ਇਸ ਸਿੰਘਣੀ ਨੇ Sukhbir Badal ਨੂੰ ਪੰਥ ’ਚੋਂ ਛੇਕਣ ਦੀ ਜੱਥੇਦਾਰ ਅੱਗੇ ਕੀਤੀ ਮੰਗ
Published : Jul 18, 2020, 4:03 pm IST
Updated : Jul 18, 2020, 4:03 pm IST
SHARE ARTICLE
Amritsar Singhani Demanded Jathedar Sukhbir Singh Badal Expel Panth
Amritsar Singhani Demanded Jathedar Sukhbir Singh Badal Expel Panth

ਬੇਅਦਬੀ ਨੂੰ ਲੈ ਕੇ ਬੀਬੀ ਤਰਵਿੰਦਰ ਕੌਰ ਖਾਲਸਾ ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ: ਇੰਟਰਨੈਸ਼ਨਲ ਸਿੱਖ ਕੌਸ਼ਲ ਟਰੱਸਟ ਦੇ ਪ੍ਰਧਾਨ ਬੀਬੀ ਤਰਵਿੰਦਰ ਕੌਰ ਖਾਲਸਾ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਉਨ੍ਹਾਂ ਕਿ ਡੇਰਾ ਮੁਖੀ ਨੂੰ ਦਿੱਤੀ ਗਈ ਪੁਸ਼ਾਕ ਦੇ ਮਾਮਲੇ ’ਚ ਜਥੇਦਾਰ ਸਾਬ੍ਹ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥ ਚੋਂ ਛੇਕਣਾ ਚਾਹੀਦਾ ਹੈ।

Tarwinder Kaur KhalsaTarwinder Kaur Khalsa

ਤਰਵਿੰਦਰ ਕੌਰ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਕੌਂਸਲ ਟਰਸਟ ਦਾ ਕਹਿਣਾ ਹੈ ਕਿ ਉਸ ਦੇ ਮੰਗ ਪੱਤਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਗੋਲੀਕਾਂਡ, ਡੇਰਾ ਸਿਰਸਾ ਦੀ ਮੁਆਫ਼ੀ ਅਤੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਪੁਸ਼ਾਕ ਦੀ ਕਾਪੀ ਕਰ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਸਿਰਸਾ ਡੇਰਾ ਨੂੰ ਤੋਹਫ਼ੇ ਵਜੋਂ ਦਿੱਤੀ ਗਈ ਸੀ ਉਸ ਤੇ ਪੰਥ ਅਪਣੀ ਨਾਰਾਜ਼ਗੀ ਜ਼ਾਹਿਰ ਕਰਦਾ ਹੈ ਤੇ ਇੰਟਰਨੈਸ਼ਨਲ ਸਿੱਖ ਕੌਂਸਲ ਟਰਸਟ ਵੀ ਨਾਰਾਜ਼ਗੀ ਜ਼ਾਹਿਰ ਕਰਦੀ ਹੈ।

Ram Rahim Ram Rahim

ਉਹਨਾਂ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਉਮੀਦਾਂ ਹਨ ਤੇ ਪੰਥ ਬਹੁਤ ਵੱਡੀ ਉਮੀਦ ਰੱਖ ਕੇ ਅਪਣੀ ਬੇਨਤੀ ਕਰਨ ਆਇਆ ਹੈ ਕਿ ਅਜਿਹੇ ਸ਼ਖ਼ਸ ਜੋ ਪੰਥ ਦੇ ਦੋਖੀ ਹਨ ਉਹਨਾਂ ਦੀ ਪੂਰਨ ਤੌਰ ਤੇ ਜਾਂਚ-ਪੜਤਾਲ ਕਰ ਕੇ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ।

Tarwinder Kaur KhalsaTarwinder Kaur Khalsa

ਉਹਨਾਂ ਵੱਲੋਂ ਸੁਖਬੀਰ ਬਾਦਲ ਨੂੰ ਸਿੱਖ ਪੰਥ ਵਿਚੋਂ ਛੇਕਣ ਲਈ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਦੱਸ ਦੱਈਏ ਕਿ ਲੰਬੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰ ਹਾਲੇ ਤੱਕ ਇਸ ਘਟਨਾ ਦੇ ਅਸਲ ਦੋਸ਼ੀਆਂ ਨੂੰ ਫੜਿਆ ਨਹੀਂ ਗਿਆ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM
Advertisement