ਖ਼ਬਰਾਂ |

ਤਾਜ਼ਾ |

ਕੈਪਟਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਅਕਤੂਬਰ 'ਚ ਕਰਵਾਉਣ ਦੀ ਸੰਭਾਵਨਾ ਦੀ ਸਿਫਾਰਸ਼ ਕਰੇਗੀ
Published : Jul 18, 2020, 8:14 pm IST
Updated : Jul 18, 2020, 8:14 pm IST
SHARE ARTICLE
Amarinder Singh
Amarinder Singh

ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ........

ਚੰਡੀਗੜ੍ਹ: ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿੱਚ ਅੰਤਿਮ ਫੈਸਲਾ ਕੋਵਿਡ ਸਥਿਤੀ ਦੇ ਮੱਦੇਨਜ਼ਰ ਕੀਤਾ ਜਾਵੇਗਾ।

coronaviruscoronavirus

ਪੰਜਾਬ ਮਿਉਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿੱਚ ਹੋਣੀਆਂ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਇਸ ਬਾਰੇ ਅੰਤਿਮ ਫੈਸਲਾ ਅਗਲੇ ਕੁਝ ਹਫਤਿਆਂ ਵਿੱਚ ਕੋਵਿਡ ਦੀ ਸਥਿਤੀ ਨੂੰ ਦੇਖਣ ਤੋਂ ਬਾਅਦ ਹੀ ਲਿਆ ਜਾਵੇਗਾ।

coronaviruscoronavirus

ਮੁੱਖ ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਇਸ ਮਹਾਂਮਾਰੀ ਦੇ ਸਿਖਰ 'ਤੇ ਆਉਣ ਦੀ ਸੰਭਾਵਨਾ ਹੈ, ਇਸ ਲਈ ਨਗਰ ਨਿਗਮਾਂ ਤੇ ਮਿਉਸਪੈਲਟੀਆਂ ਦੇ ਚੋਣ ਅਮਲ ਬਾਰੇ ਚੋਣ ਕਮਿਸ਼ਨ ਕੋਲ ਸਿਫਾਰਸ਼ ਕਰਨ ਤੋਂ ਪਹਿਲਾਂ ਇਹ ਬਿਹਤਰ ਹੋਵੇਗਾ ਕਿ ਕੋਵਿਡ ਦੇ ਵਿਸਥਾਰ ਬਾਰੇ ਸਾਰੀ ਸਥਿਤੀ ਨੂੰ ਦੇਖਿਆ ਜਾਵੇ।

CORONA CORONA

ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਮੀਟਿੰਗ ਵਿੱਚ ਅਗਲੇ ਮਹੀਨੇ ਚੋਣਾਂ ਕਰਵਾਉਣ ਦੀ ਸੰਭਾਵਨਾ ਨੂੰ ਵੀ ਰੱਦ ਕਰ ਦਿੱਤਾ ਗਿਆ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਝੋਨੇ ਦੀ ਫਸਲ ਦੀ ਖਰੀਦ ਅਤੇ ਤਿਉਹਾਰਾਂ ਦਾ ਮੌਸਮ ਮੱਧ ਅਕਤੂਬਰ ਵਿੱਚ ਸ਼ੁਰੂ ਹੋ ਜਾਵੇਗਾ ਜਿਸ ਲਈ ਇਸ ਸਮੇਂ ਦੌਰਾਨ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ।

coronaviruscoronavirus

ਸਾਰੇ ਮੰਤਰੀਆਂ ਨੇ ਇਸ ਗੱਲ ਉਤੇ ਸਹਿਮਤੀ ਪ੍ਰਗਟਾਈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿੱਚ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਵਾਰਡਬੰਦੀ ਨਾਲ ਸਬੰਧਤ ਸਾਰਾ ਕੰਮ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਵੇਗਾ।

ਉਨ੍ਹਾਂ ਕਿਹਾ ਕਿ ਵਿਭਾਗ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਚੋਣਾਂ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement