆ ਕਿ ਜਨਤਕ ਵੰਡ ਆਪਰੇਸ਼ਨਾਂ ਦੀ ਪੂਰੀ ਤਰ੍ਹਾਂ ਕੰਪਿਊਟਰਾਈਜੇਸ਼ਨ ਕਰਨ ਦੇ ਨਾਲ ਰੀਅਲ ਟਾਈਮ ਮੋਨੀਟਰਿੰਗ ਸਿਸਟਮ ਦੀ ਸਹੂਲਤ ਦਿਤੀ ਗਈ ਹੈ, ਜਿਸ ਨੂੰ epos.punjab.gov.in. ਪੋਰਟਲ 'ਤੇ ਵਾਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ (ਈ-ਪੀ.ਓ.ਐਸ.) ਉਪਕਰਣਾਂ ਜ਼ਰੀਏ ਅਨਾਜ ਦੀ ਵੰਡ ਕੀਤੀ ਜਾਂਦੀ ਹੈ ਜਿਨ੍ਹਾਂ ਨਾਲ ਲਾਭਪਾਤਰੀਆਂ ਦੀ ਪਹਿਚਾਣ ਬਾਇਓਮੈਟਰਿਕ ਅਤੇ ਆਇਰਿਸ ਸਕੈਨਰਜ਼ ਨਾਲ ਕੀਤੀ ਜਾਂਦੀ ਹੈ। ਅਸਲ ਲਾਭਪਾਤਰੀਆਂ ਨੂੰ ਲਾਭ ਮਿਲਣਾ ਯਕੀਨੀ ਬਣਾਉਣ ਲਈ ਇਸ ਸਾਰੇ ਡਾਟਾਬੇਸ ਨੂੰ ਆਧਾਰ ਨੰਬਰਾਂ ਨਾਲ ਜੋੜਿਆ ਗਿਆ ਹੈ।
4 Suspended over diversion of food grains
ਇਸ ਦੇ ਨਾਲ ਉਨ੍ਹਾਂ ਦਸਿਆ ਕਿ ਰਾਸ਼ਨ ਡੀਪੂਆਂ (ਐਫ.ਪੀ.ਐਸ.) 'ਤੇ ਕਣਕ ਦੀ ਵੰਡ 30 ਕਿਲੋਗ੍ਰਾਮ ਦੀਆਂ ਸਟੈਂਡਰਡ/ਸੀਲ ਬੰਦ ਬੋਰੀਆਂ ਵਿਚ ਕੀਤੀ ਜਾਂਦੀ ਹੈ ਅਤੇ ਇਹ ਦੁਕਾਨਾਂ ਹੁਣ ਇਲੈਕਟ੍ਰਾਨਿਕ ਭਾਰ ਤੋਲ ਮਸ਼ੀਨਾਂ ਨਾਲ ਲੈਸ ਹਨ। ਇਸ ਦੇ ਨਾਲ ਹੀ ਅਨਾਜ ਦੀ ਵੰਡ ਸਰਕਾਰੀ ਅਧਿਕਾਰੀ ਅਤੇ ਸਥਾਨਕ ਨਿਗਰਾਨ ਕਮੇਟੀਆਂ ਦੀ ਮੌਜੂਦਗੀ ਵਿੱਚ ਕੀਤੀ ਜਾਂਦੀ ਹੈ। ਸ਼ੋਸ਼ਲ ਆਡਿਟ ਦੇ ਮੰਤਵ ਅਤੇ ਲਾਭਪਾਤਰੀਆਂ ਨੂੰ ਢੁਕਵੇਂ ਅਨਾਜ ਦੀ ਵੰਡ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਰਾਸ਼ਨ ਡੀਪੂ/ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਨਿਗਰਾਨ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਦੀ ਸਹੂਲਤ ਵੀ ਦਿੱਤੀ ਗਈ ਹੈ।
4 Suspended over diversion of food grains
ਉਨ੍ਹਾਂ ਕਿਹਾ ਕਿ ਅਜਿਹੀ ਪਾਰਦਰਸ਼ੀ ਜਨਤਕ ਵੰਡ ਪ੍ਰਣਾਲੀ ਸਰਕਾਰ ਦੇ ਸਿਸਟਮ ਵਿਚ ਨਿਰਪੱਖਤਾ ਲਿਆਉਣ ਦੇ ਇਰਾਦੇ ਨੂੰ ਦਰਸਾਉਂਦੀ ਹੈ ਅਤੇ ਇਸ ਨਾਲ ਦੋਸ਼ੀਆਂ 'ਤੇ ਨਕੇਲ ਕਸਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾਂਦੇ ਅਨਾਜ ਦੀ 'ਉਚਿਤ ਮਿਕਦਾਰ ਅਤੇ ਮਿਆਰ' ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਜਾਂ ਲਾਪਰਵਾਹੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।